Live Updates: ਮੋਦੀ ਸਰਕਾਰ ਨੇ ਸੱਦਿਆ ਲੋਕਸਭਾ ਦਾ ਵਿਸ਼ੇਸ਼ ਇਜਲਾਸ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦਾ ਵੱਡਾ ਫੈਸਲਾ
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿੱਚ ਭਾਰਤੀ ਦੂਤਾਵਾਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਭਾਰਤ ਵਿੱਚ ਮੌਜੂਦ ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ।
- ਅਟਾਰੀ ਸਰਹੱਦੀ ਚੈੱਕ ਪੋਸਟ ਬੰਦ ਕਰ ਦਿੱਤੀ ਗਈ ਹੈ।
- ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਵੀ ਖਤਮ ਕਰ ਦਿੱਤੀ ਗਈ ਹੈ।
- ਪਾਕਿਸਤਾਨ ਹਾਈ ਕਮਿਸ਼ਨ ਤੋਂ 5 ਸਹਾਇਕ ਸਟਾਫ਼ ਨੂੰ ਹਟਾ ਦਿੱਤਾ ਗਿਆ।
- ਭਾਰਤ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
- ਤਿੰਨੋਂ ਫੌਜਾਂ ਹਾਈ ਅਲਰਟ ‘ਤੇ ਹਨ। ਪਾਕਿਸਤਾਨ ਇਸ ਹਮਲੇ ਦਾ ਸਮਰਥਨ ਕਰ ਰਿਹਾ ਹੈ।
-
ਪਹਿਲਗਾਮ ਹਮਲੇ ‘ਤੇ ਸੀਸੀਐਸ ਦੀ ਮੀਟਿੰਗ ਢਾਈ ਘੰਟੇ ਚੱਲੀ
ਪਹਿਲਗਾਮ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਲਗਭਗ ਢਾਈ ਘੰਟੇ ਚੱਲੀ। ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਸਕੱਤਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਕੁਝ ਵੱਡੇ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਮੀਟਿੰਗ ਤੋਂ ਬਾਅਦ, ਰਾਜਨਾਥ ਸਿੰਘ ਅਤੇ ਹੋਰ ਅਧਿਕਾਰੀ ਬਾਹਰ ਆਉਂਦੇ ਦੇਖੇ ਗਏ।
-
ਲੈਫਟੀਨੈਂਟ ਵਿਨੈ ਨਰਵਾਲ ਦੀ ਮ੍ਰਿਤਕ ਦੇਹ ਕਰਨਾਲ ਪਹੁੰਚੀ
ਜੰਮੂ-ਕਸ਼ਮੀਰ ਦੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਲ ਸੈਨਾ ਦੇ ਲੈਫਟੀਨੈਂਟ ਵਿਨੈ ਨਰਵਾਲ ਦੀ ਦੇਹ ਨੂੰ ਕਰਨਾਲ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਲਿਆਂਦਾ ਗਿਆ।
-
ਸੀਸੀਐਸ ਮੀਟਿੰਗ ਲਈ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ 7 ਐਲਕੇਐਮ ਪਹੁੰਚੇ। ਇਹ ਮੀਟਿੰਗ ਕੁਝ ਸਮੇਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਿਵਾਸ ਲਈ ਆਪਣੀ ਰਿਹਾਇਸ਼ ਛੱਡ ਗਏ ਹਨ।
-
ਤਾਲਿਬਾਨ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹਾਫਿਜ਼ ਜ਼ਿਆ ਅਹਿਮਦ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਅੱਤਵਾਦੀ ਹਮਲੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।
-
ਅੱਤਵਾਦੀ ਹਮਲੇ ਵਾਲੀ ਥਾਂ ‘ਤੇ ਪਹੁੰਚੇ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਉਹ ਉਸ ਥਾਂ ਦਾ ਨਿਰੀਖਣ ਕਰ ਰਹੇ ਹਨ।
-
ਮੁੱਖ ਮੰਤਰੀ ਭਗਵੰਤ ਮਾਨ ਦੀ ਹਾਈ ਲੇਵਲ ਸਕਿਓਰਟੀ ਮੀਟਿੰਗ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਦੀ ਉੱਚ ਪੱਧਰੀ ਸੁਰੱਖਿਆ ਮੀਟਿੰਗ ਸ਼ੁਰੂ ਹੋ ਗਈ ਹੈ। ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵੱਡੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ‘ਤੇ ਜ਼ੋਰ ਦਿੱਤਾ ਜਾਵੇਗਾ। ਸੀਐੱਮ ਮਾਨ ਦੀ ਰਿਹਾਈਸ਼ ਤੇ ਇਹ ਮੀਟਿੰਗ ਹੋ ਰਹੀ ਹੈ।
-
ਪਹਿਲਗਾਮ ਹਮਲੇ ਤੋਂ ਬਾਅਦ ਅੱਤਵਾਦੀਆਂ ‘ਤੇ ਜ਼ੋਰਦਾਰ ਹਮਲਾ, 2 ਅੱਤਵਾਦੀ ਹਲਾਕ
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦਹਿਸ਼ਤਗਰਦਾਂ ਵੱਲੋਂ ਬਾਰਾਮੂਲਾ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸੁਰੱਖਿਆ ਬਲ ਜੰਮੂ ਵਿੱਚ ਹੋਟਲਾਂ ਅਤੇ ਸ਼ੱਕੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੇ ਹਨ।
-
ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਸੁਰੱਖਿਆ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵੱਡੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ‘ਤੇ ਜ਼ੋਰ ਦਿੱਤਾ ਜਾਵੇਗਾ।
-
ਦਿੱਲੀ ਪਰਤੇ ਪ੍ਰਧਾਨ ਮੰਤਰੀ ਮੋਦੀ, ਸਾਊਦੀ ਦੌਰਾ ਵਿਚਾਲੇ ਛੱਡ
ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਸਾਊਦੀ ਅਰਬ ਦੌਰਾ ਛੱਡ ਕੇ ਭਾਰਤ ਵਾਪਸ ਆ ਗਏ ਹਨ। ਉਹ ਅੱਜ ਸਵੇਰੇ ਦਿੱਲੀ ਪਹੁੰਚੇ।