Live Updates: ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ‘ਤੇ ਪਾਬੰਦੀ

Updated On: 

11 May 2025 00:27 AM IST

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ

Live Updates: ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਤੇ ਪਾਬੰਦੀ
Follow Us On
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ

LIVE NEWS & UPDATES

The liveblog has ended.
  • 10 May 2025 11:43 PM (IST)

    ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ‘ਤੇ ਪਾਬੰਦੀ

    ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਵਾਮੀ ਲੀਗ ‘ਤੇ ਪਾਬੰਦੀ ਲਗਾ ਦਿੱਤੀ ਹੈ। ਸ਼ਨੀਵਾਰ ਨੂੰ, ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਆਪਣੇ ਸਰਕਾਰੀ ਨਿਵਾਸ ‘ਤੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਸੀ। ਜਿੱਥੇ ਹਸੀਨਾ ਦੀ ਪਾਰਟੀ ‘ਤੇ ਪਾਬੰਦੀ ਲਗਾਉਣ ‘ਤੇ ਚਰਚਾ ਹੋਈ, ਜਿਸ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ।

  • 10 May 2025 10:45 PM (IST)

    ਅਸੀਂ ਪਾਕਿਸਤਾਨ ਦੇ ਨਾਲ ਖੜ੍ਹੇ ਹਾਂ… ਚੀਨ ਦਾ ਬਿਆਨ

    ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਚੀਨ ਦਾ ਬਿਆਨ ਸਾਹਮਣੇ ਆਇਆ ਹੈ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦਾ ਕਹਿਣਾ ਹੈ ਕਿ ਅਸੀਂ ਪਾਕਿਸਤਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਬਣਾਈ ਰੱਖਣ ਵਿੱਚ ਉਸਦੇ ਨਾਲ ਖੜ੍ਹੇ ਰਹਾਂਗੇ।

  • 10 May 2025 03:46 PM (IST)

    ਫਰੀਦਕੋਟ ‘ਚ ਹਵਾਈ ਹਮਲੇ ਦੀ ਚਿਤਾਵਨੀ ਟਲੀ, ਪ੍ਰਸ਼ਾਸ਼ਨ ਵਲੋਂ ਗ੍ਰੀਨ ਅਲਰਟ ਜਾਰੀ

    ਫਰੀਦਕੋਟ ‘ਚ ਹਵਾਈ ਹਮਲੇ ਦੀ ਚਿਤਾਵਨੀ ਟਲ ਗਈ ਹੈ। ਰਾਤ ਭਾਰ ਬਲੈਕਆਊਟ ਤੋਂ ਬਾਅਦ ਹੁਣ ਪ੍ਰਸ਼ਾਨਸ ਵੱਲੋਂ ਗ੍ਰੀਨ ਅਲਰਟ ਜਾਰੀ ਕੀਤਾ ਕੀਤਾ ਗਿਆ ਹੈ।

  • 10 May 2025 08:46 AM (IST)

    ਇਸਲਾਮਾਬਾਦ ਵਿੱਚ ਸਾਰੇ ਪੈਟਰੋਲ ਪੰਪ ਬੰਦ ਕਰ ਦਿੱਤੇ ਗਏ।

    ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸਾਰੇ ਪੈਟਰੋਲ ਅਤੇ ਡੀਜ਼ਲ ਫਿਲਿੰਗ ਸਟੇਸ਼ਨ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਇਸ ਲਈ ਤੁਰੰਤ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

  • 10 May 2025 06:55 AM (IST)

    ਪੁੰਛ ਵਿੱਚ ਜ਼ੋਰਦਾਰ ਧਮਾਕੇ ਦੀ ਆਵਾਜ਼

    ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਜ਼ੋਰਦਾਰ ਧਮਾਕੇ ਸੁਣਾਈ ਦੇ ਰਹੇ ਹਨ।

  • 10 May 2025 06:36 AM (IST)

    ਜੰਮੂ ਵਿੱਚ ਮੁਕੰਮਲ ਬਲੈਕਆਊਟ ਲਾਗੂ

    ਜੰਮੂ ਵਿੱਚ ਪੂਰੀ ਤਰ੍ਹਾਂ ਬਲੈਕਆਊਟ ਕਰ ਦਿੱਤਾ ਗਿਆ ਹੈ। ਸਾਇਰਨ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ।