Liquor Scam Case: ਸ਼ਰਾਬ ਘੁਟਾਲੇ ਮਾਮਲੇ 'ਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ CBI Punjabi news - TV9 Punjabi

Liquor Scam Case: ਸ਼ਰਾਬ ਘੁਟਾਲੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ CBI

Updated On: 

14 Apr 2023 18:15 PM

Liquor Scam Case ਮਾਮਲੇ ਵਿੱਚ ਪਹਿਲਾਂ ਤੋਂ ਹੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਤੋਂ ਸੀਬੀਆਈ ਅਤੇ ਈਡੀ ਇਸ ਮਾਮਲੇ ਵਿੱਚ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਉੱਥੇ ਹੀ ਹੁਣ ਸੀਐਮ ਕੇਜਰੀਵਾਲ ਤੋਂ ਵੀ ਸੀਬੀਆਈ ਇਸ ਮਾਮਲੇ ਵਿੱਚ ਪੁੱਛਗਿੱਛ ਕਰੇਗੀ।

Liquor Scam Case: ਸ਼ਰਾਬ ਘੁਟਾਲੇ ਮਾਮਲੇ ਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ CBI

ਜਦੋਂ ਮੁਲਜ਼ਮ ਨਹੀਂ ਤਾਂ ਸੰਮਨ ਕਿਉਂ ਭੇਜਿਆ... ਸੀਐਮ ਕੇਜਰੀਵਾਲ ਦਾ ਈਡੀ ਨੂੰ ਜਵਾਬ

Follow Us On

ਨਵੀਂ ਦਿੱਲੀ: ਸ਼ਰਾਬ ਘੁਟਾਲੇ (Liquor Scam) ਮਾਮਲੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੀ ਮੁਸੀਬਤ ‘ਚ ਘਿਰਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਬਿਊਰੋ (CBI) ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। 16 ਅਪ੍ਰੈਲ ਨੂੰ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਇਸ ਮਾਮਲੇ ਵਿੱਚ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸੀਬੀਆਈ ਅਤੇ ਈਡੀ ਇਸ ਮਾਮਲੇ ਵਿੱਚ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ‘ਚ ਕੁਝ ਅਹਿਮ ਰਾਜ਼ਾਂ ਦਾ ਖੁਲਾਸਾ ਕਰ ਸਕਦੀ ਹੈ। ਇਸੇ ਲਈ ਮੁੱਖ ਮੰਤਰੀ ਨੂੰ ਸੀਬੀਆਈ ਵੱਲੋਂ ਸੰਮਨ ਭੇਜਿਆ ਗਿਆ ਹੈ।

ਸ਼ਰਾਬ ਘੁਟਾਲੇ ‘ਤੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਉਣ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੇ ਕਿਹਾ ਕਿ ਉਹ ਸ਼ਾਮ ਨੂੰ ਇਸ ਮਾਮਲੇ ‘ਤੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਟਵੀਟ ਕੀਤਾ ਕਿ ਅੱਤਿਆਚਾਰ ਦਾ ਅੰਤ ਜ਼ਰੂਰ ਹੋਵੇਗਾ।

ਇਸ ਲਈ ਕੇਜਰੀਵਾਲ ਨੂੰ ਭੇਜਿਆ ਗਿਆ ਸੰਮਨ

ਸੂਤਰਾਂ ਮੁਤਾਬਕ ਸ਼ਰਾਬ ਘੁਟਾਲੇ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਹੈ ਕਿ ਆਬਕਾਰੀ ਵਿਭਾਗ ਦੇ ਇਕ ਬਿਊਰੋਕਰੈਟ ਨੇ ਪੁੱਛਗਿੱਛ ਦੌਰਾਨ ਸੀਬੀਆਈ ਨੂੰ ਬਿਆਨ ਦਿੱਤਾ ਸੀ ਕਿ ਸਿਸੋਦੀਆ ਨੇ ਉਨ੍ਹਾਂ ਨੂੰ ਕੇਜਰੀਵਾਲ ਦੇ ਘਰ ਬੁਲਾਇਆ ਸੀ। ਇਸ ਦੌਰਾਨ ਸਤੇਂਦਰ ਜੈਨ ਵੀ ਉੱਥੇ ਮੌਜੂਦ ਸਨ। ਇਸ ਮੀਟਿੰਗ ‘ਚ ਮਨੀਸ਼ ਸਿਸੋਦੀਆ ਨੇ ਜ਼ੁਬਾਨੀ ਤੌਰ ‘ਤੇ ਉਨ੍ਹਾਂ ਨੂੰ ਸ਼ਰਾਬ ਕਾਰੋਬਾਰੀਆਂ ਲਈ ਕਮਿਸ਼ਨ ਵਧਾਉਣ ਲਈ ਖਰੜਾ ਤਿਆਰ ਕਰਨ ਲਈ ਕਿਹਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version