AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

7 ਨਵੀਆਂ ਬਟਾਲੀਅਨਾਂ, 9400 ਹੋਰ ਸੈਨਿਕ… ਇਸ ਤਰ੍ਹਾਂ ਚੀਨ ਸਰਹੱਦ ‘ਤੇ ਵਧੇਗੀ ITBP ਦੀ ਤਾਕਤ

ਕੇਂਦਰੀ ਮੰਤਰੀ ਮੰਡਲ ਭਾਰਤ-ਚੀਨ ਸਰਹੱਦ ਦੀ ਰਾਖੀ ਕਰਨ ਵਾਲੀ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP)ਦੀਆ ਨੇ 7 ਨਵੀਆਂ ਬਟਾਲੀਅਨਾਂ ਅਤੇ ਦੇ ਇੱਕ ਖੇਤਰੀ ਹੈੱਡਕੁਆਰਟਰ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

7 ਨਵੀਆਂ ਬਟਾਲੀਅਨਾਂ, 9400 ਹੋਰ ਸੈਨਿਕ... ਇਸ ਤਰ੍ਹਾਂ ਚੀਨ ਸਰਹੱਦ 'ਤੇ ਵਧੇਗੀ ITBP ਦੀ ਤਾਕਤ
7 ਨਵੀਆਂ ਬਟਾਲੀਅਨਾਂ, 9400 ਹੋਰ ਸੈਨਿਕ… ਇਸ ਤਰ੍ਹਾਂ ਚੀਨ ਸਰਹੱਦ ‘ਤੇ ਵਧੇਗੀ ITBP ਦੀ ਤਾਕਤ। Cabinet Meeting Decision on ITBP 7 new Batalians
kusum-chopra
| Published: 15 Feb 2023 19:29 PM IST
Share
ਚੀਨ ਸਰਹੱਦ ਨੂੰ ਲੈ ਕੇ ਮੋਦੀ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਵਿੱਚ ਭਾਰਤ-ਚੀਨ ਸਰਹੱਦ ਦੀ ਰਾਖੀ ਲਈ ਆਈਟੀਬੀਪੀ ਦੀਆਂ 7 ਵਾਧੂ ਬਟਾਲੀਅਨਾਂ ਦੀ ਸਥਾਪਨਾ ਕਰਨਾ, ਚੀਨ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਪਰਵਾਸ ਨੂੰ ਰੋਕਣ ਸਮੇਤ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਬੁਨਿਆਦੀ ਢਾਂਚੇ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਦਾ ਵਿਕਾਸ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਲੱਦਾਖ ਵਿੱਚ ਹਰ ਮੌਸਮ ਵਾਲੀ ਸੜਕ ਲਈ ਸ਼ਿਨਕੁਨ ਲਾ ਸੁਰੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀ ਨਵੀਂ ਬਟਾਲੀਅਨ ਦੇ ਗਠਨ ਅਤੇ 1 ਸੈਕਟਰ ਹੈੱਡਕੁਆਰਟਰ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ। ਆਈਟੀਬੀਪੀ ਦੀ ਮੁੱਖ ਭੂਮਿਕਾ ਭਾਰਤ-ਚੀਨ ਸਰਹੱਦ ਦੀ ਰਾਖੀ ਕਰਨਾ ਹੈ। ਇਸ ਦੇ ਲਈ ਇਸ ਸਮੇਂ ਆਈਟੀਬੀਪੀ ਦੇ 176 ਬੀਓਪੀ ਹਨ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜਨਵਰੀ 2020 ਵਿੱਚ, ਕੈਬਨਿਟ ਨੇ ਆਈਟੀਬੀਪੀ ਦੀਆਂ 47 ਸਰਹੱਦੀ ਚੌਕੀਆਂ ਅਤੇ ਦੇ 12 ਕੈਂਪ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਸੀ। ਇਨ੍ਹਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਨ੍ਹਾਂ ਬਟਾਲੀਅਨਾਂ ਅਤੇ ਸੈਕਟਰ ਹੈੱਡਕੁਆਟਰਾਂ ਲਈ ਕੁੱਲ 9400 ਅਸਾਮੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਬਟਾਲੀਅਨਾਂ ਅਤੇ ਸੈਕਟਰ ਹੈੱਡਕੁਆਟਰਾਂ ਦੀ ਸਥਾਪਨਾ ਸਾਲ 2025-26 ਤੱਕ ਮੁਕੰਮਲ ਕਰ ਲਈ ਜਾਵੇਗੀ। ਇਸ ਵਿੱਚ ਦਫ਼ਤਰ ਅਤੇ ਰਿਹਾਇਸ਼ੀ ਇਮਾਰਤਾਂ ਦੀ ਉਸਾਰੀ, ਜਮੀਨ ਐਕਵਾਇਰ, ਹਥਿਆਰ ਅਤੇ ਗੋਲਾ-ਬਾਰੂਦ ਆਦਿ ‘ਤੇ 1808 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਤਨਖਾਹ, ਰਾਸ਼ਨ ਆਦਿ ‘ਤੇ ਹਰ ਸਾਲ 963 ਕਰੋੜ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ। ਆਈਟੀਬੀਪੀ ਲਈ ਇਹ ਫੈਸਲਾ ਲੰਬੇ ਸਮੇਂ ਤੋਂ ਪੈਂਡਿੰਗ ਸੀ, ਪਰ ਚੀਨ ਜਿਸ ਤਰ੍ਹਾਂ ਨਾਲ ਸਰਹੱਦ ਪਾਰ ਤੋਂ ਆਪਣੀ ਗਤੀਵਿਧੀ ਵਧਾ ਰਿਹਾ ਹੈ, ਇੰਫਰਾ ਦਾ ਵਿਕਾਸ ਕਰ ਰਿਹਾ ਹੈ, ਇਸ ਲਈ ਸੁਰੱਖਿਆ ‘ਤੇ ਕੈਬਨਿਟ ਕਮੇਟੀ ਦੀ ਬੈਠਕ ਦੇ ਇਸ ਫੈਸਲੇ ਤੋਂ ਬਾਅਦ ਭਾਰਤ-ਚੀਨ ਸਰਹੱਦ ‘ਤੇ ਆਈਟੀਬੀਪੀ ਦੀ ਤਾਕਤ ਵਧੇਗੀ ਅਤੇ ਜਵਾਨਾਂ ਅਤੇ ਅਫਸਰਾਂ ਦੀ ਗਿਣਤੀ ਵਧਣ ਨਾਲ ਮਜਬੂਤੀ ਵੀ ਆਵੇਗੀ। ਇੰਨਾ ਹੀ ਨਹੀਂ ਮੰਤਰੀ ਮੰਡਲ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਜਿੱਥੇ ਚੀਨ ਸਰਹੱਦ ‘ਤੇ ਸਥਿਤ ਪਿੰਡਾਂ ਦਾ ਵਿਕਾਸ ਹੋਵੇਗਾ, ਉੱਥੇ ਹੀ ਰੁਜਗਾਰ ਦੇ ਮੌਕੇ ਵੀ ਪੈਦਾ ਹੋਣਗੇ, ਜਿਸ ਕਾਰਨ ਪ੍ਰਵਾਸ ਨੂੰ ਠੱਲ੍ਹ ਪਵੇਗੀ। ਇਸ ਲਈ 4800 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੱਦਾਖ ਵਿੱਚ ਬਣ ਰਹੀ ਆਲ ਵੈਦਰ ਸੜਕ ਲਈ ਸ਼ਿਨਕੁਨ ਲਾ ਟਨਲ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...