Live Updates: ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ, ਰਾਹੁਲ-ਸੋਨੀਆ ਵਿਰੁੱਧ ਚਾਰਜਸ਼ੀਟ ਦਾਇਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਚਾਰਜਸ਼ੀਟ ਦਾਇਰ ਕੀਤੀ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਖ਼ਿਲਾਫ਼ ਰਾਊਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਮਾਮਲਾ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਅਤੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਹੈ। ਅਗਲੀ ਸੁਣਵਾਈ 25 ਅਪ੍ਰੈਲ ਨੂੰ ਹੋਵੇਗੀ।
-
ਸਾਧੂ ਸਿੰਘ ਧਰਮਸੋਤ ਨੂੰ SC ਤੋਂ ਮਿਲੀ ਜਮਾਨਤ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਹੈ।
-
ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਸ਼ੁਰੂ
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ‘ਤੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
-
ਸਾਈਬਰ ਕ੍ਰਾਈਮ ਬ੍ਰਾਂਚ ਪਹੁੰਚੇ ਪ੍ਰਤਾਪ ਬਾਜਵਾ, ਥੋੜ੍ਹੀ ਦੇਰ ਵਿੱਚ ਹੋਣਗੇ ਪੇਸ਼
ਬੰਬ ਵਾਲੇ ਬਿਆਨ ਤੋਂ ਬਾਅਦ ਪ੍ਰਤਾਪ ਬਾਜਵਾ ਮੁਹਾਲੀ ਸਾਈਬਰ ਕ੍ਰਾਈਮ ਬਰਾਂਚ ਦੇ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਉਹਨਾਂ ਨੂੰ ਮਾਮਲਾ ਦਰਜ ਹੋਣ ਤੋਂ ਬਾਅਦ ਪੁੱਛਗਿਛ ਲਈ ਸੰਮਨ ਜਾਰੀ ਕੀਤਾ ਗਿਆ ਸੀ।
-
ਈਡੀ ਨੇ ਰਾਬਰਟ ਵਾਡਰਾ ਨੂੰ ਸੰਮਨ ਭੇਜਿਆ
ਜ਼ਮੀਨ ਸੌਦੇ ਦੇ ਮਾਮਲੇ ਵਿੱਚ, ਈਡੀ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਪੀਐਮਐਲਏ ਤਹਿਤ ਤਲਬ ਕੀਤਾ ਹੈ ਅਤੇ ਅੱਜ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਾਡਰਾ ਨੂੰ ਵੀ 8 ਅਪ੍ਰੈਲ ਨੂੰ ਬੁਲਾਇਆ ਗਿਆ ਸੀ, ਪਰ ਉਹ ਨਹੀਂ ਆਏ।
-
ਖੜਗੇ ਦੇ ਘਰ ਪਹੁੰਚੇ ਰਾਹੁਲ ਗਾਂਧੀ, ਕਰਨਗੇ ਤੇਜਸਵੀ ਨਾਲ ਮੁਲਾਕਾਤ
ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਪਹੁੰਚੇ ਹਨ। ਅੱਜ ਆਰਜੇਡੀ ਨੇਤਾ ਤੇਜਸਵੀ ਯਾਦਵ ਨਾਲ ਮੁਲਾਕਾਤ ਹੋਵੇਗੀ।
-
FIR ਖਿਲਾਫ ਹਾਈਕੋਰਟ ਪਹੁੰਚੇ ਬਾਜਵਾ, ਕੱਲ੍ਹ ਹੋਵੇਗੀ ਸੁਣਵਾਈ
ਬੰਬਾਂ ਵਾਲੇ ਬਿਆਨ ਤੇ ਪੁਲਿਸ ਵੱਲੋਂ FIR ਕੀਤੇ ਜਾਣ ਤੋਂ ਬਾਅਦ ਹੁਣ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਮਾਮਲੇ ਨੂੰ ਲੈਕੇ ਕੱਲ੍ਹ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।
-
5 ਆਈ ਆਏ ਐਸ ਅਤੇ ਇੱਕ IFS ਅਧਿਕਾਰੀ ਦਾ ਤਬਾਦਲਾ
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮਹਿਕਮਿਆਂ ਵਿੱਚ ਫੇਰਬਦਲ ਕੀਤਾ ਹੈ। ਸਰਕਾਰ ਨੇ 5 ਆਈ ਆਏ ਐਸ ਅਤੇ ਇੱਕ IFS ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਇਸ ਤੋਂ ਇਲਾਵਾ IAS ਅਧਿਕਾਰੀ ਗ੍ਰਿਰੀਸ਼ ਦਿਆਲਨ ਨੂੰ ਪੋਸਟ ਨਹੀਂ ਦਿੱਤੀ ਗਈ ਹੈ।