ਭਾਰਤ ਦਾ ਪਲਟਵਾਰ, ਕੈਨੇਡੀਅਨ ਡਿਪਲੋਮੈਟ ਨੂੰ ਕੀਤਾ ਬਾਹਰ, 5 ਦਿਨਾਂ ‘ਚ ਦੇਸ਼ ਛੱਡਣ ਦਾ ਹੁਕਮ
ਭਾਰਤ ਨੇ ਕੈਨੇਡਾ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸਦੇ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡੀਅਨ ਡਿਪਲੋਮੈਟ 'ਤੇ ਭਾਰਤ ਦੀ ਅੰਦਰੂਨੀ ਰਾਜਨੀਤੀ 'ਚ ਦਖਲ ਦੇਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਚੋਟੀ ਦੇ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਦੇਸ਼ ਤੋਂ ਕੱਢ ਦਿੱਤਾ ਸੀ।
ਕੈਨੇਡਾ ਅਤੇ ਭਾਰਤ ਵਿਚਾਲੇ ਕੁੜੱਤਣ ਵਧਦੀ ਜਾ ਰਹੀ ਹੈ। ਕੈਨੇਡਾ ਦੇ ਹਮਲੇ ਤੋਂ ਬਾਅਦ ਹੁਣ ਭਾਰਤ ਨੇ ਵੀ ਜਵਾਬੀ ਹਮਲਾ ਕੀਤਾ ਹੈ। ਭਾਰਤ ਸਰਕਾਰ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਕੈਨੇਡੀਅਨ ਡਿਪਲੋਮੈਟ ‘ਤੇ ਭਾਰਤ ਦੀ ਅੰਦਰੂਨੀ ਰਾਜਨੀਤੀ ‘ਚ ਦਖਲ ਦੇਣ ਦਾ ਦੋਸ਼ ਲੱਗਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਡਿਪਲੋਮੈਟ ਭਾਰਤ ਵਿਰੋਧੀ ਕਾਰਵਾਈਆਂ ਵੀ ਵਿੱਚ ਸ਼ਾਮਲ ਸਨ।
ਦਰਅਸਲ ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ। ਇਸ ਤੋਂ ਬਾਅਦ ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਅਤੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ।
MEA says, “The High Commissioner of Canada to India was summoned today and informed about the decision of the Government of India to expel a senior Canadian diplomat based in India. The concerned diplomat has been asked to leave India within the next five days. The decision pic.twitter.com/E3Uf9HVQLN
— ANI (@ANI) September 19, 2023
ਇਹ ਵੀ ਪੜ੍ਹੋ
ਝੂਠੇ ਹਨ PM ਜਸਟਿਨ ਟਰੂਡੋ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ
ਨਿੱਝਰ ਦੇ ਕਤਲ ‘ਚ ਭਾਰਤੀ ਏਜੰਟ ਸ਼ਾਮਲ – ਟਰੂਡੋ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਦੋਸ਼ ਲਗਾਇਆ ਸੀ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤੀ ਏਜੰਟ ਸ਼ਾਮਲ ਹਨ। ਕੈਨੇਡਾ ਸਰਕਾਰ ਨੇ ਨਿੱਝਰ ਦੇ ਕਤਲ ਦੀ ਜਾਂਚ ਦੌਰਾਨ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ ਸੀ। ਨਿੱਝਰ ਦੀ ਇਸ ਸਾਲ 18 ਜੂਨ ਨੂੰ ਬ੍ਰਿਟੇਨ ਦੇ ਇਕ ਗੁਰਦੁਆਰੇ ਦੇ ਸਾਹਮਣੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਪੁਜਾਰੀ ਦਾ ਕਤਲ ਲੱਖਾਂ ਦਾ ਇਨਾਮਕੌਣ ਸੀ ਖਾਲਿਸਤਾਨੀ ਅੱਤਵਾਦੀ ਨਿੱਝਰ, ਕਿਉਂ ਕੈਨੇਡਾ ਨੇ ਭਾਰਤ ਤੋਂ ਕੀਤੀ ਬਗਾਵਤ ?
ਪੀਐਮ ਟਰੂਡੋ ਨੇ ਕੈਨੇਡੀਅਨ ਸੰਸਦ ਦੇ ਹਾਊਸ ਆਫ ਕਾਮਨਜ਼ ਵਿੱਚ ਕਿਹਾ ਸੀ ਕਿ ਨਿੱਝਰ ਦੇ ਕਤਲ ਤੋਂ ਬਾਅਦ ਸਾਡੀ ਜਾਂਚ ਏਜੰਸੀ ਭਾਰਤੀ ਏਜੰਟਾਂ ਦੀ ਭੂਮਿਕਾ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੀ ਭੂਮਿਕਾ ਅਸਵੀਕਾਰਨਯੋਗ ਹੈ ਅਤੇ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਭਾਰਤ ਨੇ ਸੰਸਦ ਵਿੱਚ ਟਰੂਡੋ ਦੇ ਇਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਪੀਐਮ ਟਰੂਡੋ ਦੇ ਬਿਆਨ ਨੂੰ ਬੇਤੁਕਾ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਗਿਆ ਹੈ।