Live Updates: ਮੋਹਾਲੀ ‘ਚ ਪ੍ਰਤਾਪ ਬਾਜਵਾ ਤੋਂ ਸਾਢੇ 6 ਘੰਟੇ ਪੁੱਛਗਿੱਛ, ਪੁਲਿਸ ਨੇ ਪੁੱਛੇ 3 ਸਵਾਲ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਹਿਮਾਚਲ ਰਾਜ ਭਵਨ ਤੋਂ ਪਾਕਿਸਤਾਨ ਦਾ ਝੰਡਾ ਹਟਾਇਆ
ਸ਼ਿਮਲਾ ਦੇ ਹਿਮਾਚਲ ਰਾਜ ਭਵਨ ਤੋਂ ਪਾਕਿਸਤਾਨ ਦਾ ਝੰਡਾ ਉਤਾਰ ਦਿੱਤਾ ਗਿਆ। ਇਸ ਝੰਡੇ ਨੂੰ ਸ਼ਿਮਲਾ ਸਮਝੌਤੇ ਦੀ ਯਾਦਗਾਰ ਵਜੋਂ ਰੱਖਿਆ ਗਿਆ ਸੀ। ਹਾਲਾਂਕਿ, ਰਾਜਭਵਨ ਦੇ ਸੂਤਰਾਂ ਦਾ ਦਾਅਵਾ ਹੈ ਕਿ ਪਾਕਿਸਤਾਨ ਦਾ ਇਹ ਝੰਡਾ ਡੇਢ ਸਾਲ ਪਹਿਲਾਂ ਰਾਜਭਵਨ ਤੋਂ ਹਟਾ ਦਿੱਤਾ ਗਿਆ ਸੀ। ਸ਼ਿਮਲਾ ਰਾਜ ਭਵਨ ਦੀ ਇਹ ਮੇਜ਼ ਸਮਝੌਤੇ ਦੀ ਗਵਾਹ ਹੈ। ਸ਼ਿਮਲਾ ਸਮਝੌਤਾ 3 ਜੁਲਾਈ 1972 ਨੂੰ ਹੋਇਆ ਸੀ।
-
191 ਪਾਕਿਸਤਾਨੀ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਰਤੇ
ਅੱਜ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤ ਅਤੇ ਪਾਕਿਸਤਾਨ ਇਮੀਗ੍ਰੇਸ਼ਨ ਤੋਂ ਕਲੀਅਰੈਂਸ ਮਿਲਣ ਤੋਂ ਬਾਅਦ, 191 ਪਾਕਿਸਤਾਨੀ ਭਾਰਤ ਤੋਂ ਪਾਕਿਸਤਾਨ ਵਾਪਸ ਪਰਤੇ ਹਨ, ਜਦੋਂ ਕਿ 287 ਭਾਰਤੀ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਵਾਪਸ ਆ ਗਏ ਹਨ।
-
ਮਾਨ ਸਰਕਾਰ ਦਾ ਵੱਡਾ ਐਕਸ਼ਨ
ਮਾਨ ਸਰਕਾਰ ਨੇ ਇੱਕ ਹੋਰ ਵੱਡਾ ਐਕਸ਼ਨ ਲਿਆ ਹੈ, ਜਿਸ ਚ SPS ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਨੂੰ ਡਰਾਈਵਿੰਗ ਲਾਈਸੈਂਸ ਘੁਟਾਲੇ ਦੇ ਚਲਦੇ ਸਸਪੈਂਡ ਕੀਤਾ ਗਿਆ ਹੈ।
-
ਪ੍ਰਤਾਪ ਬਾਜਵਾ ਨੂੰ ਬੰਬਾਂ ਵਾਲੇ ਬਿਆਨ ‘ਤੇ ਪੰਜਾਬ ਪੁਲਿਸ ਦਾ ਮੁੜ ਸੰਮਨ
ਪੰਜਾਬ ਪੁਲਿਸ ਨੇ ਪ੍ਰਤਾਪ ਬਾਜਵਾ ਨੂੰ ਬੰਬਾਂ ਵਾਲੇ ਬਿਆਨ ‘ਤੇ ਮੁੜ ਸੰਮਨ ਭੇਜਿਆ ਹੈ। ਦੁਪਹਿਰ 2 ਵੱਜੇ ਮੁਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਪੁੱਛ-ਗਿਛ ਲਈ ਬੁਲਾਇਆ ਹੈ।
-
ਪਹਿਲਗਾਮ ਦੇ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਸ਼ਾਹੀ ਇਮਾਮ ਦਾ ਐਲਾਨ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰਾ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰੇਗਾ। ਇਹ ਐਲਾਨ ਪੰਜਾਬ ਦੇ ਸ਼ਾਹੀ ਇਮਾਮ ਮੁਹੱਲਾ ਉਸਮਾਨ ਲੁਧਿਆਣਵੀ ਨੇ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮੁਸਲਿਮ ਭਾਈਚਾਰੇ ਨੇ ਜਾਮਾ ਮਸਜਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਸਾੜਿਆ ਸੀ। ਉਨ੍ਹਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਸਨ। ਪੰਜਾਬ ਦੇ ਮੁਸਲਿਮ ਭਾਈਚਾਰੇ ਦੇ ਲੋਕ ਅੱਤਵਾਦੀ ਘਟਨਾ ਦੀ ਸਖ਼ਤ ਨਿੰਦਾ ਕਰ ਰਹੇ ਹਨ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
-
ਡਰੱਗ ਤਸਕਰੀ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਮਜੀਠੀਆ ਨੂੰ ਚੇਤਾਵਨੀ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਬਾਰੇ ਕੋਈ ਵੀ ਜਨਤਕ ਬਿਆਨ ਦੇਣ ਤੋਂ ਬਚਣ ਦੇ ਨਿਰਦੇਸ਼ ਦਿੱਤੇ ਹਨ। ਜਦੋਂ ਵੀ ਐਸਆਈਟੀ ਉਨ੍ਹਾਂ ਨੂੰ ਜਾਂਚ ਲਈ ਬੁਲਾਏਗੀ, ਉਨ੍ਹਾਂ ਨੂੰ ਪੇਸ਼ ਹੋਣਾ ਪਵੇਗਾ।
-
ਜੰਮੂ-ਕਸ਼ਮੀਰ: ਬਾਂਦੀਪੁਰਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਨੂੰ ਫੌਜ ਨੇ ਕੀਤਾ ਢੇਰ
ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮਾਰਿਆ ਗਿਆ ਅੱਤਵਾਦੀ ਅਲਤਾਫ ਲਸ਼ਕਰ ਦਾ ਇੱਕ ਚੋਟੀ ਦਾ ਕਮਾਂਡਰ ਦੱਸਿਆ ਜਾ ਰਿਹਾ ਹੈ।
-
ਉੱਤਰੀ ਭਾਰਤ ਦੇ ਕੁਝ ਹਵਾਈ ਖੇਤਰਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ
ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਵਾਈ ਖੇਤਰ ਨੂੰ ਸੀਮਤ ਕਰ ਦਿੱਤਾ ਗਿਆ ਹੈ। ਇਹ ਪਾਬੰਦੀ ਭਾਰਤੀ ਹਵਾਈ ਸੈਨਾ ਦੇ ਹਮਲਾਵਰ ਜੰਗੀ ਅਭਿਆਸ ਕਾਰਨ ਲਗਾਈ ਗਈ ਹੈ, ਜੋ ਕਿ ਅਪ੍ਰੈਲ ਤੋਂ ਮਈ 2025 ਤੱਕ ਚੱਲੇਗਾ।
-
ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਟਕਰਾਅ ਸ਼ੁਰੂ, ਦੋਵਾਂ ਪਾਸਿਆਂ ਤੋਂ ਗੋਲੀਬਾਰੀ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਵੀ, ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਸਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕੀਤੀ ਹੈ, ਜਿਸ ਤੋਂ ਬਾਅਦ ਟਕਰਾਅ ਸ਼ੁਰੂ ਹੋ ਗਿਆ। ਭਾਰਤੀ ਫੌਜ ਨੇ ਗੋਲੀਬਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ ਹੈ। ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।