Live Updates: ਸੀਜ਼ਫਾਇਰ ਦਾ ਪਹਿਲਾ ਐਲਾਨ ਟਰੰਪ ਨੇ ਕਿਉਂ ਕੀਤਾ- ਜੈਰਾਮ ਰਮੇਸ਼
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਗੁਜਰਾਤ ਦੇ ਕੱਛ ਵਿੱਚ ਭੂਚਾਲ ਦੇ ਝਟਕੇ, ਤੀਬਰਤਾ 3.4
ਗੁਜਰਾਤ ਦੇ ਕੱਛ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.4 ਮਾਪੀ ਗਈ ਹੈ। ਕਿਸੇ ਵੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
-
ਕਾਂਗਰਸ ਨੇ ਸੀਜਫਾਇਰ ਵਿੱਚ ਟਰੰਪ ਦੀ ਭੂਮਿਕਾ ‘ਤੇ ਚੁੱਕੇ ਸਵਾਲ
ਕਾਂਗਰਸ ਦੀ ਉੱਚ ਪੱਧਰੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਸੀਜਫਾਇਰ ਤੋਂ ਬਾਅਦ ਦੀ ਸਥਿਤੀ ‘ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ, ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੀਜਫਾਇਰ ਵਿੱਚ ਟਰੰਪ ਦੀ ਭੂਮਿਕਾ ‘ਤੇ ਸਵਾਲ ਉਠਾਏ। ਉਨ੍ਹਾਂ ਨੇ ਕਿਹਾ ਕਿ ਸੀਜਫਾਇਰ ਵਿੱਚ ਟਰੰਪ ਦੀ ਭੂਮਿਕਾ ਕਿਉਂ? ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਚੁੱਪ ਕਿਉਂ ਹਨ?
-
JNU ਤੇ ਤੁਰਕੀ ਦੀ ਇਨੋਨੂ ਯੂਨੀਵਰਸਿਟੀ ਵਿਚਕਾਰ ਸਮਝੌਤਾ ਰੱਦ
JNU ਨੇ ਤੁਰਕੀ ਦੀ ਇਨੋਨੂ ਯੂਨੀਵਰਸਿਟੀ ਨਾਲ ਸਮਝੌਤਾ ਰੱਦ ਕਰ ਦਿੱਤਾ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨੇ ਕਿਹਾ ਕਿ ਅਸੀਂ ਦੇਸ਼ ਦੇ ਨਾਲ ਖੜ੍ਹੇ ਹਾਂ।
-
ਹਰਿਆਣਾ: ਜਾਸੂਸੀ ਦੇ ਇਲਜ਼ਾਮ ਵਿੱਚ ਮੁਲਜ਼ਮ ਪਾਣੀਪਤ ਤੋਂ ਗ੍ਰਿਫ਼ਤਾਰ
‘ਆਪ੍ਰੇਸ਼ਨ ਸਿੰਦੂਰ’ ਅਤੇ ਟਕਰਾਅ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਵਿਚਕਾਰ ਹਰਿਆਣਾ ਦੇ ਪਾਣੀਪਤ ਤੋਂ ਇੱਕ ਕਥਿਤ ਪਾਕਿਸਤਾਨੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਜਾਸੂਸ ਦਾ ਨਾਮ ਨੌਮਨ ਇਲਾਹੀ ਹੈ। ਉਹ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਕੈਰਾਨਾ ਦਾ ਰਹਿਣ ਵਾਲਾ ਹੈ। ਉਹ ਪਾਕਿਸਤਾਨ ਵਿੱਚ ਇਕਬਾਲ ਨਾਮਕ ਅੱਤਵਾਦੀ ਦੇ ਸੰਪਰਕ ਵਿੱਚ ਸੀ। ਉਹ ਹੋਰ ਸੋਸ਼ਲ ਮੀਡੀਆ ਐਪਸ ਰਾਹੀਂ ਦੇਸ਼ ਨਾਲ ਸਬੰਧਤ ਖੁਫੀਆ ਜਾਣਕਾਰੀ ਪਾਕਿਸਤਾਨ ਭੇਜ ਰਿਹਾ ਸੀ।
-
ਮਜੀਠਾ- ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਵਧਿਆ ਅੰਕੜਾ, 23 ਦੀ ਮੌਤ
ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧ ਗਈ ਹੈ। ਹੁਣ ਤੱਕ 23 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ ਜਦੋਂ ਕਿ ਅਜੇ ਵੀ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
-
ਵਿਦੇਸ਼ ਮੰਤਰੀ ਜੈਸ਼ੰਕਰ ਦੀ ਸੁਰੱਖਿਆ ਵਧਾਈ ਗਈ
ਵਿਦੇਸ਼ ਮੰਤਰੀ ਜੈਸ਼ੰਕਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਜੈਸ਼ੰਕਰ ਨੂੰ ਪਹਿਲਾਂ ਹੀ ਜ਼ੈੱਡ ਸੁਰੱਖਿਆ ਮਿਲ ਰਹੀ ਸੀ, ਹੁਣ ਉਨ੍ਹਾਂ ਦੇ ਕਾਫਲੇ ਵਿੱਚ ਇੱਕ ਬੁਲੇਟ ਪਰੂਫ਼ ਕਾਰ ਸ਼ਾਮਲ ਕੀਤੀ ਗਈ ਹੈ।