ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

BSP ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਐਲਾਨਿਆ ਆਪਣਾ ਉਤਰਾਧਿਕਾਰੀ

ਸਿਆਸਤ 'ਚ ਹਾਥੀ ਦੀ ਸਵਾਰੀ ਕਰਨ ਵਾਲੀ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਆਪਣਾ ਉਤਰਾਧਿਕਾਰੀ ਆਕਾਸ਼ ਆਨੰਦ ਨੂੰ ਐਲਾਨਿਆ। ਜਿਸ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਪਾਰਟੀ ਅੰਦਰ ਵੀ ਚਰਚਾਵਾਂ ਹੋਣ ਲੱਗੀਆਂ ਹਨ। ਅਗਲੇ ਸਾਲ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਨੂੰ ਮਜ਼ਬੂਤ ​​ਅਤੇ ਮੁੜ ਸੁਰਜੀਤ ਕਰਨ ਲਈ ਆਪਣੇ ਉੱਤਰਾਧਿਕਾਰੀ ਦਾ ਐਲਾਨ ਕੀਤਾ ਹੈ।

BSP ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਐਲਾਨਿਆ ਆਪਣਾ ਉਤਰਾਧਿਕਾਰੀ
Photo Credit: @Himansh89652837
Follow Us
tv9-punjabi
| Updated On: 10 Dec 2023 16:08 PM IST

ਬਹੁਜਨ ਸਮਾਜ ਪਾਰਟੀ ਸੁਪਰੀਮੋ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦਾ ਅਗਲਾ ਉਤਰਾਧਿਕਾਰੀ ਤੈਅ ਹੋ ਗਿਆ ਹੈ। ਐਤਵਾਰ ਨੂੰ ਲਖਨਊ ‘ਚ ਹੋਈ ਬਸਪਾ ਦੀ ਬੈਠਕ ‘ਚ ਇਸ ਬਾਰੇ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਮਾਇਆਵਤੀ ਨੇ ਕਿਹਾ ਕਿ ਹੁਣ ਆਕਾਸ਼ ਆਨੰਦ ਉਨ੍ਹਾਂ ਦੇ ਉਤਰਾਧਿਕਾਰੀ ਹੋਣਗੇ। ਦੱਸ ਦਈਏ ਕਿ ਆਕਾਸ਼ ਆਨੰਦ ਮਾਇਆਵਤੀ ਦੇ ਭਤੀਜੇ ਹਨ। ਬਹੁਜਨ ਸਮਾਜ ਪਾਰਟੀ ਨੇ ਨਾ ਤਾਂ ਲੋਕ ਸਭਾ ਚੋਣਾਂ ਅਤੇ ਨਾ ਹੀ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ।

ਯੂਪੀ ਵਿੱਚ ਸਭ ਤੋਂ ਸਰਗਰਮ ਪਾਰਟੀ ਬਸਪਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਇੱਕ ਸੀਟ ਜਿੱਤੀ ਸੀ। ਅਜਿਹੇ ‘ਚ ਮਾਇਆਵਤੀ ਨੇ ਅਗਲੇ ਸਾਲ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਮਜ਼ਬੂਤ ​​ਅਤੇ ਮੁੜ ਸੁਰਜੀਤ ਕਰਨ ਲਈ ਆਪਣੇ ਉੱਤਰਾਧਿਕਾਰੀ ਦਾ ਐਲਾਨ ਕੀਤਾ ਹੈ। ਬਸਪਾ ਸੁਪਰੀਮੋ ਨੇ ਲਖਨਊ ‘ਚ ਪਾਰਟੀ ਦੀ ਬੈਠਕ ‘ਚ ਬੁਲਾਏ ਗਏ ਸਾਰੇ ਰਾਸ਼ਟਰੀ ਅਤੇ ਸੂਬਾਈ ਪ੍ਰਮੁੱਖ ਅਧਿਕਾਰੀਆਂ ਦੇ ਸਾਹਮਣੇ ਆਪਣੇ ਭਤੀਜੇ ਆਕਾਸ਼ ਆਨੰਦ ਦੇ ਨਾਮ ਦਾ ਐਲਾਨ ਕੀਤਾ ।

ਜਾਣੋ ਕੌਣ ਹੈ ਆਕਾਸ਼ ਆਨੰਦ ?

ਲੰਡਨ ਤੋਂ ਐਮਬੀਏ ਦੀ ਪੜ੍ਹਾਈ ਕਰਨ ਵਾਲੇ ਆਕਾਸ਼ ਆਨੰਦ ਨੇ ਸਾਲ 2017 ਵਿੱਚ ਰਾਜਨੀਤੀ ਵਿੱਚ ਐਂਟਰੀ ਕੀਤਾ ਸੀ। ਉਹ ਪਹਿਲੀ ਵਾਰ ਸਹਾਰਨਪੁਰ ਵਿੱਚ ਬਸਪਾ ਦੀ ਰੈਲੀ ਵਿੱਚ ਨਜ਼ਰ ਆਏ ਸਨ। ਇਸ ਦੌਰਾਨ ਉਨ੍ਹਾਂ ਨਾਲ ਮਾਇਆਵਤੀ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਸੇ ਦਿਨ ਰਾਜਨੀਤੀ ‘ਚ ਲਾਂਚ ਕੀਤਾ ਗਿਆ ਸੀ। ਉਹ ਬਸਪਾ ਵਿੱਚ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਜੇਕਰ ਗੌਰ ਕੀਤਾ ਜਾਵੇ ਤਾਂ ਜਦੋਂ ਤੋਂ ਆਕਾਸ਼ ਆਨੰਦ ਰਾਜਨੀਤੀ ਵਿੱਚ ਆਏ ਹਨ, ਉਦੋਂ ਤੋਂ ਹੀ ਬਸਪਾ ਦਾ ਗ੍ਰਾਫ ਹੇਠਾਂ ਡਿੱਗਿਆ ਹੈ। ਪਾਰਟੀ ਨੂੰ 2019 ਦੀਆਂ ਲੋਕ ਸਭਾ ਚੋਣਾਂ ਅਤੇ 2017 ਅਤੇ 2022 ਦੀਆਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ।

ਕਿਉਂ ਬਣਾਇਆ ਗਿਆ ਉਤਰਾਧਿਕਾਰੀ

ਮਾਇਆਵਤੀ ਵੱਲੋਂ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਨ ਪਿੱਛੇ ਇੱਕ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਹਾਲਾਂਕਿ ਬਸਪਾ ਨੇ ਆਪਣੀ ਪਾਰਟੀ ਦੇ ਵੱਡੇ ਅਤੇ ਤਜਰਬੇਕਾਰ ਆਗੂਆਂ ਨੂੰ ਨਜ਼ਰਅੰਦਾਜ਼ ਕਰਕੇ ਆਕਾਸ਼ ਆਨੰਦ ਨੂੰ ਆਪਣਾ ਵਾਰਿਸ ਐਲਾਨ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸਿਆਸੀ ਹਲਕਿਆਂ ‘ਚ ਚਰਚਾ ਹੈ ਕਿ ਮਾਇਆਵਤੀ ਆਪਣੇ ਭਤੀਜੇ ਨੂੰ ਸਿਆਸਤ ‘ਚ ਮਜ਼ਬੂਤ ​​ਖਿਡਾਰੀ ਬਣਾਉਣਾ ਚਾਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਪਹਿਲਾਂ ਹੀ ਚੋਣਾਂ ਦੇ ਗੁਰ ਸਿਖਾਏ ਜਾ ਰਹੇ ਹਨ। ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨਵਾਂ ਉਤਰਾਧਿਕਾਰੀ ਉਤਾਰ ਸਕਦੀ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...