Live Updates: ਬੈਂਗਲੁਰੂ ਭੱਗਦੜ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਕਮਿਸ਼ਨਰ ਸਮੇਤ ਕਈ ਅਧਿਕਾਰੀ ਮੁਅੱਤਲ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਬੈਂਗਲੁਰੂ ਭੱਗਦੜ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਕਮਿਸ਼ਨਰ ਸਮੇਤ ਕਈ ਅਧਿਕਾਰੀ ਮੁਅੱਤਲ
ਬੈਂਗਲੁਰੂ ਭਗਦੜ ਮਾਮਲੇ ਵਿੱਚ ਕਰਨਾਟਕ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਰਸੀਬੀ ਵਿਕਟਰੀ ਪਰੇਡ ਦੌਰਾਨ ਭਗਦੜ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 45 ਜ਼ਖਮੀ ਹੋ ਗਏ।
-
CID ਜਾਂਚ ਸਰਕਾਰ ਦਾ ਰੁੱਖ ਨਹੀਂ, ਬੈਂਗਲੁਰੂ ਭੱਗਦੜ ‘ਤੇ ਕਰਨਾਟਕ ਦੇ ਮੰਤਰੀ ਦਾ ਬਿਆਨ
ਕਰਨਾਟਕ ਸਰਕਾਰ ਦੇ ਮੰਤਰੀ ਐੱਚ.ਕੇ. ਪਾਟਿਲ ਨੇ ਬੈਂਗਲੁਰੂ ਭੱਗਦੜ ‘ਤੇ ਕਿਹਾ ਕਿ ਮੁੱਖ ਮੰਤਰੀ ਗੰਭੀਰ ਹਨ, ਉਹ ਦੁਖੀ ਹਨ। ਇਹ ਗਲਤੀ ਕਿਵੇਂ ਹੋਈ। ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਵੇਗਾ। ਸੀਆਈਡੀ ਜਾਂਚ ਸਰਕਾਰ ਦਾ ਸਟੈਂਡ ਨਹੀਂ ਹੈ। ਪਰ ਮੈਂ ਤੁਹਾਨੂੰ ਦੱਸ ਦਿੰਦਾ, ਸਰਕਾਰ ਸੱਚਾਈ ਦਾ ਪਤਾ ਲਗਾਉਣ ਅਤੇ ਜੇਕਰ ਕਿਸੇ ਸੰਸਥਾ ਜਾਂ ਕਿਸੇ ਵਿਅਕਤੀ ਨੇ ਗਲਤੀ ਕੀਤੀ ਹੈ ਤਾਂ ਢੁਕਵੀਂ ਕਾਰਵਾਈ ਕਰਨ ਲਈ ਬਹੁਤ ਗੰਭੀਰ ਹੈ।
-
ਅਮਰਨਾਥ ਯਾਤਰਾ 2025 ਲਈ ਬਣਾਈ ਗਈ ਵੱਡੀ ਸੁਰੱਖਿਆ ਯੋਜਨਾ
ਸੁਰੱਖਿਆ ਏਜੰਸੀਆਂ ਨੇ ਇਸ ਸਾਲ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਲਈ ਇੱਕ ਵਿਸਤ੍ਰਿਤ ਅਤੇ ਉੱਚ-ਤਕਨੀਕੀ ਸੁਰੱਖਿਆ ਯੋਜਨਾ ਤਿਆਰ ਕੀਤੀ ਹੈ। ਸੀਆਰਪੀਐਫ ਸੂਤਰਾਂ ਮੁਤਾਬਕ ਇਸ ਵਾਰ ਯਾਤਰਾ ਦੀ ਮਿਆਦ ਘਟਾ ਕੇ 38 ਦਿਨ ਕਰ ਦਿੱਤੀ ਗਈ ਹੈ, ਜੋ ਕਿ ਪਿਛਲੇ ਸਾਲ 52 ਦਿਨ ਸੀ। ਇਸ ਦੇ ਮੱਦੇਨਜ਼ਰ ਸੁਰੱਖਿਆ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
-
ਬੈਂਗਲੁਰੂ ਭੱਗਦੜ ਮਾਮਲੇ ਵਿੱਚ RCB ਖਿਲਾਫ FIR ਦਰਜ
ਬੈਂਗਲੁਰੂ ਭੱਗਦੜ ਮਾਮਲੇ ਵਿੱਚ ਆਰਸੀਬੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਵੈਂਟ ਮੈਨੇਜਰ ਅਤੇ ਕਰਨਾਟਕ ਰਾਜ ਕ੍ਰਿਕਟ ਐਸੋਸੀਏਸ਼ਨ (ਕੇਐਸਸੀਏ) ਵਿਰੁੱਧ ਵੀ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਬੈਂਗਲੁਰੂ ਦੇ ਕਬਨ ਪਾਰਕ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਅਪਰਾਧਿਕ ਲਾਪਰਵਾਹੀ ਦਾ ਇਲਜ਼ਾਮ ਲਗਾਇਆ ਗਿਆ ਹੈ।
-
ਕੱਲ੍ਹ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ PM ਮੋਦੀ
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਉਹ ਇੱਥੇ ਚਨਾਬ ਤੇ ਅੰਜੀ ਰੇਲਵੇ ਪੁਲਾਂ ਦਾ ਉਦਘਾਟਨ ਕਰਨਗੇ। ਉਹ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਇਹ ਉਨ੍ਹਾਂ ਦਾ ਜੰਮੂ-ਕਸ਼ਮੀਰ ਦਾ ਪਹਿਲਾ ਦੌਰਾ ਹੋਵੇਗਾ।
-
ਸਿਰਫ਼ 4 ਘੰਟਿਆਂ ਵਿੱਚ ਸ਼੍ਰੀਨਗਰ ਤੋਂ ਪਹੁੰਚੋਗੇ ਕਟੜਾ: CM ਉਮਰ
ਜੰਮੂ-ਕਸ਼ਮੀਰ ਵਿੱਚ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ, “ਵੰਦੇ ਭਾਰਤ ਟ੍ਰੇਨ (ਕਟੜਾ ਤੋਂ ਸ਼੍ਰੀਨਗਰ ਟ੍ਰੇਨ) ਦੇ ਉਦਘਾਟਨ ਨਾਲ ਸਾਰਿਆਂ ਨੂੰ ਲਾਭ ਹੋਵੇਗਾ। ਇਸ ਨਾਲ ਅਰਥਵਿਵਸਥਾ ਨੂੰ ਬਹੁਤ ਫਾਇਦਾ ਹੋਵੇਗਾ, ਸੈਰ-ਸਪਾਟੇ ਨੂੰ ਫਾਇਦਾ ਹੋਵੇਗਾ, ਸਥਾਨਕ ਅਤੇ ਇੱਥੋਂ ਦੇ ਵਪਾਰ ਨੂੰ ਫਾਇਦਾ ਹੋਵੇਗਾ। ਲੋਕ 4 ਘੰਟਿਆਂ ਵਿੱਚ ਸ਼੍ਰੀਨਗਰ ਤੋਂ ਕਟੜਾ ਪਹੁੰਚ ਜਾਣਗੇ।”
-
ਨਵਜੋਤ ਕੌਰ ਸਿੱਧੂ ਲੜਨਗੇ 2027 ਦੀ ਚੋਣ
ਨਵਜੋਤ ਕੌਰ ਸਿੱਧੂ ਨੇ 2027 ਵਿਧਾਨਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੇ ਤਿਆਰੀ ਸ਼ੁਰੂ ਕਰ ਲਈ ਹੈ ਤੇ ਉਹ ਜਿੱਤ ਹਾਸਲ ਕਰਨਗੇ।
-
ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਮੁੜਅਕਾਲੀ ਦਲ ‘ਚ ਸ਼ਾਮਲ
ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਮੁੜ ਤੋਂ ਅਕਾਲੀ ਦਲ ‘ਚ ਹੋਏ ਸ਼ਾਮਲ ਹੋ ਗਏ ਹਨ। ਲੁਧਿਆਣਾ ਸਥਿਤ ਸੁਖਬੀਰ ਬਾਦਲ ਨੇ ਮੈਂਬਰਸ਼ਿਪ ਦੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਉਨ੍ਹਾਂ ਨੇ ਪਿਛਲੇ ਸਾਲ ਚੱਬੇਵਾਲ ਤੋਂ ਭਾਜਪਾ ਦੀ ਟਿਕਟ ‘ਤੇ ਜ਼ਿਮਨੀ ਚੋਣ ਲੜੀ ਸੀ।
-
ਵਿਰੋਧੀ ਧਿਰ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦਿਓ: ਡਿਪਟੀ ਸੀਐਮ ਸ਼ਿਵਕੁਮਾਰ
ਬੰਗਲੁਰੂ ਭਗਦੜ ‘ਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਕਿਹਾ, “ਸਾਨੂੰ ਪ੍ਰਸ਼ਾਸਨਿਕ ਸਬਕ ਸਿੱਖਣੇ ਚਾਹੀਦੇ ਹਨ, ਵਿਰੋਧੀ ਧਿਰ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦਿਓ। ਮੈਂ ਇੱਕ ਸੂਚੀ ਦੇਵਾਂਗਾ ਕਿ ਉਨ੍ਹਾਂ ਨੇ ਕਿੰਨੀਆਂ ਲਾਸ਼ਾਂ ‘ਤੇ ਰਾਜਨੀਤੀ ਕੀਤੀ ਹੈ, ਪਰ ਛੋਟੇ ਬੱਚਿਆਂ ਨੂੰ ਦੇਖ ਕੇ ਦੁੱਖ ਹੁੰਦਾ ਹੈ। ਮੈਂ ਉਨ੍ਹਾਂ ਦਾ ਦਰਦ ਦੇਖਿਆ ਹੈ।”
-
ਪੰਜਾਬ ਪਹੁੰਚੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਿਸਾਨਾਂ ਨਾਲ ਕੀਤੀ ਚਰਚਾ
ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ ਹੈ। ਖੇਤੀਬਾੜੀ ਮੰਤਰੀ ਨਵੀਨਤਾ ਨੂੰ ਉਤਸ਼ਾਹ ਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਨੂੰ ਲੈ ਜਾਗਰੂਕਤਾ ਫੈਲਾਉਣਾ ਚਾਹੁੰਦੇ ਹਨ।
-
ਹਾਈ ਕੋਰਟ ਨੇ ਬੈਂਗਲੁਰੂ ਭਗਦੜ ਦਾ ਖੁਦ ਲਿਆ ਨੋਟਿਸ
ਹਾਈ ਕੋਰਟ ਨੇ ਕੱਲ੍ਹ ਸ਼ਾਮ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ ਹੋਈ ਭਗਦੜ ਦਾ ਖੁਦ ਨੋਟਿਸ ਲਿਆ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਸ ਘਟਨਾ ਬਾਰੇ ਸਰਕਾਰ ਤੋਂ ਰਿਪੋਰਟ ਮੰਗੀ ਹੈ। ਹਾਈ ਕੋਰਟ ਅੱਜ ਦੁਪਹਿਰ 2.30 ਵਜੇ ਮਾਮਲੇ ਦੀ ਸੁਣਵਾਈ ਕਰੇਗਾ।
-
ਦੇਸ਼ ਵਿੱਚ ਕੋਰੋਨਾ ਦੇ 4866 ਸਰਗਰਮ ਮਾਮਲੇ
ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਫਿਰ ਤੋਂ ਸਾਹਮਣੇ ਆ ਰਹੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ 4866 ਹੋ ਗਈ ਹੈ। ਇਸ ਸਮੇਂ ਦੌਰਾਨ, 3955 ਮਰੀਜ਼ ਠੀਕ ਹੋਏ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੌਰਾਨ, ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ 5 ਸਾਲ ਦਾ ਬੱਚਾ ਵੀ ਸ਼ਾਮਲ ਹੈ।