Live Updates: ਦਿੱਲੀ-ਸ਼੍ਰੀਨਗਰ ਉਡਾਣ ਤੂਫ਼ਾਨ ਵਿੱਚ ਫਸੀ

rohit-kumar
Updated On: 

21 May 2025 22:43 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates: ਦਿੱਲੀ-ਸ਼੍ਰੀਨਗਰ ਉਡਾਣ ਤੂਫ਼ਾਨ ਵਿੱਚ ਫਸੀ
Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 21 May 2025 10:42 PM (IST)

    ਦਿੱਲੀ-ਸ਼੍ਰੀਨਗਰ ਉਡਾਣ ਤੂਫ਼ਾਨ ਵਿੱਚ ਫਸ ਗਈ

    ਸ਼੍ਰੀਨਗਰ ਹਵਾਈ ਅੱਡੇ ‘ਤੇ ਇੰਡੀਗੋ ਦੇ ਜਹਾਜ਼ ਨੂੰ ਹੰਗਾਮੇ ਵਿੱਚ ਫਸਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਖਰਾਬ ਮੌਸਮ ਕਾਰਨ ਜਹਾਜ਼ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਅਤੇ ਸਟਾਫ ਸੁਰੱਖਿਅਤ ਹਨ।

  • 21 May 2025 08:51 PM (IST)

    CM ਮਾਨ ਨੇ 23 ਮਈ ਨੂੰ ਬੁਲਾਈ ਕੈਬਨਿਟ ਦੀ ਅਹਿਮ ਬੈਠਕ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਮਈ ਨੂੰ ਸਵੇਰੇ 11 ਵਜੇ ਸਰਕਾਰੀ ਰਿਹਾਇਸ਼ ‘ਤੇ ਕੈਬਨਿਟ ਬੈਠਕ ਬੁਲਾਈ ਹੈ।

  • 21 May 2025 06:36 PM (IST)

    ਨੰਗਲ ਡੈਮ ਦੀ ਸੁਰੱਖਿਆ ਹੁਣ CISF ਕਰੇਗੀ, ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ

    ਨੰਗਲ ਡੈਮ ਦੀ ਸੁਰੱਖਿਆ ਹੁਣ CISF ਦੀ ਜ਼ਿੰਮੇਵਾਰੀ ਹੋਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

  • 21 May 2025 05:37 PM (IST)

    ਅਮਰੀਕਾ ਨੇ ਦੁਨੀਆ ਦੀ ਸ਼ਕਤੀਸ਼ਾਲੀ ਪਰਮਾਣੂ ਮਿਜ਼ਾਈਲ ਮਿੰਟਮੈਨ-3 ਦਾ ਕੀਤਾ ਪ੍ਰੀਖਣ

    ਅਮਰੀਕਾ ਨੇ ਇੱਕ ਵਾਰ ਫਿਰ ਆਪਣੀ ਪਰਮਾਣੂ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਹੈ। ਅਮਰੀਕਾ ਨੇ ਬੁੱਧਵਾਰ ਨੂੰ ਬਿਨਾ ਹਥਿਆਰ ਵਾਲੀ ਮਿੰਟਮੈਨ-3 ਮਿਜ਼ਾਈਲ ਦਾ ਪ੍ਰੀਖਣ ਕੀਤਾ। ਇਹ ਸਫਲ ਪ੍ਰੀਖਣ ਕੈਲੀਫੋਰਨੀਆ ਦੇ ਵੈਂਡੇਨਬਰਗ ਸਪੇਸ ਫੋਰਸ ਬੇਸ ਤੋਂ ਕੀਤਾ ਗਿਆ। ਇਸ ਪ੍ਰੀਖਣ ਦਾ ਉਦੇਸ਼ ਅਮਰੀਕਾ ਦੇ ਪ੍ਰਮਾਣੂ ਹਥਿਆਰਾਂ ਦੀ ਸੁਰੱਖਿਆ, ਭਰੋਸੇਯੋਗਤਾ ਅਤੇ ਪ੍ਰਭਾਵਸ਼ੀਲਤਾ ਦਾ ਪ੍ਰਦਰਸ਼ਨ ਕਰਨਾ ਸੀ। ਇਹ ਟੈਸਟ ਅਮਰੀਕਾ ਦੀਆਂ ਨਿਯਮਤ ਗਤੀਵਿਧੀਆਂ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਇਸ ਮਿਜ਼ਾਈਲ ਦੇ ਕਈ ਸਫਲ ਪ੍ਰੀਖਣ ਕੀਤੇ ਜਾ ਚੁੱਕੇ ਹਨ।

  • 21 May 2025 03:06 PM (IST)

    ਫਰੀਦਕੋਟ ਤੋਂ ਖਾਲਿਸਤਾਨੀ ਅੱਤਵਾਦੀ ਡੱਲਾ ਦੇ ਦੋ ਸਾਥੀ ਗ੍ਰਿਫ਼ਤਾਰ

    ਫਰੀਦਕੋਟ ਵਿੱਚ ਖਾਲਿਸਤਾਨੀ ਅੱਤਵਾਦੀ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਅਪਰਾਧ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।

  • 21 May 2025 03:04 PM (IST)

    ਇੰਗਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ 24 ਮਈ ਨੂੰ ਹੋਵੇਗਾ

    ਇੰਗਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ 24 ਮਈ ਨੂੰ ਕੀਤਾ ਜਾਵੇਗਾ।

  • 21 May 2025 02:54 PM (IST)

    ਜਸਟਿਸ ਯਸ਼ਵੰਤ ਵਰਮਾ ਨਾਲ ਸਬੰਧਤ ਪਟੀਸ਼ਨ SC ਨੇ ਕੀਤੀ ਖਾਰਜ

    ਸੁਪਰੀਮ ਕੋਰਟ ਨੇ ਅੱਜ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਨਕਦੀ ਵਸੂਲੀ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਸਟਿਸ ਵਰਮਾ ਬਾਰੇ ਜਾਂਚ ਰਿਪੋਰਟ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਭੇਜ ਦਿੱਤੀ ਗਈ ਹੈ। ਪਹਿਲਾਂ ਆਪਣਾ ਮਾਮਲਾ ਇਨ੍ਹਾਂ ਅਧਿਕਾਰੀਆਂ ਸਾਹਮਣੇ ਪੇਸ਼ ਕਰੋ।

  • 21 May 2025 01:44 PM (IST)

    ਤਰਨਤਾਰਨ ਦੇ ਪਿੰਡ ਛੋਟਾ ਝਬਾਲ ਵਿੱਚ ਬੇਅਦਬੀ, ਪਿੰਡ ਵਾਸੀਆਂ ਵਿੱਚ ਰੋਸ

    ਤਰਨਤਾਰਨ ਦੇ ਪਿੰਡ ਛੋਟਾ ਝਬਾਲ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿੰਡ ਦੀ ਫਿਰਨੀ ਨੇੜੇ ਕੁੜੇ ਦੇ ਢੇਰ ਚੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਕਾਫੀ ਰੋਸ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

  • 21 May 2025 12:27 PM (IST)

    ਲੁਧਿਆਣਾ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। DC ਕੰਪਲੇਸ ਵਿੱਚ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਈਮੇਲ ਜਰੀਏ ਬੱਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

  • 21 May 2025 12:22 PM (IST)

    ਛੱਤੀਸਗੜ੍ਹ: 26 ਤੋਂ ਵੱਧ ਨਕਸਲੀ ਢੇਰ, ਇੱਕ ਜਵਾਨ ਸ਼ਹੀਦ

    ਛੱਤੀਸਗੜ੍ਹ ਦੇ ਉਪ ਮੁੱਖ ਮੰਤਰੀ ਵਿਜੇ ਸ਼ਰਮਾ ਨੇ ਪੁਸ਼ਟੀ ਕੀਤੀ ਹੈ ਕਿ ਨਕਸਲੀਆਂ ਨਾਲ ਮੁਕਾਬਲੇ ਵਿੱਚ 26 ਨਕਸਲੀ ਮਾਰੇ ਗਏ ਹਨ। ਹਾਲਾਂਕਿ, ਇਸ ਮੁਕਾਬਲੇ ਵਿੱਚ ਇੱਕ ਸਿਪਾਹੀ ਸ਼ਹੀਦ ਹੋ ਗਿਆ ਜਦੋਂ ਕਿ ਇੱਕ ਸਿਪਾਹੀ ਜ਼ਖਮੀ ਹੋ ਗਿਆ।

  • 21 May 2025 10:17 AM (IST)

    ਭਾਰਤ ਪਾਕਿਸਤਾਨ ਸਰਹੱਦ ‘ਤੇ ਬੀ. ਐੱਸ. ਐੱਫ ਨੇ ਇੱਕ ਪਾਕਿਸਤਾਨੀ ਨੂੰ ਕੀਤਾ ਗ੍ਰਿਫ਼ਤਾਰ

    ਭਾਰਤ ਪਾਕਿਸਤਾਨ ਸਰਹੱਦ ‘ਤੇ ਬੀ. ਐੱਸ. ਐੱਫ ਨੇ ਇੱਕ ਪਾਕਿਸਤਾਨੀ ਨੂੰ ਕੀਤਾ ਗ੍ਰਿਫ਼ਤਾਰ ਹੈ। ਗ੍ਰਿਫਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦਾ ਨਾਮ 65 ਸਾਲਾ ਸਿਕੰਦਰ ਜੋ ਕਿ ਫੈਸਲਾਬਾਦ ਰਹਿਣ ਵਾਲਾ ਹੈ। ਬੀਐਸਐਫ ਦੇ ਅਧਿਕਾਰੀ ਅਤੇ ਸੁਰੱਖਿਆ ਏਜੰਸੀਆਂ ਪੁੱਛਗਿੱਛ ਕਰ ਰਹੀਆਂ ਹਨ।

  • 21 May 2025 09:24 AM (IST)

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਾਣਗੇਂ ਨੰਗਲ ਡੈਮ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਅੱਜ ਨੰਗਲ ਡੈਮ ਪਹੁੰਚਣਗੇ। ਮੁੱਖ ਮੰਤਰੀ ਨੰਗਲ ਡੈਮ ਵਿਖੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ, ਬੀਬੀਐਮਬੀ ਦੇ ਅਧਿਕਾਰੀ ਸਵੇਰੇ ਨੰਗਲ ਡੈਮ ਪਹੁੰਚਣਗੇ ਤਾਂ ਜੋ ਤਿੰਨਾਂ ਰਾਜਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਪਾਣੀ ਛੱਡਣ ਲਈ ਡੈਮ ਦੇ ਗੇਟ ਖੋਲ੍ਹੇ ਜਾ ਸਕਣ।

  • 21 May 2025 08:39 AM (IST)

    ਪਠਾਨਕੋਟ ਭਾਰਤ-ਪਾਕਿ ਸਰਹੱਦ ‘ਤੇ ਫੜਿਆ ਗਿਆ ਸ਼ੱਕੀ ਵਿਅਕਤੀ

    ਭਾਰਤ-ਪਾਕਿ ਸਰਹੱਦ ‘ਤੇ ਸਥਿਤ ਭਾਰਤ ਦੀ ਪਹਾੜੀਪੁਰ ਬੀਐਸਐਫ ਚੌਕੀ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਫੜਿਆ ਗਿਆ। ਸ਼ੱਕੀ ਵਿਅਕਤੀ ਬੰਗਲਾਦੇਸ਼ੀ ਦੱਸਿਆ ਜਾ ਰਿਹਾ ਹੈ। ਬੀਐਸਐਫ ਨੇ ਉਸਨੂੰ ਫੜ ਲਿਆ ਅਤੇ ਨਰੋਟ ਜੈਮਲ ਸਿੰਘ ਪੁਲਿਸ ਦੇ ਹਵਾਲੇ ਕਰ ਦਿੱਤਾ। ਸੁਰੱਖਿਆ ਏਜੰਸੀਆਂ ਉਸ ਤੋਂ ਪੁੱਛਗਿੱਛ ਕਰ ਰਹੀਆਂ ਹਨ।

  • 21 May 2025 08:19 AM (IST)

    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਹੋਵੇਗੀ 5 ਸਿੰਘ ਸਾਹਿਬਾਨ ਇਕੱਤਰਤਾ

    ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 5 ਸਿੰਘ ਸਾਹਿਬਾਨ ਇਕੱਤਰਤਾ ਹੋਵੇਗੀ। ਇਹ ਇਕੱਤਰਤਾ 9 ਵਜੇ ਆਰੰਭ ਹੋਵੇਗੀ।