Live Updates: ਰਾਜਸਥਾਨ-ਦਿੱਲੀ ਮੈਚ ਟਾਈ, ਸੁਪਰ ਓਵਰ ਨਾਲ ਹੋਵੇਗਾ ਫੈਸਲਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਭਾਜਪਾ 19 ਅਪ੍ਰੈਲ ਤੱਕ ਕਈ ਸੂਬਾ ਪ੍ਰਧਾਨਾਂ ਦਾ ਐਲਾਨ ਕਰ ਸਕਦੀ ਹੈ
ਭਾਜਪਾ ਸੰਗਠਨਾਤਮਕ ਚੋਣਾਂ ਦੇ ਮੱਦੇਨਜ਼ਰ, ਅੱਜ ਪ੍ਰਧਾਨ ਮੰਤਰੀ ਨਿਵਾਸ ‘ਤੇ ਇੱਕ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਸੰਗਠਨ ਮੰਤਰੀ ਬੀਐਲ ਸੰਤੋਸ਼ ਮੌਜੂਦ ਸਨ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ‘ਤੇ ਵੀ ਚਰਚਾ ਕੀਤੀ ਗਈ।
-
ਪ੍ਰਤਾਪ ਬਾਜਵਾ ਨੇ ਮੇਰੇ ਤੇ ਨਿੱਜੀ ਟਿੱਪਣੀ ਕੀਤੀ- ਅਮਨ ਅਰੋੜਾ
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਤਾਪ ਬਾਜਵਾ ਵੱਲੋਂ ਉਹਨਾਂ ਖਿਲਾਫ਼ ਨਿੱਜੀ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਹਨਾਂ ਨੇ ਆਪਣਾ ਕੋਈ ਵੀ ਸੋਰਸ ਨਹੀਂ ਦੱਸਿਆ ਗਿਆ।
-
ਹਾਈਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ ਤੇ ਲਗਾਈ ਰੋਕ
ਬੰਬ ਵਾਲੇ ਬਿਆਨ ਦੇ ਮਾਮਲੇ ਵਿੱਚ ਹਾਈਕੋਰਟ ਨੇ 22 ਅਪ੍ਰੈਲ ਤੱਕ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ।
-
ਸੱਚਾਈ ਲਈ ਲੜਦਾ ਰਹਾਂਗਾ: ਰਾਬਰਟ ਵਾਡਰਾ
ਗੁਰੂਗ੍ਰਾਮ ਜ਼ਮੀਨ ਮਾਮਲੇ ਵਿੱਚ ਈਡੀ ਦੀ ਪੁੱਛਗਿੱਛ ‘ਤੇ, ਕਾਰੋਬਾਰੀ ਰਾਬਰਟ ਵਾਡਰਾ ਨੇ ਕਿਹਾ, “ਅਸੀਂ ਕਿਸੇ ਤੋਂ ਨਹੀਂ ਡਰਦੇ। ਅਸੀਂ ਲੋਕਾਂ ਲਈ ਲੜਦੇ ਰਹਾਂਗੇ ਭਾਵੇਂ ਰਾਹੁਲ ਗਾਂਧੀ ਨੂੰ ਸੰਸਦ ਵਿੱਚ ਰੋਕਿਆ ਜਾਵੇ ਜਾਂ ਮੈਨੂੰ ਬਾਹਰ ਰੋਕਿਆ ਜਾਵੇ। ਅਸੀਂ ਸੱਚਾਈ ਲਈ ਲੜਦੇ ਰਹਾਂਗੇ।”
-
ਨਿੱਜੀ ਸਕੂਲ ਦੇ ਬਾਹਰ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ ਵਿੱਚ ਫੀਸਾਂ ਵਿੱਚ ਵਾਧੇ ਖਿਲਾਫ਼ ਨਿੱਜੀ ਸਕੂਲ ਦੇ ਬਾਹਰ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ। ਰੋਸ ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਪੁਲਿਸ ਬਲ ਮੌਕੇ ਤੇ ਪਹੁੰਚਿਆ ਅਤੇ ਮਾਪਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
-
ਚੀਕਾ ਰੋਡ ‘ਤੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ
ਪਟਿਆਲਾ ਦੇ ਚੀਕਾ ਰੋਡ ‘ਤੇ ਇੱਕ ਪਲਾਸਟਿਕ ਫੈਕਟਰੀ ਵਿੱਚ ਅਚਾਨਕ ਲੱਗੀ ਭਿਆਨਕ ਅੱਗ ਨੇ ਹੜਕੰਪ ਮਚਾ ਦਿੱਤਾ। ਫੈਕਟਰੀ ਵਿੱਚ ਮੌਜੂਦ ਲੱਖਾਂ ਰੁਪਏ ਦਾ ਸਮਾਨ ਅੱਗ ਦੀ ਚਪੇਟ ਵਿੱਚ ਆ ਕੇ ਸੜ ਗਿਆ।
-
ਬੁਢਲਾਡਾ ਚ ਕੂਲਰ ਫੈਕਟਰੀ ਨੂੰ ਲੱਗੀ ਅੱਗ
ਬੁਢਲਾਡਾ ਸ਼ਹਿਰ ਦੇ ਅਹਿਮਦਪੁਰ ਰੋਡ ਤੇ ਸਥਿਤ ਕੂਲਰ ਫੈਕਟਰੀ ਦੇ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋਣ ਦੀ ਖਬਰ ਹੈ। ਫੈਕਟਰੀ ਮਾਲਕਾਂ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਦੂਸਰੇ ਪਾਸੇ ਨਗਰ ਕੌਂਸਲ ਬੁਢਲਾਡਾ ਵੱਲੋਂ ਅੱਗ ਦੀ ਸੂਚਨਾ ਮਿਲਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਭੇਜੀਆਂ ਗਈਆਂ ਜਿੱਥੇ ਅੱਗ ਤੇ ਕਾਬੂ ਪਾਉਣ ਲਈ ਸਥਾਨਕ ਲੋਕਾਂ ਵੱਲੋਂ ਵੀ ਕਾਫੀ ਮੁਸ਼ੱਕਤ ਕੀਤੀ ਗਈ ।
-
ਮੁੰਬਈ: ਪੁਲਿਸ ਨੇ ਸੂਰਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਇਲਜ਼ਾਮ ਵਿੱਚ ਕੀਤਾ ਗ੍ਰਿਫ਼ਤਾਰ
ਪੁਲਿਸ ਨੇ 37 ਸਾਲਾ ਸੂਰਜ ਜਾਧਵ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਸ਼ਹਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਸ਼ਰਾਬ ਦੇ ਨਸ਼ੇ ਵਿੱਚ ਧੁੱਤ ਮੁਲਜ਼ਮ ਨੇ 100 ਨੰਬਰ ਡਾਇਲ ਕੀਤਾ ਸੀ ਅਤੇ ਧਮਕੀ ਦਿੱਤੀ ਸੀ।
-
ਅੱਜ ਵਕਫ਼ ਐਕਟ ਨਾਲ ਸਬੰਧਤ 10 ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
ਸੁਪਰੀਮ ਕੋਰਟ ਅੱਜ ਵਕਫ਼ ਸੋਧ ਐਕਟ ਨਾਲ ਸਬੰਧਤ 10 ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਇਹ ਪਟੀਸ਼ਨ ਵੱਖ-ਵੱਖ ਸੰਗਠਨਾਂ ਅਤੇ ਨੇਤਾਵਾਂ ਦੁਆਰਾ ਦਾਇਰ ਕੀਤੀ ਗਈ ਹੈ।
-
ਜ਼ਮੀਨ ਸੌਦਾ ਮਾਮਲਾ: ਈਡੀ ਅੱਜ ਰਾਬਰਟ ਵਾਡਰਾ ਤੋਂ ਵੀ ਪੁੱਛਗਿੱਛ ਕਰੇਗੀ
ਹਰਿਆਣਾ ਜ਼ਮੀਨ ਸੌਦੇ ਮਾਮਲੇ ਵਿੱਚ ਈਡੀ ਨੇ ਰਾਬਰਟ ਵਾਡਰਾ ਨੂੰ ਅੱਜ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਹੈ। ਕੱਲ੍ਹ ਵੀ ਵਾਡਰਾ ਤੋਂ 6 ਘੰਟੇ ਪੁੱਛਗਿੱਛ ਕੀਤੀ ਗਈ ਸੀ।
-
ਛੱਤੀਸਗੜ੍ਹ: ਮੁਕਾਬਲੇ ਵਿੱਚ 2 ਨਕਸਲੀ ਮਾਰੇ ਗਏ, AK-47 ਬਰਾਮਦ
ਛੱਤੀਸਗੜ੍ਹ ਦੇ ਬਸਤਰ ਦੇ ਆਈਜੀ ਪੀ ਸੁੰਦਰਰਾਜ ਨੇ ਕਿਹਾ ਹੈ ਕਿ ਕੋਂਡਾਗਾਓਂ-ਨਾਰਾਇਣਪੁਰ ਸਰਹੱਦ ‘ਤੇ ਇੱਕ ਮੁਕਾਬਲੇ ਵਿੱਚ ਦੋ ਕੱਟੜ ਨਕਸਲੀ ਮਾਰੇ ਗਏ ਹਨ। ਉਸ ਕੋਲੋਂ ਏਕੇ-47 ਬਰਾਮਦ ਹੋਈ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।