ਕਨਾਟ ਪਲੇਸ ਵਿੱਚ ਬੰਬ ਦੀ ਖ਼ਬਰ ਨਾਲ ਪਈ ਭਾਜੜ… LIC ਬਿਲਡਿੰਗ ਸੀਲ, ਜਾਂਚ ਵਿੱਚ ਜੁਟੀ ਪੁਲਿਸ

tv9-punjabi
Updated On: 

17 Jul 2025 10:48 AM

Bomb Threat in Connaught Place: ਦਿੱਲੀ ਦੇ ਕਨਾਟ ਪਲੇਸ ਵਿੱਚ ਸਥਿਤ LIC ਬਿਲਡਿੰਗ ਵਿੱਚ ਬੰਬ ਹੋਣ ਦੀ ਸੂਚਨਾ ਕਾਰਨ ਹੜਕੰਪ ਮਚ ਗਿਆ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਪੁਲਿਸ, ਬੰਬ ਡਿਸਪੋਜ਼ਲ ਅਤੇ ਡੌਗ ਸਕੁਐਡ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਕਨਾਟ ਪਲੇਸ ਵਿੱਚ ਬੰਬ ਦੀ ਖ਼ਬਰ ਨਾਲ ਪਈ ਭਾਜੜ... LIC ਬਿਲਡਿੰਗ ਸੀਲ, ਜਾਂਚ ਵਿੱਚ ਜੁਟੀ ਪੁਲਿਸ

ਕਨਾਟ ਪਲੇਸ ਵਿੱਚ ਬੰਬ ਦੀ ਅਫਵਾਹ

Follow Us On

ਬੁੱਧਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਵਿੱਚ ਸਥਿਤ ਜੀਵਨ ਬੀਮਾ ਨਿਗਮ (LIC) ਦੀ ਇਮਾਰਤ ਵਿੱਚ ਬੰਬ ਹੋਣ ਦੀ ਸੂਚਨਾ ਕਾਰਨ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ, ਸਾਵਧਾਨੀ ਵਜੋਂ LIC ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਹ ਘਟਨਾ ਸੰਸਦ ਮਾਰਗ (ਪਾਰਲੀਮੈਂਟ ਸਟ੍ਰੀਟ) ਥਾਣਾ ਖੇਤਰ ਅਧੀਨ ਵਾਪਰੀ ਹੈ।

ਪੁਲਿਸ ਦੇ ਅਨੁਸਾਰ, ਬੰਬ ਦੀ ਜਾਣਕਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਇਮਾਰਤ ਦੀ ਪੂਰੀ ਤਲਾਸ਼ੀ ਲੈ ਰਹੇ ਹਨ। ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਜਾਂਚ ਜਾਰੀ ਹੈ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।

ਪਹਿਲਾਂ ਵੀ ਆਏ ਹਨ ਇਸ ਤਰ੍ਹਾਂ ਦੇ ਕਾਲ : ਡੀਪੀ

ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਹਾਲ ਹੀ ਦੇ ਦਿਨਾਂ ਵਿੱਚ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਸਵੇਰੇ ਹੀ ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੇ ਈਮੇਲ ਮਿਲੇ। ਜੋ ਬਾਅਦ ਵਿੱਚ ਝੂਠੇ ਸਾਬਤ ਹੋਏ। ਇਨ੍ਹਾਂ ਧਮਕੀਆਂ ਦੇ ਮੱਦੇਨਜ਼ਰ, ਪੁਲਿਸ ਅਤੇ ਪ੍ਰਸ਼ਾਸਨ ਸਾਵਧਾਨੀ ਵਰਤ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਧਮਕੀਆਂ ਅਕਸਰ ਅਫਵਾਹ ਜਾਂ ਸ਼ਰਾਰਤ ਵਜੋਂ ਦਿੱਤੀਆਂ ਜਾਂਦੀਆਂ ਹਨ, ਪਰ ਕਿਸੇ ਵੀ ਧਮਕੀ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।