AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਹੁਲ ਗਾਂਧੀ ਨੇ ਸੰਸਦ ਵਿੱਚ ਚੁੱਕਿਆ ਡੋਕਲਾਮ ਦਾ ਮੁੱਦਾ, ਹੋਇਆ ਹੰਗਾਮਾ, ਰਾਜਨਾਥ ਸਿੰਘ ਬੋਲੇ, “ਕੀ ਉਹ ਕਿਤਾਬ ਪ੍ਰਕਾਸ਼ਿਤ ਹੋਈ?”

Rahul Gandhi speech on Doklam Issue in Parliament: ਸੰਸਦ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਨਾਲ ਹੋਈ। ਰਾਹੁਲ ਗਾਂਧੀ ਨੇ ਸੰਸਦ ਵਿੱਚ ਡੋਕਲਾਮ ਦਾ ਮੁੱਦਾ ਵੀ ਉਠਾਇਆ, ਜਿਸ ਕਾਰਨ ਕਾਫ਼ੀ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ।

ਰਾਹੁਲ ਗਾਂਧੀ ਨੇ ਸੰਸਦ ਵਿੱਚ ਚੁੱਕਿਆ ਡੋਕਲਾਮ ਦਾ ਮੁੱਦਾ, ਹੋਇਆ ਹੰਗਾਮਾ, ਰਾਜਨਾਥ ਸਿੰਘ ਬੋਲੇ, ਕੀ ਉਹ ਕਿਤਾਬ ਪ੍ਰਕਾਸ਼ਿਤ ਹੋਈ?
ਰਾਹੁਲ ਗਾਂਧੀ ਨੇ ਚੁੱਕਿਆ ਡੋਕਲਾਮ ਦਾ ਮੁੱਦਾ
tv9-punjabi
| Updated On: 02 Feb 2026 14:07 PM IST
Share

ਅੱਜ ਸੰਸਦ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਹੈ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਹੋ ਰਹੀ ਹੈ। ਇਸ ਸੈਸ਼ਨ ਦੌਰਾਨ, ਸੰਸਦ ਮੈਂਬਰ ਸਰਬਾਨੰਦ ਸੋਨੋਵਾਲ ਨੇ ਸਦਨ ਵਿੱਚ ਪ੍ਰਸਤਾਵ ਪੇਸ਼ ਕੀਤਾ। ਧੰਨਵਾਦ ਪ੍ਰਸਤਾਵ ‘ਤੇ ਕੁੱਲ 18 ਘੰਟੇ ਚਰਚਾ ਹੋਵੇਗੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਰਾਹੁਲ ਗਾਂਧੀ, ਤਾਰਿਕ ਅਨਵਰ, ਅਮਰਿੰਦਰ ਰਾਜਾ ਵੜਿੰਗ, ਐਂਟੋ ਐਂਟਨੀ ਅਤੇ ਜੋਤੀਮਣੀ ਧੰਨਵਾਦ ਪ੍ਰਸਤਾਵ ‘ਤੇ ਬੋਲਣਗੇ।

ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ, ਰਾਹੁਲ ਗਾਂਧੀ ਨੇ ਡੋਕਲਾਮ ਦਾ ਮੁੱਦਾ ਉਠਾਇਆ। ਹਾਲਾਂਕਿ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਤਰਾਜ਼ ਚੁੱਕਿਆ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਜਿਸ ਕਿਤਾਬ ਦਾ ਜ਼ਿਕਰ ਕਰ ਰਹੇ ਹਨ ਅਤੇ ਜਿਸ ਤਰ੍ਹਾਂ ਦਾ ਭਾਸ਼ਣ ਉਹ ਦੇ ਰਹੇ ਹਨ, ਉਹ ਪਬਲਿਸ਼ ਵੀ ਨਹੀਂ ਹੋਈ ਹੈ।

ਰਾਹੁਲ ਦੇ ਭਾਸ਼ਣ ‘ਤੇ ਸੰਸਦ ਵਿੱਚ ਹੰਗਾਮਾ

ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਇਹ ਕਹਿ ਕੇ ਸ਼ੁਰੂ ਕੀਤਾ, “ਮੈਨੂੰ ਸਮਾਂ ਦੇਣ ਲਈ ਸਦਨ ਦਾ ਧੰਨਵਾਦ।” ਉਨ੍ਹਾਂ ਅੱਗੇ ਕਿਹਾ, “ਸੱਤਾਧਾਰੀ ਪਾਰਟੀ ਦੇ ਸਾਥੀਆਂ ਦੁਆਰਾ ਕਾਂਗਰਸ ‘ਤੇ ਬਹੁਤ ਸਾਰੇ ਦੋਸ਼ ਲਗਾਏ ਗਏ ਹਨ। ਮੈਂ ਇਸ ਬਾਰੇ ਫਿਲਹਾਲ ਚਰਚਾ ਨਹੀਂ ਕਰਾਂਗਾ। ਇਸ ਦੀ ਬਜਾਏ, ਮੈਂ ਕੁਝ ਪੜ੍ਹ ਕੇ ਸ਼ੁਰੂਆਤ ਕਰਨ ਜਾ ਰਿਹਾ ਹਾਂ। ਇਹ ਫੌਜ ਮੁਖੀ ਨਰਵਣੇ ਦਾ ਮੇਮੋਇਰ ਹੈ। ਮੈਂ ਜੋ ਪੜ੍ਹ ਰਿਹਾ ਹਾਂ ਉਸਨੂੰ ਧਿਆਨ ਨਾਲ ਸੁਣੋ; ਇਸ ਤੋਂ ਪਤਾ ਲੱਗੇਗਾ ਕਿ ਕੌਣ ਦੇਸ਼ ਭਗਤ ਹੈ ਅਤੇ ਕੌਣ ਨਹੀਂ ਹੈ।”

ਰਾਹੁਲ ਨੇ ਕਿਹਾ ਕਿ ਡੋਕਲਾਮ ਵਿੱਚ ਚਾਰ ਚੀਨੀ ਟੈਂਕ ਭਾਰਤੀ ਖੇਤਰ ਵੱਲ ਆ ਰਹੇ ਸਨ। ਉਹ ਸਿਰਫ਼ 100 ਮੀਟਰ ਦੀ ਦੂਰੀ ‘ਤੇ ਸਨ। ਜਿਵੇਂ ਹੀ ਰਾਹੁਲ ਨੇ ਪੜ੍ਹਨਾ ਖਤਮ ਕੀਤਾ, ਰਾਜਨਾਥ ਸਿੰਘ ਖੜ੍ਹੇ ਹੋ ਗਏ ਅਤੇ ਕਿਹਾ ਕਿ ਜਿਸ ਕਿਤਾਬ ਦਾ ਜਿਕਰ ਕਰ ਰਹੇ ਹੋ, ਉਹ ਹਾਲੇ ਤੱਕ ਪਲਲਿਸ਼ ਹੀ ਨਹੀਂ ਹੋਈ ਹੈ। ਕਿਵੇਂ ਮੰਨਿਆ ਜਾਵੇ ਕਿ ਉਸ ਕਿਤਾਬ ਵਿੱਚ ਕੀ ਲਿਖਿਆ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਖੜ੍ਹੇ ਹੋ ਗਏ ਅਤੇ ਰਾਹੁਲ ਗਾਂਧੀ ਦੇ ਬਿਆਨ ਅਤੇ ਕਿਤਾਬ ਦਾ ਵਿਰੋਧ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਰਾਹੁਲ ਜਿਸ ਕਿਤਾਬ ਦਾ ਜ਼ਿਕਰ ਕਰ ਰਹੇ ਸਨ ਉਹ ਅਜੇ ਪ੍ਰਕਾਸ਼ਿਤ ਨਹੀਂ ਹੋਈ ਹੈ। ਅਸੀਂ ਉਸ ਕਿਤਾਬ ਵਿੱਚ ਕੀ ਲਿਖਿਆ ਹੈ, ਉਸ ‘ਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਾਂ?

ਅਖਿਲੇਸ਼ ਯਾਦਵ ਨੇ ਕੀਤੀ ਰਾਹੁਲ ਗਾਂਧੀ ਦੀ ਸਪੋਰਟ

ਸੰਸਦ ਵਿੱਚ ਹੰਗਾਮੇ ਦੇ ਵਿਚਕਾਰ, ਅਖਿਲੇਸ਼ ਯਾਦਵ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਇਹ ਦੇਸ਼ ਦਾ ਮਾਮਲਾ ਹੈ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਇਸਨੂੰ ਸਦਨ ਵਿੱਚ ਪੜ੍ਹਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਚੀਨ ਦਾ ਮੁੱਦਾ ਬਹੁਤ ਹੀ ਸੈਂਸੇਟਿਵ ਹੈ।

ਰਾਹੁਲ ਗਾਂਧੀ ਤੋਂ ਬਾਅਦ, ਕਿਰੇਨ ਰਿਜੀਜੂ ਨੇ ਕਿਹਾ, “ਅਸੀਂ ਸਦਨ ਵਿੱਚ ਸੁਣਨ ਲਈ ਹੀ ਬੈਠੇ ਹਾਂ। ਸਪੀਕਰ ਪਹਿਲਾਂ ਹੀ ਰੂਲਿੰਗ ਦੇ ਚੁੱਕੇ ਹਨ। ਪਰ ਉਹ ਅਜੇ ਵੀ ਪੜ੍ਹ ਰਹੇ ਹਨ। ਅਜਿਹਾ ਕਿਵੇਂ ਚੱਲੇਗਾ?” ਓਮ ਬਿਰਲਾ ਨੇ ਕਿਹਾ, “ਹਰ ਕਿਸੇ ਨੂੰ ਸਦਨ ਵਿੱਚ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਉਨ੍ਹਾਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।”

ਕੇਸੀ ਵੇਣੂਗੋਪਾਲ ਨੇ ਕਿਹਾ ਕਿ ਇਹ ਲੋਕ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੇ ਹਨ। ਹੰਗਾਮੇ ਦੇ ਵਿਚਕਾਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਿਤਾਬ ਪ੍ਰਕਾਸ਼ਿਤ ਨਹੀਂ ਹੋਈ ਹੈ। ਮੈਗਜੀਨ ਕੁਝ ਵੀ ਲਿਖ ਸਕਦੀ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਕਿਤਾਬ ਪਬਲਿਸ਼ ਨਹੀਂ ਹੋਣ ਦੇ ਰਹੀ ਹੈ। ਰਾਜਨਾਥ ਸਿੰਘ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ, “ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰੋ।”

ਬੁੱਕ ਪਬਲਿਸ਼ ਹੀ ਨਹੀਂ ਕਰਿ ਦਿੱਤੀ ਜਾ ਰਹੀ- ਰਾਹੁਲ ਗਾਂਧੀ

ਓਮ ਬਿਰਲਾ ਨੇ ਕਿਹਾ ਕਿ ਸਦਨ ਵਿੱਚ ਸਿਰਫ਼ ਅਖ਼ਬਾਰਾਂ ਦੀਆਂ ਕਟਿੰਗਾਂ ਹੀ ਵਰਤੀਆਂ ਜਾ ਸਕਦੀਆਂ ਹਨ, ਹੋਰ ਕੁਝ ਵੀ ਸ਼ਾਮਲ ਨਹੀਂ ਕੀਤਾ ਜਾ ਸਕਦਾ। ਰਾਹੁਲ ਨੇ ਕਿਹਾ, “ਮੈਂ ਜੋ ਕਹਿ ਰਿਹਾ ਹਾਂ ਉਹੀ ਨਰਵਣੇ ਨੇ ਕਿਹਾ ਹੈ। ਉਨ੍ਹਾਂ ਦੀ ਕਿਤਾਬ ਨੂੰ ਪ੍ਰਕਾਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।” ਅਮਿਤ ਸ਼ਾਹ ਨੇ ਕਿਹਾ, “ਰਾਹੁਲ ਨੇ ਖੁਦ ਕਿਹਾ ਹੈ ਕਿ ਕਿਤਾਬ ਪ੍ਰਕਾਸ਼ਿਤ ਨਹੀਂ ਹੋਈ ਹੈ। ਹੁਣ ਗੱਲ ਹੀ ਖਤਮ ਹੋ ਜਾਂਦੀ ਹੈ। ਅਸੀਂ ਅਜਿਹੀ ਕਿਤਾਬ ਦਾ ਜ਼ਿਕਰ ਕਿਵੇਂ ਕਰ ਸਕਦੇ ਹਾਂ ਜੋ ਪਬਲਿਸ਼ ਹੀ ਨਹੀਂ ਹੋਈ ਹੈ?”

ਅਮਿਤ ਸ਼ਾਹ ਨੇ ਕਿਹਾ, “ਤੇਜਸਵੀ ਨੇ 2004 ਤੋਂ 2014 ਤੱਕ ਦੇ ਭਾਸ਼ਣਾਂ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਦੌਰਾਨ ਕਹੇ ਗਏ ਸ਼ਬਦਾਂ ਦਾ ਹਵਾਲਾ ਦਿੱਤਾ ਸੀ। ਜੇਕਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਕੋਈ ਲੇਖ ਹੈ, ਤਾਂ ਤੁਸੀਂ ਇਸਨੂੰ ਪੜ੍ਹ ਸਕਦੇ ਹੋ।” ਹੰਗਾਮਾ ਵਧਦਾ ਦੇਖ ਕੇ ਸਪੀਕਰ ਓਮ ਬਿਰਲਾ ਨੇ ਕਿਹਾ, “ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਸਾਰੇ ਸਦਨ ਦੀ ਸ਼ਾਨ ਅਤੇ ਮਰਿਆਦਾ ਬਣਾਈ ਰੱਖੋਗੇ। ਜੋ ਵੀ ਰੂਲ ਹੁੰਦੇ ਹਨ, ਸਾਰੇ ਸਦਨ ਲਈ ਹੁੰਦੇ ਹਨ।”

ਸੀਤਾਰਮਨ ਦੇਣਗੇ ਜਵਾਬ

ਵਿਰੋਧੀ ਧਿਰ ਤੋਂ ਬਾਅਦ, ਪ੍ਰਧਾਨ ਮੰਤਰੀ 4 ਫਰਵਰੀ ਨੂੰ ਜਵਾਬ ਦੇਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ 11 ਫਰਵਰੀ ਨੂੰ ਬਜਟ ਨਾਲ ਸਬੰਧਤ ਸਾਰੇ ਸਵਾਲਾਂ ਦੇ ਜਵਾਬ ਦੇ ਸਕਦੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਸੰਸਦ ਵਿੱਚ ਬਜਟ ਪੇਸ਼ ਕੀਤਾ। ਉਨ੍ਹਾਂ ਨੇ 85 ਮਿੰਟ ਦਾ ਭਾਸ਼ਣ ਦਿੱਤਾ ਸੀ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...