Live Updates: ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ
ਸੋਮਵਾਰ ਨੂੰ, ਸੁਪਰੀਮ ਕੋਰਟ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ ਮੰਗਲਵਾਰ ਨੂੰ ਕਰੇਗਾ।
-
ਲਖਨਊ ਨੇ ਹੈਦਰਾਬਾਦ ਨੂੰ 206 ਦੌੜਾਂ ਦਾ ਟੀਚਾ ਦਿੱਤਾ
ਲਖਨਊ ਨੇ ਹੈਦਰਾਬਾਦ ਵਿਰੁੱਧ 205 ਦੌੜਾਂ ਬਣਾਈਆਂ। ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 65 ਦੌੜਾਂ ਬਣਾਈਆਂ। ਏਡੇਨ ਮਾਰਕਰਾਮ ਨੇ 61 ਦੌੜਾਂ ਬਣਾਈਆਂ। ਨਿਕੋਲਸ ਪੂਰਨ ਨੇ 45 ਦੌੜਾਂ ਬਣਾਈਆਂ।
-
PM ਮੋਦੀ ਨੂੰ ਮਿਲਣ ਲਈ ਜਲ ਸੈਨਾ ਮੁਖੀ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ
ਜਲ ਸੈਨਾ ਮੁਖੀ ਦਿਨੇਸ਼ ਕੁਮਾਰ ਪ੍ਰਧਾਨ ਮੰਤਰੀ ਨਿਵਾਸ ਪਹੁੰਚ ਗਏ ਹਨ। ਜਿੱਥੇ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਆਪ੍ਰੇਸ਼ਨ ਸਿੰਦੂਰ ਦੀ ਸ਼ੁਰੂਆਤ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਫੌਜੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਦੇਖਿਆ ਗਿਆ ਹੈ।
-
ਗੁਰੂਦੁਆਰਾ ਸਾਹਿਬਾਨ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਪਸ ਪਹੁੰਚਾਉਣ ਦੀ ਸੇਵਾ ਆਰੰਭ
ਸ਼੍ਰੋਮਣੀ ਕਮੇਟੀ ਵੱਲੋਂ ਸਰਹੱਦੀ ਪਿੰਡਾਂ ਦੇ ਗੁਰੂਦੁਆਰਾ ਸਾਹਿਬਾਨ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਾਪਿਸ ਪਹੁੰਚਾਉਣ ਦੀ ਸੇਵਾ ਆਰੰਭ ਕੀਤੀ ਗਈ ਹੈ।
-
ਫਿਰੋਜ਼ਪੁਰ ‘ਚ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਭੇਜੀ ਜਾ ਰਹੀ ਸੀ ਭਾਰਤ
ਭਾਰਤ ਵਿਰੁੱਧ ਪਾਕਿਸਤਾਨੀ ਨਸ਼ਾ ਤਸਕਰਾਂ ਦੀਆਂ ਨਾਪਾਕ ਗਤੀਵਿਧੀਆਂ ਅਜੇ ਵੀ ਜਾਰੀ, ਕਰੋੜਾਂ ਰੁਪਏ ਦੀ ਹੈਰੋਇਨ ਡਰੋਨ ਰਾਹੀਂ ਲਗਾਤਾਰ ਭਾਰਤ ਭੇਜੀ ਜਾ ਰਹੀ ਹੈ।
-
ਜਗਤਾਰ ਸਿੰਘ ਹਵਾਰਾ 20 ਸਾਲ ਪੁਰਾਣੇ ਮਾਮਲੇ ‘ਚ ਬਰੀ
20 ਸਾਲ ਪੁਰਾਣੇ ਮਾਮਲੇ ‘ਚੋਂ ਜਗਤਾਰ ਸਿੰਘ ਹਵਾਰਾ ਨੂੰ ਬਰੀ ਕੀਤਾ ਗਿਆ ਹੈ। 2005 ‘ਚ ਖਰੜ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਵਿਸਫੋਟਕ ਸਾਗਰਾਮੀ ਨਾਲ ਸਬੰਧਤ ਧਾਰਾਵਾਂ ਲਗਾਈਆਂ ਗਈਆਂ ਸਨ।
-
ਪੁਲਿਸ ਨੇ ਪਾਕਿਸਤਾਨੀ ਲਈ ਜਾਸੂਸੀ ਕਰਨ ਦੇ ਇਲਜ਼ਾਮ ਵਿੱਚ 2 ਨੂੰ ਕੀਤਾ ਕਾਬੂ
ਇੱਕ ਜਾਸੂਸੀ ਵਿਰੋਧੀ ਕਾਰਵਾਈ ਵਿੱਚ, ਗੁਰਦਾਸਪੁਰ ਪੁਲਿਸ ਨੇ ਸੰਵੇਦਨਸ਼ੀਲ ਫੌਜੀ ਜਾਣਕਾਰੀ ਲੀਕ ਕਰਨ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
-
ਚਿਰਾਗ ਪਾਸਵਾਨ ਨੇ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ, ਸੀਟਾਂ ਦੀ ਵੰਡ ‘ਤੇ ਚਰਚਾ ਕੀਤੀ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਹਾਰ ਵਿੱਚ ਰਾਜਨੀਤਿਕ ਤਾਪਮਾਨ ਵਧਣ ਲੱਗਾ ਹੈ। ਇਸ ਦੌਰਾਨ, ਚਿਰਾਗ ਪਾਸਵਾਨ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਸੀਟਾਂ ਦੀ ਵੰਡ ਅਤੇ ਹੋਰ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕੀਤੀ ਹੈ।
-
ਸੋਲਾਪੁਰ ਵਿੱਚ ਅੱਗ ਲੱਗਣ ਨਾਲ ਹੁਣ ਤੱਕ 8 ਲੋਕਾਂ ਦੀ ਮੌਤ, 17 ਘੰਟਿਆਂ ਵਿੱਚ ਕਾਬੂ ਪਾਇਆ ਗਿਆ
ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਸੈਂਟਰਲ ਇੰਡਸਟਰੀ ਵਿੱਚ ਕੱਲ੍ਹ ਲੱਗੀ ਅੱਗ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਅੱਗ ਸਵੇਰੇ 3:30 ਵਜੇ ਲੱਗੀ। ਇਸ ਬਚਾਅ ਕਾਰਜ ਵਿੱਚ ਫਾਇਰਮੈਨ ਵੀ ਜ਼ਖਮੀ ਹੋਏ ਹਨ। ਅੱਗ ‘ਤੇ ਕਾਬੂ ਪਾਉਣ ਵਿੱਚ 17 ਘੰਟੇ ਲੱਗੇ। ਇਹ ਜਾਣਕਾਰੀ ਫਾਇਰ ਅਫ਼ਸਰ ਰਾਕੇਸ਼ ਸਲੂਂਕੇ ਨੇ ਦਿੱਤੀ ਹੈ।