AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CEC ਗਿਆਨੇਸ਼ ਕੁਮਾਰ ਨੇ ਇੱਕ ਹੋਰ ਦੌਰਾ ਕੀਤਾ ਮੁਲਤਵੀ, SIR ਵਿਵਾਦ ਵਿਚਕਾਰ ਟਾਲੀ ਛੱਤੀਸਗੜ੍ਹ ਦੀ ਯਾਤਰਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਛੱਤੀਸਗੜ੍ਹ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਹ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਨੂੰ ਲੈ ਕੇ ਵਿਵਾਦਾਂ 'ਚ ਘਿਰੇ ਹੋਏ ਹਨ।

CEC ਗਿਆਨੇਸ਼ ਕੁਮਾਰ ਨੇ ਇੱਕ ਹੋਰ ਦੌਰਾ ਕੀਤਾ ਮੁਲਤਵੀ, SIR ਵਿਵਾਦ ਵਿਚਕਾਰ ਟਾਲੀ ਛੱਤੀਸਗੜ੍ਹ ਦੀ ਯਾਤਰਾ
ramandeep
| Published: 07 Oct 2026 09:59 AM IST
Share

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਚੋਣ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀਆਂ ਦਾ ਦੋ ਦਿਨਾਂ ਦਾ ਛੱਤੀਸਗੜ੍ਹ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ 7 ਅਤੇ 8 ਅਕਤੂਬਰ ਨੂੰ ਪ੍ਰਸਤਾਵਿਤ ਸੀ ਤੇ ਚੋਣ ਕਮਿਸ਼ਨ ਨੇ ਦੌਰਾ ਮੁਲਤਵੀ ਕਰਨ ਦਾ ਕਾਰਨ ਅਟੱਲ ਕਾਰਨ ਦੱਸਿਆ ਹੈ। ਛੱਤੀਸਗੜ੍ਹ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਮੁਤਾਬਕ, ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਦੌਰੇ ਦੀ ਮਿਆਦ ਲਈ ਸੂਬੇ ਦਾ ਮਹਿਮਾਨ ਐਲਾਨਿਆ ਗਿਆ ਸੀ।

ਇਹ ਦੌਰਾ ਅਜਿਹੇ ਸਮੇਂ ‘ਤੇ ਮੁਲਤਵੀ ਕੀਤਾ ਗਿਆ ਹੈ ਜਦੋਂ ਚੋਣ ਕਮਿਸ਼ਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ੁਦ ਇੱਕ ਵੱਡੇ ਪ੍ਰਸ਼ਾਸਨਿਕ ਅਤੇ ਕਾਨੂੰਨੀ ਵਿਵਾਦ ਦੇ ਕੇਂਦਰ ‘ਚ ਹਨ। ਉਨ੍ਹਾਂ ਨੂੰ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

CEC ਗਿਆਨੇਸ਼ ਕੁਮਾਰ ਜਾਣ ਵਾਲੇ ਸਨ ਦੰਤੇਵਾੜਾ

ਛੱਤੀਸਗੜ੍ਹ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ, ਇਹ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਛੱਤੀਸਗੜ੍ਹ ਦੌਰੇ ਦਾ ਪ੍ਰੋਗਰਾਮ ਅਟੱਲ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਹੈ। ਦੌਰੇ ਦੀ ਸੋਧੀ ਹੋਈ ਤਾਰੀਖ ਕਮਿਸ਼ਨ ਤੋਂ ਮਿਲਣ ‘ਤੇ ਵੱਖਰੇ ਤੌਰ ‘ਤੇ ਸੂਚਿਤ ਕੀਤੀ ਜਾਵੇਗੀ।

ਪੱਤਰ ‘ਚ ਇਹ ਵੀ ਦੱਸਿਆ ਗਿਆ ਕਿ 7 ਅਤੇ 8 ਅਕਤੂਬਰ ਨੂੰ ਛੱਤੀਸਗੜ੍ਹ ਦੀ ਯਾਤਰਾ ਦੌਰਾਨ ਮੁੱਖ ਚੋਣ ਕਮਿਸ਼ਨਰ ਨੂੰ ਸਟੇਟ ਗੈਸਟ ਦਾ ਦਰਜਾ ਦਿੱਤਾ ਗਿਆ ਸੀ ਤੇ ਉਨ੍ਹਾਂ ਲਈ ਜ਼ਰੂਰੀ ਪ੍ਰੋਟੋਕੋਲ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। CEC ਦੇ ਪ੍ਰੋਗਰਾਮ ‘ਚ ਦੰਤੇਵਾੜਾ ‘ਚ ਦੇਵੀ ਦੰਤੇਸ਼ਵਰੀ ਤੇ ਕਬੀਰਧਾਮ ‘ਚ ਭੋਰਮਦੇਵ ਦੇ ਪ੍ਰਸਿੱਧ ਮੰਦਰਾਂ ਦੇ ਨਾਲ-ਨਾਲ ਬਸਤਰ ਜ਼ਿਲ੍ਹੇ ‘ਚ ਚਿਤਰਕੂਟ ਵਾਟਰਫਾਲ ਦਾ ਦੌਰਾ ਵੀ ਸ਼ਾਮਲ ਸੀ। ਇਸ ਤੋਂ ਪਹਿਲਾਂ ਸਤੰਬਰ ‘ਚ ਉਨ੍ਹਾਂ ਦਾ ਮੇਰਠ ਤੇ ਵਾਰਾਣਸੀ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ ਸੀ।

ਵਿਰੋਧੀ ਧਿਰ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ‘ਤੇ ਅੜੀ

ਦਰਅਸਲ, CEC ਗਿਆਨੇਸ਼ ਕੁਮਾਰ ਤੇ ਚੋਣ ਕਮਿਸ਼ਨ ਦੇ ਕੰਮਕਾਜ ਖ਼ਿਲਾਫ਼ ਵਿਰੋਧੀ ਧਿਰ ਲਗਾਤਾਰ ਹਮਲਾਵਰ ਹੈ। ਬੀਤੇ ਦਿਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਮੇਤ INDIA ਬਲਾਕ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਵਿਰੋਧ ਕੀਤਾ। ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਆਕਾਸ਼ਵਾਣੀ ਭਵਨ ਕੰਪਲੈਕਸ ‘ਚ 8 ਘੰਟਿਆਂ ਤੋਂ ਵੱਧ ਸਮੇਂ ਤੱਕ ਧਰਨਾ ਦਿੱਤਾ।

ਵਿਰੋਧੀ ਧਿਰ ਦੇ ਆਗੂ ਵੋਟ ਚੋਰੀ ਦੇ ਇਲਜ਼ਾਮਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ, ਚੋਣ ਕਮਿਸ਼ਨ ਦੇ ਅੰਦਰ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਤੇ ਹੋਰ ਮੁੱਦਿਆਂ ‘ਤੇ ਮਤਭੇਦਾਂ ਸਬੰਧੀ ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ। Source: TV9Hindi.com

Follow Us
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...