Live Updates:RSS ਮੁਖੀ ਮੋਹਨ ਭਾਗਵਤ PM ਮੋਦੀ ਨੂੰ ਮਿਲਣ ਲਈ ਉਨ੍ਹਾਂ ਦੇ ਨਿਵਾਸ ਪਹੁੰਚੇ

jarnail-singhtv9-com
Updated On: 

30 Apr 2025 00:53 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates:RSS ਮੁਖੀ ਮੋਹਨ ਭਾਗਵਤ PM ਮੋਦੀ ਨੂੰ ਮਿਲਣ ਲਈ ਉਨ੍ਹਾਂ ਦੇ ਨਿਵਾਸ ਪਹੁੰਚੇ

ਅੱਜ ਦੀਆਂ ਖ਼ਬਰਾਂ

Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 29 Apr 2025 08:42 PM (IST)

    CM ਮਾਨ ਦੀ ਵੀਡੀਓ ਤੇ ਬੋਲੇ ਨਾਇਆ ਸੈਨੀ

    ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ 48 ਘੰਟਿਆਂ ਤੱਕ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ, ਮਾਨ ਸਾਹਿਬ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

  • 29 Apr 2025 06:35 PM (IST)

    ਪ੍ਰਧਾਨ ਮੰਤਰੀ ਨਿਵਾਸ ‘ਤੇ ਅਹਿਮ ਮੀਟਿੰਗ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ‘ਤੇ ਇੱਕ ਮਹੱਤਵਪੂਰਨ ਮੀਟਿੰਗ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਇਸ ਵਿੱਚ ਹਿੱਸਾ ਲਿਆ ਹੈ।

  • 29 Apr 2025 02:52 PM (IST)

    ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਦਿੱਤੀ ਵਧਾਈ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਕ ਕਾਰਨੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈ ਦਿੱਤੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਭਾਰਤ ਅਤੇ ਕੈਨੇਡਾ ਸਾਂਝੇ ਲੋਕਤੰਤਰੀ ਮੁੱਲਾਂ, ਕਾਨੂੰਨ ਦੇ ਸ਼ਾਸਨ ਪ੍ਰਤੀ ਮਜ਼ਬੂਤ ​​ਵਚਨਬੱਧਤਾ ਅਤੇ ਲੋਕਾਂ-ਤੋਂ-ਲੋਕਾਂ ਦੇ ਜੀਵੰਤ ਸਬੰਧਾਂ ਨਾਲ ਬੱਝੇ ਹੋਏ ਹਨ। ਮੈਨੂੰ ਤੁਹਾਡੀ ਭਾਈਵਾਲੀ ਨੂੰ ਮਜ਼ਬੂਤ ​​ਕਰਨ ਅਤੇ ਸਾਡੇ ਲੋਕਾਂ ਲਈ ਵੱਡੇ ਮੌਕੇ ਖੋਲ੍ਹਣ ਲਈ ਤੁਹਾਡੇ ਨਾਲ ਕੰਮ ਕਰਨ ਦੀ ਉਮੀਦ ਹੈ।

  • 29 Apr 2025 10:41 AM (IST)

    ਹਾਰ ਤੋਂ ਬਾਅਦ NDP ਮੁੱਖੀ ਜਗਮੀਤ ਸਿੰਘ ਨੇ ਦਿੱਤਾ ਅਸਤੀਫਾ

    ਆਪਣੇ ਹਲਕੇ ਵਿੱਚ ਹਾਰ ਤੋਂ ਬਾਅਦ ਜਗਮੀਤ ਸਿੰਘ ਨੇ ਪਾਰਟੀ (NDP) ਦੇ ਮੁੱਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

  • 29 Apr 2025 08:21 AM (IST)

    ਕਈ ਪੰਜਾਬੀ ਉਮੀਦਵਾਰ ਅੱਗੇ ਚੱਲ ਰਹੇ ਹਨ

    ਕੈਨੇਡਾ ਦੀਆਂ ਚੋਣਾਂ: ਵੋਟਾਂ ਦੀ ਗਿਣਤੀ ਵਿੱਚ ਕਈ ਪੰਜਾਬੀ ਉਮੀਦਵਾਰ ਅੱਗੇ ਚੱਲ ਰਹੇ ਹਨ।

    ਜਿਨ੍ਹਾਂ ਵਿੱਚ ਬਰੈਂਮਪਟਨ ਕੇਂਦਰੀ ਤੋਂ ਅਮਨਦੀਪ ਸੋਢੀ ਅੱਗੇ, ਬਰੈਂਮਪਟਨ ਪੂਰਬੀ ਤੋਂ ਮਨਿੰਦਰ ਸਿੱਧੂ, ਬਰੈਂਮਪਟਨ ਉੱਤਰੀ ਤੋਂ ਰੂਬੀ ਸਹੋਤਾ, abbotsford7 bc ਤੋਂ ਸੁਖਮਨ ਗਿੱਲ ਅੱਗੇ ਚੱਲ ਰਹੇ ਹਨ।

  • 29 Apr 2025 08:07 AM (IST)

    ਕੈਨੇਡਾ ਦੀਆਂ ਚੋਣਾਂ

    ਵੋਟਾਂ ਦੀ ਗਿਣਤੀ ਜਾਰੀ ਹੈ, ਸ਼ੁਰੂਆਤੀ ਰੁਝਾਨਾਂ ਵਿੱਚ ਲਿਵਰਜ਼ (ਟੁਰੋਡੋ ਵਾਲੀ ਪਾਰਟੀ) ਮੁੜ ਸੱਤਾ ਵਿੱਚ ਆਉਂਦੇ ਨਜ਼ਰ ਆ ਰਹੇ ਹਨ।

    ਰੁਝਾਨਾਂ ਅਨੁਸਾਰ

    LPC- 152
    CPC- 127
    NDP- 07
    BQ- 22