ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Live Updates: ਕੇਦਾਰਨਾਥ ਤੀਰਥ ਮਾਰਗ ‘ਤੇ ਘੋੜਿਆਂ ਅਤੇ ਖੱਚਰਾਂ ਦੇ ਸੰਚਾਲਨ ‘ਤੇ ਪਾਬੰਦੀ ਹੋਵੇਗੀ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

rohit-kumar
| Updated On: 08 May 2025 06:37 AM
Live Updates: ਕੇਦਾਰਨਾਥ ਤੀਰਥ ਮਾਰਗ ‘ਤੇ ਘੋੜਿਆਂ ਅਤੇ ਖੱਚਰਾਂ ਦੇ ਸੰਚਾਲਨ ‘ਤੇ ਪਾਬੰਦੀ ਹੋਵੇਗੀ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 07 May 2025 10:55 PM (IST)

    ਕੇਦਾਰਨਾਥ ਤੀਰਥ ਮਾਰਗ ‘ਤੇ ਘੋੜਿਆਂ ਅਤੇ ਖੱਚਰਾਂ ਦੇ ਸੰਚਾਲਨ ‘ਤੇ ਪਾਬੰਦੀ ਹੋਵੇਗੀ

    ਕੇਦਾਰਨਾਥ ਯਾਤਰਾ ਮਾਰਗ ‘ਤੇ ਘੋੜਿਆਂ ਅਤੇ ਖੱਚਰਾਂ ਦੀ ਬਿਮਾਰੀ ਕਾਰਨ ਮੌਤ ਤੋਂ ਬਾਅਦ ਉਨ੍ਹਾਂ ਦੇ ਸੰਚਾਲਨ ‘ਤੇ ਲਗਾਈ ਗਈ ਪਾਬੰਦੀ ਫਿਲਹਾਲ ਜਾਰੀ ਰਹੇਗੀ। ਰਾਜ ਪਸ਼ੂ ਪਾਲਣ ਸਕੱਤਰ ਡਾ. ਬੀ.ਵੀ.ਆਰ.ਸੀ. ਪੁਰਸ਼ੋਤਮ ਨੇ ਕਿਹਾ ਕਿ ਕੇਦਾਰ ਘਾਟੀ ਵਿੱਚ ਘੋੜਿਆਂ ਅਤੇ ਖੱਚਰਾਂ ਵਿੱਚ ਵੱਧ ਰਹੇ ਇਨਫੈਕਸ਼ਨ ਦੇ ਮੱਦੇਨਜ਼ਰ, ਸਥਾਨਕ ਲੋਕਾਂ, ਘੋੜਿਆਂ ਅਤੇ ਖੱਚਰਾਂ ਦੇ ਕਾਰੋਬਾਰੀਆਂ ਅਤੇ ਹੋਰ ਸੰਗਠਨਾਂ ਨੇ ਯਾਤਰਾ ਰੂਟ ‘ਤੇ ਉਨ੍ਹਾਂ ਦੇ ਸੰਚਾਲਨ ‘ਤੇ ਪਾਬੰਦੀ ਵਧਾਉਣ ਦੀ ਬੇਨਤੀ ਕੀਤੀ ਹੈ ਤਾਂ ਜੋ ਜਾਨਵਰਾਂ ਵਿੱਚ ਇਨਫੈਕਸ਼ਨ ਵਧਣ ਦੀ ਸਥਿਤੀ ਪੈਦਾ ਨਾ ਹੋਵੇ।

  • 07 May 2025 08:06 PM (IST)

    ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 59 ਲੋਕ ਮਾਰੇ ਗਏ

    ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 59 ਲੋਕ ਮਾਰੇ ਗਏ ਹਨ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਇਜ਼ਰਾਈਲ ਹਮਾਸ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਨ ਦੀ ਤਿਆਰੀ ਕਰ ਰਿਹਾ ਹੈ। ਅਲ-ਅਕਸਾ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਇੱਕ ਸਕੂਲ ‘ਤੇ ਹਮਲਾ ਹੋਇਆ ਸੀ, ਜਿਸ ਵਿੱਚ 27 ਲੋਕ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਮਾਰੇ ਗਏ ਲੋਕਾਂ ਵਿੱਚ ਨੌਂ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ।

  • 07 May 2025 06:26 PM (IST)

    ਤਰਨਤਾਰਨ ਵਿੱਚ ਕੱਲ੍ਹ ਸਕੂਲ ਰਹਿਣਗੇ ਬੰਦ, ਡੀਸੀ ਨੇ ਜਾਰੀ ਕੀਤੇ ਆਰਡਰ

    ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਪਠਾਨਕੋਟ, ਫਿਰੋਜ਼ਪੁਰ, ਫਾਜਿਲਕਾ ਤੋਂ ਬਾਅਦ ਤਰਨਤਾਰਨ ਵਿੱਚ ਵੀ ਸਕੂਲ ਬੰਦ ਰਹਿਣਗੇ।

  • 07 May 2025 05:30 PM (IST)

    ਭਾਰਤ ਨੇ ਸਿਰਫ਼ ਹਮਲਾ ਨਹੀਂ ਕੀਤਾ: ਸ਼ਾਹਬਾਜ਼ ਸ਼ਰੀਫ਼

    ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਪਾਕਿਸਤਾਨ ਹਿੱਲ ਗਿਆ ਹੈ। ਇਸ ਦੌਰਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੰਸਦ ਵਿੱਚ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੇ ਨਾ ਸਿਰਫ਼ ਸਾਡੇ ‘ਤੇ ਹਮਲਾ ਕੀਤਾ ਬਲਕਿ ਸਾਡਾ ਮਜ਼ਾਕ ਵੀ ਉਡਾਇਆ। ਭਾਰਤ ਦੇ 80 ਜਹਾਜ਼ਾਂ ਨੇ ਹਮਲਾ ਕੀਤਾ। ਇਹ ਹਮਲਾ ਜਿਸ ਤਰੀਕੇ ਨਾਲ ਕੀਤਾ ਗਿਆ, ਉਸਨੂੰ ਯਾਦ ਰੱਖਿਆ ਜਾਵੇਗਾ। ਮੈਂ ਦੁਨੀਆ ਭਰ ਦੇ ਲੋਕਾਂ ਨਾਲ ਗੱਲ ਕੀਤੀ। ਮੈਂ ਦੁਨੀਆ ਨੂੰ ਦੱਸਿਆ ਕਿ ਪਾਕਿਸਤਾਨ ਦਾ ਪਹਿਲਗਾਮ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਪਰ ਭਾਰਤ ਨੇ ਸਾਡੇ ਬਿਆਨ ਨੂੰ ਸਵੀਕਾਰ ਨਹੀਂ ਕੀਤਾ।

  • 07 May 2025 04:06 PM (IST)

    ਬਹਾਦਰ ਸੈਨਿਕਾਂ ਨੂੰ ਸਲਾਮ।

    ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਇੱਕ ਐਮਰਜੈਂਸੀ ਮੀਟਿੰਗ ਬੁਲਾਈ। ਇਸ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰ ਆਗੂਆਂ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਚਰਚਾ ਕੀਤੀ। ਇਸ ਦੌਰਾਨ ਫੌਜ ਦੇ ਆਪ੍ਰੇਸ਼ਨ ਸਿੰਦੂਰ ‘ਤੇ ਖੜਗੇ ਨੇ ਕਿਹਾ ਕਿ ਅਸੀਂ ਸਰਕਾਰ ਦੇ ਕਦਮ ਦੇ ਨਾਲ ਹਾਂ। ਅਸੀਂ ਬਹਾਦਰ ਸੈਨਿਕਾਂ ਨੂੰ ਸਲਾਮ ਕਰਦੇ ਹਾਂ।

  • 07 May 2025 03:39 PM (IST)

    ਜੰਗ ਹਮੇਸ਼ਾ ਮਨੁੱਖਤਾ ਲਈ ਖ਼ਤਰਨਾਕ ਹੁੰਦੀ ਹੈ- ਜੱਥੇਦਾਰ ਕੁਲਦੀਪ ਸਿੰਘ ਗੜਗੱਜ

    ਪਾਕਿਸਤਾਨ ਵਿੱਚ ਹੋਈ ਏਅਰ ਸਟ੍ਰਾਇਕ ਅਤੇ ਪਾਕਿਸਤਾਨ ਵੱਲੋਂ ਪੁੰਛ ਵਿੱਚ ਕੀਤੀ ਗੋਲੀਬਾਰੀ ਵਿੱਚ ਮਾਰੇ ਗਏ 3 ਸਿੱਖਾਂ ਨੂੰ ਲੈਕੇ ਸ਼੍ਰੀ ਅਖਾਲ ਤਖਤ ਸਾਹਿਬ ਦਾ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਨੇ ਕਿਹਾ ਕਿ ਜੰਗ ਹਮੇਸ਼ਾ ਮਨੁੱਖਤਾ ਲਈ ਖ਼ਤਰਨਾਕ ਹੁੰਦੀ ਹੈ। ਉਹਨਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ।

  • 07 May 2025 03:18 PM (IST)

    ਭਾਰਤ ਪਾਕਿਸਤਾਨ ਨਾਲ ਜੰਗ ਨਹੀਂ ਚਾਹੁੰਦਾ, ਅਜੀਤ ਡੋਭਾਲ ਨੇ ਚੀਨ ਨੂੰ ਦਿੱਤਾ ਕਰਾਰਾ ਜਵਾਬ

    ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਢੁਕਵਾਂ ਜਵਾਬ ਦਿੰਦੇ ਹੋਏ ਦੇਰ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਹਮਲੇ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ। ਭਾਰਤ ਦੀ ਕਾਰਵਾਈ ਤੋਂ ਘਬਰਾਏ ਪਾਕਿਸਤਾਨ ਨੇ ਆਪਣੀ ਫੌਜ ਨੂੰ ਭਾਰਤ ‘ਤੇ ਹਮਲਾ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਇਸ ਬਾਰੇ, ਐਨਐਸਏ ਅਜੀਤ ਡੋਭਾਲ ਨੇ ਹੁਣ ਚੀਨੀ ਵਿਦੇਸ਼ ਮੰਤਰੀ ਅਤੇ ਐਨਐਸਏ ਵਾਂਗ ਯੀ ਨਾਲ ਫ਼ੋਨ ‘ਤੇ ਗੱਲ ਕੀਤੀ ਹੈ। ਡੋਭਾਲ ਨੇ ਸਿੱਧਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਭਾਰਤ ਪਾਕਿਸਤਾਨ ਨਾਲ ਜੰਗ ਨਹੀਂ ਚਾਹੁੰਦਾ ਪਰ ਜੇਕਰ ਪਾਕਿਸਤਾਨ ਕੁਝ ਵੀ ਕਰਨ ਦੀ ਹਿੰਮਤ ਕਰਦਾ ਹੈ ਤਾਂ ਉਸਨੂੰ ਇੱਕ ਵਾਰ ਫਿਰ ਢੁਕਵਾਂ ਜਵਾਬ ਮਿਲੇਗਾ।

  • 07 May 2025 02:48 PM (IST)

    ਅਟਾਰੀ, ਸਾਦਕੀ ਅਤੇ ਹੁਸੈਨੀਵਾਲਾ ਬਾਰਡਰ ‘ਤੇ ਰਿਟ੍ਰੀਟ ਸੈਰੇਮਨੀ ਅਗਲੇ ਹੁਕਮਾਂ ਤੱਕ ਬੰਦ

    ਅਟਾਰੀ, ਸਾਦਕੀ ਅਤੇ ਹੁਸੈਨੀਵਾਲਾ ਭਾਰਤ-ਪਾਕਿ ਸਰਹੱਦ ‘ਤੇ ਹਰ ਰੋਜ਼ ਹੋਣ ਵਾਲੀ ਪ੍ਰਸਿੱਧ ਰਿਟਰੀਟ ਸੈਰੇਮਨੀ ਨੂੰ ਸਰਕਾਰ ਦੇ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ, ਵੱਡੀ ਗਿਣਤੀ ਵਿੱਚ ਰਿਟਰੀਟ ਦੇਖਣ ਆਏ ਸੈਲਾਨੀ ਨਿਰਾਸ਼ ਹੋ ਕੇ ਵਾਪਸ ਮੁੜ ਗਏ।

  • 07 May 2025 02:04 PM (IST)

    ਅੱਜ ਕਾਂਗਰਸ ਦੀ CWC ਬੈਠਕ ਅਤੇ ਕੱਲ੍ਹ ਸਰਬ ਪਾਰਟੀ ਮੀਟਿੰਗ

    ਕਾਂਗਰਸ ਨੇ ਅੱਜ ਦੁਪਹਿਰ 3 ਵਜੇ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ। ਉੱਧਰ,ਸਰਕਾਰ ਨੇ ਕੱਲ੍ਹ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸਰਕਾਰੀ ਪੱਖ ਤੋਂ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਿਰੇਨ ਰਿਜੀਜੂ ਮੌਜੂਦ ਰਹਿਣਗੇ।

  • 07 May 2025 01:56 PM (IST)

    ਅਟਾਰੀ ਬਾਰਡਰ ‘ਤੇ ਅਗਲੇ ਹੁਕਮਾਂ ਤੱਕ ਰਿਟ੍ਰੀਟ ਸੈਰੇਮਨੀ ਰੱਦ, ਸੈਲਾਨੀਆਂ ਹੋਏ ਨਿਰਾਸ਼

    ਭਾਰਤ-ਪਾਕਿ ਸਰਹੱਦ ‘ਤੇ ਹਰ ਰੋਜ਼ ਹੋਣ ਵਾਲੀ ਪ੍ਰਸਿੱਧ ਰਿਟ੍ਰੀਟ ਸੈਰੇਮਨੀ ਨੂੰ ਸਰਕਾਰ ਦੇ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ, ਵੱਡੀ ਗਿਣਤੀ ਵਿੱਚ ਰਿਟ੍ਰੀਟ ਦੇਖਣ ਆਏ ਸੈਲਾਨੀ ਨਿਰਾਸ਼ ਹੋ ਕੇ ਵਾਪਸ ਮੁੜ ਗਏ।

  • 07 May 2025 01:11 PM (IST)

    ਗੁਰਦਾਸਪੁਰ ਵਿੱਚ ਡਾਕਟਰਾਂ ਦੀ ਛੁੱਟੀਆਂ ਕੀਤੀਆਂ ਗਈਆਂ ਰੱਦ

    ਦੇਸ਼ ਦੇ ਅੰਦਰ ਬਣੇ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਗੁਰਦਾਸਪੁਰ ਦੇ ਅੰਦਰ ਸਿਹਤ ਸਹੂਲਤਾਂ ਵੀ ਆਈ ਅਲਰਟ ਤੇ ਹਨ। ਬਾਰਡਰ ਏਰੀਆ ਦੇ ਅੰਦਰ ਹਸਪਤਾਲਾਂ ਦੇ ਵਿੱਚ ਦਵਾਈਆਂ ਦੇ ਸਟਾਕ ਅਤੇ ਬੈੱਡ ਦੀ ਗਿਣਤੀ ਵਧਾਈ ਗਈ ਹੈ। ਇਸ ਦੇ ਨਾਲ ਸਿਵਲ ਸਰਜਨ ਨੇ ਡਾਕਟਰਾਂ ਨੂੰ ਹਿਦਾਈਤ ਦਿੱਤੇ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਛੁੱਟੀ ਨਾ ਲੈਣ।

  • 07 May 2025 11:35 AM (IST)

    ਫਿਰੋਜ਼ਪੁਰ ਦੇ ਸਰਹੱਦੀ ਪਿੰਡ ਵਾਸੀਆਂ ਨੇ ਆਪਣਾ ਸਮਾਨ ਲੈ ਕੇ ਸੁਰੱਖਿਅਤ ਥਾਵਾਂ ਤੇ ਜਾਣਾ ਕੀਤਾ ਸ਼ੁਰੂ

    ਭਾਰਤ ਅਤੇ ਪਾਕਿਸਤਾਨ ਦੇ ਤਣਾਅ ਵਿਚਾਲੇ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ, ਗੱਟੀ ਰਾਜੋ ਅਤੇ ਹੋਰ ਕਈ ਪਿੰਡਾਂ ਦੇ ਲੋਕ ਆਪਣਾ ਘਰ ਛੱਡ ਸੁਰੱਖਿਤ ਥਾਂ ‘ਤੇਜਾ ਰਹੇ ਹਨ। ਸਰਹੱਦੀ ਇਲਾਕਿਆਂ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਹੱਦ ਦੇ ਨੇੜੇ ਦੇ ਲੋਕ ਹਿੰਮਤ ਨਾਲ ਭਰੇ ਹੋਏ ਹਨ ਪਰ ਅਸੀਂ ਜ਼ਰੂਰੀ ਸਮਾਨ ਅਤੇ ਬੱਚਿਆਂ ਨਾਲ ਸਰਹੱਦ ਤੋਂ ਥੋੜ੍ਹੀ ਦੂਰ ਸੁਰੱਖਿਅਤ ਥਾਂ ‘ਤੇ ਜਾ ਰਹੇ ਹਾਂ।

  • 07 May 2025 10:32 AM (IST)

    ਭਾਰਤ ਅਤੇ ਪਾਕਿਸਤਾਨ ਤਣਾਅ ਵਿਚਾਲੇ ਕਰਤਾਰਪੁਰ ਲਾਂਘਾ ਬੰਦ, ਸ਼ਰਧਾਲੂਆਂ ਨੂੰ ਭੇਜਿਆ ਗਿਆ ਵਾਪਸ

    ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ। 491 ਸ਼ਰਧਾਲੂਆਂ ਨੂੰ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਜਾਣਾ ਸੀ। 60 ਸ਼ਰਧਾਲੂਆਂ ਨੂੰ ਮੌਕੇ ਤੋਂ ਵਾਪਸ ਭੇਜਿਆ ਗਿਆ ਹੈ।

  • 07 May 2025 10:18 AM (IST)

    ਭਾਰਤ ਮਾਤਾ ਜ਼ਿੰਦਾਬਾਦ,ਸਾਨੂੰ ਆਪਣੇ ਦੇਸ਼ ਦੀ ਫੌਜ ‘ਤੇ ਮਾਣ ਹੈ : ਚੰਨੀ

    ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ‘ਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਭਾਰਤ ਮਾਤਾ ਜ਼ਿੰਦਾਬਾਦ,ਸਾਨੂੰ ਆਪਣੇ ਦੇਸ਼ ਦੀ ਫੌਜ ‘ਤੇ ਮਾਣ ਹੈ।

  • 07 May 2025 09:17 AM (IST)

    ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ: ਮਾਨ

    ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।

  • 07 May 2025 08:52 AM (IST)

    ਸਾਡੀ ਫੌਜ ਸਾਡਾ ਮਾਣ ਹੈ, ਉਹੀ ਸਾਡੀ ਸ਼ਾਨ ਹੈ :ਵੜ੍ਹਿੰਗ

    ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜ੍ਹਿੰਗ ਨੇ ਕਿਹਾ ਸਾਡੀ ਫੌਜ ਸਾਡਾ ਮਾਣ ਹੈ, ਉਹੀ ਸਾਡੀ ਸ਼ਾਨ ਹੈ ਜੈ ਹਿੰਦ!

  • 07 May 2025 07:32 AM (IST)

    ਪੰਜਾਬ ਦੇ ਵਿੱਚ 5 ਜ਼ਿਲ੍ਹਿਆਂ ਦੇ ਸਕੂਲ ਬੰਦ ਕਰਨ ਦੇ ਹੁੱਕਮ ਜਾਰੀ

    ਸੂਬੇ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਕੁਲਾਂ ਨੂੰ ਅਗਲੇ ਨਿਰਦੇਸ਼ਾ ਤੱਕ ਬੰਦ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ।

  • 07 May 2025 07:22 AM (IST)

    ਭਾਰਤ-ਪਾਕਿ ਵਿਚਾਲੇ ਫਿਰੋਜ਼ਪੁਰ ਵਿੱਚ 72 ਘੰਟਿਆਂ ਲਈ ਸਾਰੇ ਸਕੂਲ ਬੰਦ

    ਭਾਰਤ-ਪਾਕਿ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਗਲੇ 72 ਘੰਟਿਆਂ ਲਈ ਸਾਰੇ ਸਕੂਲ ਬੰਦ ਕਰਨ ਦੇ ਨਿਰਦੇਸ਼ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਹਨ।

Follow Us
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...
ਹਿਮਾਚਲ ਦੇ Damtal ਵਿੱਚ ਭਾਰਤੀ ਫੌਜ ਨੇ ਤਬਾਹ ਕੀਤੀ Pakistan ਦੀ ਮਿਜ਼ਾਈਲ
ਹਿਮਾਚਲ ਦੇ Damtal ਵਿੱਚ ਭਾਰਤੀ ਫੌਜ ਨੇ ਤਬਾਹ ਕੀਤੀ Pakistan ਦੀ ਮਿਜ਼ਾਈਲ...