Live Updates: ਹੈਦਰਾਬਾਦ-ਦਿੱਲੀ ਵਿਚਾਲੇ ਦਾ ਮੈਚ ਰੱਦ, SRH ਦੀ ਟੀਮ ਬਾਹਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸੰਗਰੂਰ ‘ਚ ਜ਼ਹਿਰੀਲੀ ਚੀਜ ਖਾਕੇ ਮਾਂ ਤੇ 8 ਸਾਲ ਬੱਚੀ ਨੇ ਕੀਤੀ ਖ਼ੁਦਕੁਸ਼ੀ
ਭਵਾਨੀਗੜ੍ਹ ‘ਚ ਮਾं ਤੇ 8 ਸਾਲਾਂ ਧੀ ਨੇ ਜ਼ਹਿਰੀਲੀ ਵਸਤੂ ਖਾਕੇ ਆਪਨੀ ਜੀਵਨ ਲੀਲਾ ਸਮਾਪਤ ਕੀਤੀ ਹੈ। ਇਸ ਸਬੰਧੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
-
ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ ਦੇਣ ਲਈ DC ਨੂੰ ਦ ਮੰਗ ਪੱਤਰ ਸੌਂਪਿਆ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਸਾਰੇ ਪਾਕਿਸਤਾਨੀ ਨਾਗਰਿਕਾਂ ਦੀ ਤੁਰੰਤ ਪਛਾਣ ਕੀਤੀ ਜਾਵੇ, ਜਿਨ੍ਹਾਂ ਕੋਲ ਜਾਇਜ਼ ਦਸਤਾਵੇਜ਼ ਨਹੀਂ ਹਨ, ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ, ਜਾਂ ਜਿਨ੍ਹਾਂ ਦੇ ਵੀਜ਼ੇ ਮੁਅੱਤਲ ਕਰ ਦਿੱਤੇ ਗਏ ਹਨ।
-
ਹਰਿਆਣਾ ਸਰਕਾਰ ਨੂੰ ਪੱਤਰ ਲਿਖ ਕੇ ਦੱਸਿਆ ਸੀ ਕਿ ਤੁਹਾਡਾ ਪਾਣੀ ਖਤਮ ਹੋ ਗਿਆ: CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 6 ਪੱਤਰ ਲਿਖੇ ਹਨ। ਬੀਬੀਐਮਬੀ ਅਤੇ ਹਰਿਆਣਾ ਸਰਕਾਰ ਨੂੰ ਦੱਸਿਆ ਸੀ ਕਿ ਤੁਹਾਡਾ ਪਾਣੀ ਖਤਮ ਹੋਣ ਵਾਲਾ ਹੈ।
-
ਅੱਜ ਭਾਰਤ ਅਤੇ ਜਾਪਾਨ ਦੇ ਰੱਖਿਆ ਮੰਤਰੀ ਵਿਚਾਲੇ ਹੋਵੇਗੀ ਮੁਲਾਕਾਤ
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਜਾਪਾਨ ਦੇ ਰੱਖਿਆ ਮੰਤਰੀ ਜਨਰਲ ਨਕਾਟਾਨੀ ਨਾਲ ਦੁਵੱਲੀ ਮੀਟਿੰਗ ਕਰਨਗੇ। ਦੋਵੇਂ ਧਿਰਾਂ ਮੌਜੂਦਾ ਖੇਤਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਸਥਿਤੀ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ। ਦੋਵੇਂ ਆਗੂ ਦੁਵੱਲੇ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਵੀ ਚਰਚਾ ਕਰਨਗੇ।