Live Updates: 17 ਜੂਨ ਤੋਂ ਫਿਰ ਸ਼ੁਰੂ ਹੋਵੇਗਾ IPL, ਫਾਈਨਲ ਦਾ ਵੀ ਐਲਾਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
17 ਮਈ ਤੋਂ ਮੁੜ ਸ਼ੁਰੂ ਹੋਵੇਗਾ IPL, ਫਾਈਨਲ ਦੀ ਤਰੀਕ ਦਾ ਵੀ ਐਲਾਨ
ਆਈਪੀਐਲ 17 ਮਈ ਤੋਂ ਦੁਬਾਰਾ ਸ਼ੁਰੂ ਹੋਵੇਗਾ। ਆਈਪੀਐਲ ਦੇ 17 ਮੈਚ 6 ਸ਼ਹਿਰਾਂ ਵਿੱਚ ਖੇਡੇ ਜਾਣਗੇ। ਫਾਈਨਲ 3 ਜੂਨ ਨੂੰ ਹੋਵੇਗਾ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਆਈਪੀਐਲ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
-
ਫੌਜਾਂ ਨੇ ਬਹੁਤ ਬਹਾਦਰੀ ਦਿਖਾਈ, ਆਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ
ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪ੍ਰੇਸ਼ਨ ਸਿੰਦੂਰ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਦੌਰਾਨ, ਪੀਐਮ ਮੋਦੀ ਨੇ ਕਿਹਾ ਕਿ ਫੌਜਾਂ ਨੇ ਬਹੁਤ ਬਹਾਦਰੀ ਦਿਖਾਈ। ਮੈਂ ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਹਿੰਮਤ ਨੂੰ ਸਲਾਮ ਕਰਦਾ ਹਾਂ।
-
BBMB ਵੱਲੋਂ 14 ਮਈ ਨੂੰ ਤਕਨੀਕੀ ਸਟਾਫ਼ ਦੀ ਮੀਟਿੰਗ ਬੁਲਾਈ
ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ 14 ਮਈ ਨੂੰ ਤਕਨੀਕੀ ਸਟਾਫ਼ ਦੀ ਮੀਟਿੰਗ ਬੁਲਾਈ ਗਈ ਹੈ। ਇਸ ਵਿੱਚ ਹਰ ਵਾਰ ਦੀ ਤਰ੍ਹਾਂ ਪਾਣੀ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਅਧਿਕਾਰੀ ਵੀ ਹਿੱਸਾ ਲੈਣਗੇ ਅਤੇ ਪਾਣੀ ਦੀ ਵੰਡ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਬੀਬੀਐਮਪੀ ਇਹ ਮੀਟਿੰਗ ਪਹਿਲਾਂ ਵੀ ਬੁਲਾਉਂਦਾ ਹੈ, ਜਿਸ ਵਿੱਚ ਪਾਣੀ ਦੀ ਵੰਡ ‘ਤੇ ਚਰਚਾ ਕੀਤੀ ਜਾਂਦੀ ਹੈ।
-
ਪੰਜਾਬ ‘ਚ ਹਵਾਈ ਅੱਡਾ ਖੁੱਲ੍ਹਣ ਤੋਂ ਬਾਅਦ ਵਪਾਰੀਆਂ ਨੂੰ ਰਾਹਤ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਜਲੰਧਰ ਅਤੇ ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਅੱਜ, ਚੰਡੀਗੜ੍ਹ ਹਵਾਈ ਅੱਡਾ ਅਤੇ ਅੰਮ੍ਰਿਤਸਰ ਹਵਾਈ ਅੱਡਾ ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤੇ ਗਏ ਹਨ।
-
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ ਵਿਚਕਾਰ ਅੱਜ ਦੀ ਗੱਲਬਾਤ ਪੂਰੀ ਹੋਈ
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ ਵਿਚਕਾਰ ਅੱਜ ਦੀ ਗੱਲਬਾਤ ਪੂਰੀ ਹੋ ਗਈ ਹੈ। ਇਸ ਬਾਰੇ ਅਜੇ ਕੋਈ ਅਧਿਕਾਰਤ ਬਿਆਨ ਨਹੀਂ ਹੈ ਕਿ ਕੀ ਚਰਚਾ ਹੋਈ।
-
ਪੰਚਕੂਲਾ ਇੰਡਸਟਰੀਅਲ ਏਰੀਆ ਫੇਜ਼ 2 ਦੀ ਇੱਕ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਪੰਚਕੂਲਾ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।
-
ਸਾਂਸਦ ਔਜਲਾ ਨੇ ਨਰੇਂਦਰ ਮੋਦੀ ਨੂੰ ਲਿਖਿਆ ਪੱਤਰ ਸਰਹੱਦ
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਪੱਤਰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵੀ ਅੱਤਵਾਦ ਦਾ ਇੱਕ ਹਿੱਸਾ ਹੈ।
-
ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਣਗੇ PM ਮੋਦੀ
ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
-
ਜਮੀਨੀ ਵਿਵਾਦ ਦੇ ਚਲਦਿਆਂ ਪੁੱਤਰ ਵੱਲੋਂ ਸਾਥੀਆਂ ਨਾਲ ਮਿਲ ਕੇ ਪਿਤਾ ਦਾ ਕੀਤਾ ਕਤਲ
ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਪੁੱਤ ਨੇ ਆਪਣੇ ਪਿਓ ਦੇ ਸਿਰ ਉੱਤੇ ਕਈ ਮਾਰ ਕੇ ਉਸਦਾ ਕਤਲ ਕਰ ਦਿੱਤਾ ਹੈ। ਪੁੱਤ ਅਤੇ ਪਿਓ ਦਾ ਆਪਸ ਦੇ ਵਿੱਚ ਜਮੀਨ ਦਾ ਚੱਲ ਰਿਹਾ ਸੀ।
-
ਵਿਰਾਟ ਕੋਹਲੀ ਨੇ ਕੀਤਾ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ
ਭਾਰਤੀ ਖਿਡਾਰੀ ਵਿਰਾਟ ਕੋਹਲੀ ਨੇ ਟੈਸਟ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੁੱਝ ਦਿਨ ਪਹਿਲਾਂ ਰੋਹਿਤ ਸ਼ਰਮਾ ਨੂੰ ਕਪਤਾਨੀ ਤੋਂ ਹਟਾਇਆ ਗਿਆ ਸੀ ਜਿਸ ਮਗਰੋਂ ਉਹਨਾਂ ਨੇ ਵੀ ਸੰਨਿਆਸ ਲੈ ਲਿਆ ਸੀ।
-
ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਹਵਾਈ ਸੇਵਾ ਸ਼ੁਰੂ
ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਹਵਾਈ ਸੇਵਾ ਮੁੜ ਸ਼ੁਰੂ ਹੋ ਗਈ ਹੈ।ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਉਡਾਣ ਸੇਵਾਵਾਂ 12 ਮਈ 2025 ਨੂੰ ਸਵੇਰੇ 10:30 ਵਜੇ ਤੋਂ ਮੁੜ ਸ਼ੁਰੂ ਹੋਈਆਂ।
-
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਵੀ ਸਕੂਲ ਰਹਿਣਗੇ ਬੰਦ
ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਸਕੂਲ ਬੰਦ ਰਹਿਣਗੇ। ਅਧਿਕਾਰੀਆਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ ‘ਤੇ, ਐਤਵਾਰ ਦੇਰ ਰਾਤ ਹੁਸ਼ਿਆਰਪੁਰ ਵਿੱਚ ਬਲੈਕਆਊਟ ਲਾਗੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵਿਦਿਅਕ ਸੰਸਥਾਵਾਂ ਸੋਮਵਾਰ ਤੋਂ ਦੁਬਾਰਾ ਖੁੱਲ੍ਹ ਜਾਣਗੀਆਂ।
-
ਰਾਏਪੁਰ ਵਿੱਚ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ, 12 ਜ਼ਖਮੀ
ਛੱਤੀਸਗੜ੍ਹ: ਰਾਏਪੁਰ ਦੇ ਐਸਪੀ ਲਾਲ ਉਮੇਦ ਸਿੰਘ ਨੇ ਦੱਸਿਆ ਕਿ ਚਟੌਦ ਪਿੰਡ ਦੇ ਕੁਝ ਲੋਕ ਛਤੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਬਾਨਾ ਬਨਾਰਸੀ ਗਏ ਸਨ। ਉਹ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ। ਇਸ ਦੌਰਾਨ ਰਾਏਪੁਰ-ਬਲੌਦਾ ਬਾਜ਼ਾਰ ਰੋਡ ਨੇੜੇ ਇੱਕ ਹਾਦਸਾ ਵਾਪਰਿਆ। ਕੁੱਲ 13 ਲੋਕਾਂ ਦੀ ਮੌਤ ਹੋ ਗਈ ਹੈ। 12 ਹੋਰ ਲੋਕ ਜ਼ਖਮੀ ਹੋਏ ਹਨ। ਸਾਰਿਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
-
ਜੰਮੂ-ਕਸ਼ਮੀਰ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਕੱਲ੍ਹ ਰਾਤ ਸ਼ਾਂਤੀ ਰਹੀ- ਫੌਜ
ਫੌਜ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਹੋਰ ਇਲਾਕਿਆਂ ਵਿੱਚ ਕੱਲ੍ਹ ਰਾਤ ਜ਼ਿਆਦਾਤਰ ਸ਼ਾਂਤੀਪੂਰਨ ਰਹੀ। ਕਿਸੇ ਵੀ ਘਟਨਾ ਦੀ ਕੋਈ ਰਿਪੋਰਟ ਨਹੀਂ ਹੈ, ਜਿਸ ਕਾਰਨ ਇਹ ਹਾਲ ਹੀ ਦੇ ਦਿਨਾਂ ਵਿੱਚ ਪਹਿਲੀ ਸ਼ਾਂਤ ਰਾਤ ਹੈ।