Live Updates: ਦਿੱਲੀ ‘ਚ 9 ਸਾਲ ਦੀ ਬੱਚੀ ਨਾਲ ਬੇਰਹਿਮੀ ਕਰਨ ਵਾਲੇ ਮੁਲਜ਼ਮ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ ‘ਚ 9 ਸਾਲ ਦੀ ਬੱਚੀ ਨਾਲ ਬੇਰਹਿਮੀ ਕਰਨ ਵਾਲੇ ਮੁਲਜ਼ਮ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ
ਉੱਤਰ ਪੂਰਬੀ ਦਿੱਲੀ ਦੇ ਦਿਆਲਪੁਰ ਵਿੱਚ 9 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੌਸ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਦਿੱਲੀ ਪੁਲਿਸ ਨੇ ਵੈਲਕਮ ਏਰੀਆ ਦੇ ਝੀਲ ਵਾਲਾ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੌਸ਼ਾਦ ਨੇ ਪੁਲਿਸ ਟੀਮ ‘ਤੇ ਬਲੇਡ ਨਾਲ ਹਮਲਾ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਉਸਦੀ ਲੱਤ ਵਿੱਚ ਗੋਲੀ ਮਾਰ ਦਿੱਤੀ।
-
ਦੇਸ਼ ‘ਚ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਸਬੰਧੀ ਅਮਿਤ ਸ਼ਾਹ ਨੇ ਕੀਤੀ ਵੱਡੀ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦੇਸ਼ ਵਿੱਚ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਦੇਸ਼ ਵਿੱਚ ਹੜ੍ਹਾਂ ਦੇ ਜੋਖਮ ਨੂੰ ਘਟਾਉਣ ਲਈ ਕੀਤੇ ਜਾ ਰਹੇ ਲੰਬੇ ਸਮੇਂ ਦੇ ਉਪਾਵਾਂ ਦੀ ਵੀ ਸਮੀਖਿਆ ਕੀਤੀ।
-
ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਬਣਾਏ 40 ਸਟਾਰ ਕੈਂਪੇਨਰ, ਲਿਸਟ ਜਾਰੀ
ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਬਣਾਏ 40 ਸਟਾਰ ਕੈਂਪੇਨਰ
-
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ BBC ਖਿਲਾਫ਼ ਕੋਰਟ ‘ਚ ਦਾਇਰ ਕੀਤੀ ਪਟੀਸ਼ਨ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ BBC ਖਿਲਾਫ਼ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਮੂਸੇਵਾਲਾ ਦੇ ਪਿਤਾ ਨੇ ਇਤਰਾਜ ਜਤਾਇਆ ਹੈ ਕਿ ਇਸ ਦਾ ਕਤਲ ਕੇਸ ‘ਤੇ ਅਸਰ ਪੈ ਸਕਦਾ ਹੈ।
-
ਭਾਜਪਾ ਸਰਕਾਰ ਦਿੱਲੀ ਵਿੱਚ ਗਰੀਬਾਂ ਨੂੰ ਬੇਘਰ ਕਰ ਰਹੀ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘ਭਾਜਪਾ ਸਰਕਾਰ ਪੂਰੀ ਦਿੱਲੀ ਵਿੱਚ ਗਰੀਬਾਂ ਦੇ ਘਰ ਤਬਾਹ ਕਰ ਰਹੀ ਹੈ, ਲੋਕਾਂ ਨੂੰ ਬੇਘਰ ਕਰ ਰਹੀ ਹੈ। ਜਦੋਂ ਆਮ ਆਦਮੀ ਪਾਰਟੀ ਗਰੀਬਾਂ ਦੇ ਨਾਲ ਖੜ੍ਹੀ ਹੁੰਦੀ ਹੈ ਅਤੇ ਆਪਣੀ ਆਵਾਜ਼ ਉਠਾਉਂਦੀ ਹੈ, ਤਾਂ ਸਾਡੇ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਅੱਜ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ – ਇਹ ਤਾਨਾਸ਼ਾਹੀ ਹੈ। ਭਾਜਪਾ ਸਾਨੂੰ ਸਾਰਿਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ, ਪਰ ਅਸੀਂ ਦਿੱਲੀ ਦੇ ਆਮ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ।’
-
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
Delhi CM Rekha Gupta met PM Narendra Modi.
Source: PMO pic.twitter.com/gU9AiSZ6FF
— ANI (@ANI) June 10, 2025
-
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਨਾਂ ਬਦਲਿਆ ਗਿਆ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਵੀਆਈਪੀ ਸੜਕ ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਇਸ ਸੜਕ ਨੂੰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ।
-
ACB ਨੇ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਦੂਜਾ ਨੋਟਿਸ ਭੇਜਿਆ
ਦਿੱਲੀ ਭ੍ਰਿਸ਼ਟਾਚਾਰ ਵਿਰੋਧੀ (ਏਸੀਬੀ) ਸ਼ਾਖਾ ਨੇ ਕਲਾਸਰੂਮ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਦੂਜਾ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ 9 ਜੂਨ ਨੂੰ ਮਨੀਸ਼ ਸਿਸੋਦੀਆ ਨੇ ਕਿਸੇ ਕਾਰਨ ਕਰਕੇ ਆਉਣ ਤੋਂ ਇਨਕਾਰ ਕਰ ਦਿੱਤਾ ਸੀ।
-
ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਈ ਮਹੱਤਵਪੂਰਨ ਫੈਸਲੇ ਲਏ ਜਾਣਗੇ
ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਦੁਪਹਿਰ 3 ਵਜੇ ਦਿੱਲੀ ਸਕੱਤਰੇਤ ਵਿੱਚ ਹੋਣੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
-
ਦਿੱਲੀ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ 700 ਨੂੰ ਪਾਰ
ਦਿੱਲੀ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ 700 ਨੂੰ ਪਾਰ ਕਰ ਗਏ ਹਨ। ਇੱਕ ਦਿਨ ਵਿੱਚ 42 ਕੋਰੋਨਾ ਮਰੀਜ਼ ਵਧੇ ਹਨ। ਹੁਣ ਤੱਕ ਦਿੱਲੀ ਵਿੱਚ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।