Live Updates: ਸੰਗਰੂਰ ਦੇ 8 ਸਕੂਲਾਂ ਦੇ ਪੀਣ ਵਾਲੇ ਪਾਣੀ ਦੇ ਨਮੂਨੇ ਫੇਲ੍ਹ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸੰਗਰੂਰ ਦੇ 8 ਸਕੂਲਾਂ ਦੇ ਪੀਣ ਵਾਲੇ ਪਾਣੀ ਦੇ ਨਮੂਨੇ ਫੇਲ੍ਹ
ਲੁਧਿਆਣਾ ਤੋਂ ਬਾਅਦ ਹੁਣ ਸੰਗਰੂਰ ਦੇ 8 ਸਕੂਲਾਂ ਦੇ ਪੀਣ ਵਾਲੇ ਪਾਣੀ ਦੇ ਨਮੂਨੇ ਫੇਲ੍ਹ ਹੋ ਗਏ ਹਨ।
-
ਜ਼ਹਿਰੀਲੀ ਸ਼ਰਾਬ ਮਾਮਲੇ ਚ ਅੱਜ ਫਿਰ ਪੇਸ਼ ਕੀਤੇ ਗਏ ਮੁਲਜ਼ਮ
ਅੰਮ੍ਰਿਤਸਰ ਹਲਕੇ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ, ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
-
ਡਿਜੀਟਲ ਧੋਖਾਧੜੀ ਰਾਹੀਂ ਕਰੋੜਾਂ ਲੋਕਾਂ ਨੂੰ ਠੱਗਣ ਵਾਲੇ ਦੋ ਸਾਈਬਰ ਠੱਗ ਗ੍ਰਿਫ਼ਤਾਰ
ਨੋਇਡਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ ਡਿਜੀਟਲ ਗ੍ਰਿਫ਼ਤਾਰੀਆਂ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਧੋਖੇਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪੂਰੇ ਗਿਰੋਹ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
-
ਨਵਾਸ਼ਹਿਰ ਪਹੁੰਚੇ ਸੀਐੱਮ ਮਾਨ ਅਤੇ ਕੇਜਰੀਵਾਲ, ਨਸ਼ਾ ਮੁਕਤੀ ਯਾਤਰਾ ਦੀ ਕਰ ਰਹੇ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਵਾਸ਼ਹਿਰ ਪਹੁੰਚੇ ਹਨ। ਅੱਜ ਉਹਨਾਂ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ।
-
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 85 ਕਿਲੋ ਹੈਰੋਇਨ ਕੀਤੀ ਬਰਾਮਦ
ਤਰਨਤਾਰਨ ਪੁਲਿਸ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ ਹੈ। ਇੱਕੋ ਰਾਤ ਵਿੱਚ 85 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਦੇ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਐਸਐਸਪੀ ਅਭਿਮਨਿਊ ਰਾਣਾ ਦੁਪਹਿਰ 3:00 ਵਜੇ ਦੇ ਕਰੀਬ ਪ੍ਰੈਸ ਕਾਨਫਰੰਸ ਕਰਨਗੇ।
-
ਅੱਜ ਐਲਾਨੇ ਜਾਣਗੇ 10ਵੀਂ ਕਲਾਸ ਦੇ ਨਤੀਜੇ, ਵਿਦਿਆਰਥੀ ਇਸ ਤਰ੍ਹਾਂ ਦੇਖ ਸਕਣਗੇ ਰਿਜ਼ਲਟ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰੇਗਾ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਆਰਾ ਦੁਪਹਿਰ 2.30 ਵਜੇ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਅੱਜ ਤੋਂ ਹੀ ਨਤੀਜੇ ਵੈੱਬਸਾਈਟ ‘ਤੇ ਦੇਖ ਸਕਣਗੇ।
-
ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਹੀਟਵੇਵ ਦਾ ਅਲਰਟ ਕੀਤਾ ਜਾਰੀ
ਪੰਜਾਬ ਦੇ ਮੌਸਮ ਸਬੰਧੀ ਅੱਜ ਯੇਲੋ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।
-
ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਲੌਰ ਤੋਂ ਨਸ਼ਾ ਛੁਡਾਊ ਯਾਤਰਾ ਦੀ ਕਰਨਗੇ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਫਿਲੌਰ, ਜਲੰਧਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਗਰਾਮ ਜਲੰਧਰ ਦੇ ਫਿਲੌਰ ਵਿੱਚ ਸਥਿਤ ਪਿੰਡ ਲਖਨਪਾਲ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਯਾਤਰਾ ਵਿੱਚ ਸਰਕਾਰ ਦਾ ਉਦੇਸ਼ ਹਰ ਪਿੰਡ ਅਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਲਈ ਕਦਮ ਚੁੱਕਣਾ ਹੈ।