AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤ-ਪਾਕਿ ਰਿਸ਼ਤਿਆਂ ‘ਚ ਸੁਧਾਰ ਦੀ ਉਮੀਦ, ਅਟਾਰੀ ਬਾਰਡਰ ‘ਚ ਜਗੀਆਂ ਮੋਮਬੱਤੀਆਂ

India Pakistan Friendship: ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਵਾਹਗਾ-ਅਟਾਰੀ ਬਾਰਡਰ 'ਤੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਹਿੰਦ-ਪਾਕਿ ਦੋਸਤੀ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਅਟਾਰੀ ਬਾਰਡਰ ਪਹੁੰਚੇ। ਹੱਥਾਂ ਵਿੱਚ ਤਿਰੰਗਾ ਅਤੇ ਭਾਰਤ-ਪਾਕਿਸਤਾਨ ਦੋਸਤੀ ਦਾ ਸੰਦੇਸ਼ ਲੈ ਕੇ ਲੋਕਾਂ ਨੇ ਇੱਕ-ਦੂਜੇ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਭਾਰਤ-ਪਾਕਿ ਰਿਸ਼ਤਿਆਂ 'ਚ ਸੁਧਾਰ ਦੀ ਉਮੀਦ, ਅਟਾਰੀ ਬਾਰਡਰ 'ਚ ਜਗੀਆਂ ਮੋਮਬੱਤੀਆਂ
ਭਾਰਤ-ਪਾਕਿ ਦੋਸਤੀ ਲਈ ਅਟਾਰੀ ਬਾਰਡਰ ‘ਤੇ ਜਗੀਆਂ ਮੋਮਬੱਤੀਆਂ Photo Credit : CHATgpt
tv9-punjabi
| Updated On: 15 Aug 2026 12:46 PM IST
Share

ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਵਾਹਗਾ-ਅਟਾਰੀ ਬਾਰਡਰ ‘ਤੇ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਹਿੰਦ-ਪਾਕਿ ਦੋਸਤੀ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦੇਖਣ ਨੂੰ ਮਿਲਿਆ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ, ਸਦਭਾਵਨਾ ਅਤੇ ਬਿਹਤਰ ਸਬੰਧਾਂ ਦੀ ਉਮੀਦ ਨੂੰ ਲੈ ਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਅਟਾਰੀ ਬਾਰਡਰ ਪਹੁੰਚੇ। ਹੱਥਾਂ ਵਿੱਚ ਤਿਰੰਗਾ ਅਤੇ ਭਾਰਤ-ਪਾਕਿਸਤਾਨ ਦੋਸਤੀ ਦਾ ਸੰਦੇਸ਼ ਲੈ ਕੇ ਲੋਕਾਂ ਨੇ ਇੱਕ-ਦੂਜੇ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਰਾਤ 12 ਵਜੇ ਬਾਰਡਰ ਕੰਪਲੈਕਸ ਦੇਸ਼ਭਗਤੀ ਅਤੇ ਭਾਈਚਾਰੇ ਦੇ ਰੰਗ ਵਿੱਚ ਰੰਗ ਗਿਆ।

ਮੋਮਬੱਤੀਆਂ ਜਗਾ ਕੇ ਮੰਗੀ ਅਮਨ ਅਤੇ ਸ਼ਾਂਤੀ

ਪ੍ਰੋਗਰਾਮ ਵਿੱਚ ਮੋਮਬੱਤੀਆਂ ਜਗਾ ਕੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਅਤੇ ਅਮਨ ਦੀ ਕਾਮਨਾ ਕੀਤੀ ਗਈ। ਲੋਕਾਂ ਨੇ ਕਿਹਾ ਕਿ ਭਾਵੇਂ ਸਰਹੱਦਾਂ ਦੋਵਾਂ ਦੇਸ਼ਾਂ ਨੂੰ ਵੱਖ ਕਰਦੀਆਂ ਹਨ, ਪਰ ਦੋਵਾਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਵਿੱਚ ਇਨਸਾਨੀਅਤ, ਰਿਸ਼ਤੇ ਅਤੇ ਸ਼ਾਂਤੀ ਦੀ ਚਾਹ ਇੱਕੋ ਜਿਹੀ ਹੈ। ਪ੍ਰੋਗਰਾਮ ਵਿੱਚ ਸ਼ਾਮਲ ਲੋਕਾਂ ਨੇ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਘਟਣ ਅਤੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਸੁਧਾਰ ਦੀ ਉਮੀਦ ਜਤਾਈ।

ਦੇਸ਼ਾਂ ਦੇ ਲੋਕਾਂ ਵਿਚਾਲੇ ਬਹੁਤ ਕੁਝ ਸਾਂਝਾ

ਬਾਰਡਰ ‘ਤੇ ਪਹੁੰਚੀ ਸਮ੍ਰਿਤੀ ਰਾਜ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਰਿਸ਼ਤੇ ਮੁੜ ਬਿਹਤਰ ਹੋਣ, ਕਿਉਂਕਿ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਬਹੁਤ ਕੁਝ ਸਾਂਝਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਵਿੱਚ ਕਈ ਸਮਾਨਤਾਵਾਂ ਹਨ। ਦੋਵਾਂ ਦੇਸ਼ਾਂ ਦੇ ਲੋਕ ਇੱਕ-ਦੂਜੇ ਦੀਆਂ ਕਈ ਚੀਜ਼ਾਂ ਪਸੰਦ ਕਰਦੇ ਹਨ।

ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਲਈ ਤਿਆਰ

ਇਸੇ ਮੌਕੇ ‘ਤੇ ਦਿੱਲੀ ਤੋਂ ਪਹੁੰਚੀ ਪ੍ਰਗਿਆ ਨੇ ਕਿਹਾ ਕਿ ਪਾਕਿਸਤਾਨ ਦੇ ਲੋਕ ਵੀ ਭਾਰਤ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋਸਤੀ ਅਤੇ ਭਾਈਚਾਰਾ ਹਮੇਸ਼ਾ ਕਾਇਮ ਰਹੇ।

ਵਾਹਗਾ-ਅਟਾਰੀ ਬਾਰਡਰ ਬਣਿਆ ਸ਼ਾਂਤੀ ਅਤੇ ਦੋਸਤੀ ਦਾ ਪ੍ਰਤੀਕ

ਵਾਹਗਾ-ਅਟਾਰੀ ਬਾਰਡਰ ‘ਤੇ ਹੋਣ ਵਾਲਾ ਇਹ ਸਮਾਗਮ ਹਰ ਸਾਲ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ। ਇੱਥੇ ਪਹੁੰਚਣ ਵਾਲੇ ਲੋਕ ਦੇਸ਼ਭਗਤੀ ਦਾ ਜਜ਼ਬਾ ਦਿਖਾਉਣ ਦੇ ਨਾਲ ਇਹ ਵੀ ਸੰਦੇਸ਼ ਦਿੰਦੇ ਹਨ ਕਿ ਗੱਲਬਾਤ ਅਤੇ ਆਪਸੀ ਸਮਝ ਰਾਹੀਂ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਦਾ ਰਸਤਾ ਕੱਢਿਆ ਜਾ ਸਕਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...