AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

NTA ‘ਚ ਵੱਡਾ ਫੇਰਬਦਲ, IAS ਤੇ IPS ਸਮੇਤ 3 ਸੀਨੀਅਰ ਅਧਿਕਾਰੀ ਨਿਯੁਕਤ; 3 ਹਫ਼ਤਿਆਂ ‘ਚ ਅਹੁਦਾ ਸੰਭਾਲਣ ਦੇ ਹੁਕਮ

ਕੇਂਦਰ ਸਰਕਾਰ ਵੱਲੋਂ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਇੱਕ ਆਈ.ਪੀ.ਐੱਸ. (IPS) ਅਧਿਕਾਰੀ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਹ ਅਹਿਮ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ NTA ਨੂੰ ਨੀਟ (NEET) ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਨਾਲ ਜੁੜੇ ਕਈ ਵਿਵਾਦਾਂ ਕਰਕੇ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

NTA 'ਚ ਵੱਡਾ ਫੇਰਬਦਲ, IAS ਤੇ IPS ਸਮੇਤ 3 ਸੀਨੀਅਰ ਅਧਿਕਾਰੀ ਨਿਯੁਕਤ; 3 ਹਫ਼ਤਿਆਂ 'ਚ ਅਹੁਦਾ ਸੰਭਾਲਣ ਦੇ ਹੁਕਮ
tv9-punjabi
| Updated On: 28 Aug 2026 22:51 PM IST
Share

ਕੇਂਦਰ ਸਰਕਾਰ ਵੱਲੋਂ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਇੱਕ ਆਈ.ਪੀ.ਐੱਸ. (IPS) ਅਧਿਕਾਰੀ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਹ ਅਹਿਮ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ NTA ਨੂੰ ਨੀਟ (NEET) ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਨਾਲ ਜੁੜੇ ਕਈ ਵਿਵਾਦਾਂ ਕਰਕੇ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸੋਨਲ ਮੰਤਰਾਲੇ ਵੱਲੋਂ ਜਾਰੀ ਵੱਖ-ਵੱਖ ਹੁਕਮਾਂ ਅਨੁਸਾਰ ਇਹ ਨਿਯੁਕਤੀਆਂ ਡਾਇਰੈਕਟਰ ਅਤੇ ਜੁਆਇੰਟ ਡਾਇਰੈਕਟਰ ਦੇ ਅਹਿਮ ਅਹੁਦਿਆਂ ‘ਤੇ ਕੀਤੀਆਂ ਗਈਆਂ ਹਨ।

27 ਅਗਸਤ ਨੂੰ ਜਾਰੀ ਸਰਕਾਰੀ ਹੁਕਮਾਂ ਮੁਤਾਬਕ, ਆਈ.ਪੀ.ਐੱਸ. ਅਧਿਕਾਰੀ ਰਵੀ ਕੁਮਾਰ ਸਿੰਘ ਅਤੇ ਆਈ.ਏ.ਐੱਸ. ਅਧਿਕਾਰੀ ਪ੍ਰਸੰਨਾ ਵੈਂਕਟੇਸ਼ ਵੀ. ਨੂੰ NTA ਵਿੱਚ ਬਤੌਰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਲ 2016 ਬੈਚ ਦੇ ਭਾਰਤੀ ਮਾਲੀਆ ਸੇਵਾ ਕਸਟਮਜ਼ ਅਤੇ ਅਸਿੱਧੇ ਟੈਕਸ—(IRS C&IT) ਅਧਿਕਾਰੀ ਅਮਿਤ ਸਮਦਰੀਆ ਨੂੰ ਸੰਯੁਕਤ ਡਾਇਰੈਕਟਰ (ਜੁਆਇੰਟ ਡਾਇਰੈਕਟਰ) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਾਰੀ ਆਦੇਸ਼ ਵਿੱਚ ਪ੍ਰਸੋਨਲ ਮੰਤਰਾਲੇ ਦੇ ਸਰਕੂਲਰ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਨਿਯੁਕਤ ਕੀਤੇ ਗਏ ਇਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਹੋਣ ਦੇ 3 ਹਫ਼ਤਿਆਂ ਅੰਦਰ ਆਪਣਾ ਨਵਾਂ ਅਹੁਦਾ ਸੰਭਾਲਣਾ ਹੋਵੇਗਾ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕੇਂਦਰੀ ਸਟਾਫ਼ਿੰਗ ਸਕੀਮ ਤਹਿਤ ਨਿਸ਼ਕਾਸਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹਾਈ-ਪਾਵਰਡ ਟਾਸਕ ਫ਼ੋਰਸ ਨੇ ਸ਼ੁਰੂ ਕੀਤੀ ਸੁਝਾਅ ਮੰਗਣ ਦੀ ਮੁਹਿੰਮ

ਪ੍ਰਸ਼ਾਸਕੀ ਪੱਧਰ ‘ਤੇ ਕੀਤੇ ਜਾ ਰਹੇ ਇਹ ਫੇਰਬਦਲ ਦੇਸ਼ ਵਿਆਪੀ ਪ੍ਰੀਖਿਆ ਸੁਧਾਰ ਮੁਹਿੰਮ ਦੇ ਤਹਿਤ ਕੀਤੇ ਜਾ ਰਹੇ ਹਨ। ਇੰਫ਼ੋਸਿਸ ਦੇ ਸਹਿ-ਸੰਸਥਾਪਕ ਨੰਦਨ ਨੀਲੇਕਣੀ ਦੀ ਅਗਵਾਈ ਹੇਠ ਗਠਿਤ ਉੱਚ-ਪੱਧਰੀ ਟਾਸਕ ਫ਼ੋਰਸ ਨੇ ਜਨਤਕ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਮੰਤਵ ਨਾਲ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਹੋਰ ਹਿੱਸੇਦਾਰਾਂ ਕੋਲੋਂ ਸੁਝਾਅ ਮੰਗਣੇ ਸ਼ੁਰੂ ਕਰ ਦਿੱਤੇ ਹਨ। ਇਹ ਜਨਤਕ ਸਲਾਹ-ਮਸ਼ਵਰਾ ਪ੍ਰਕਿਰਿਆ 13 ਸਤੰਬਰ ਤੱਕ ਜਾਰੀ ਰਹੇਗੀ।

NTA ਪ੍ਰੀਖਿਆ ਪ੍ਰਣਾਲੀ ‘ਚ ਵਿਆਪਕ ਬਦਲਾਅ

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ NTA ਦੇ ਪ੍ਰੀਖਿਆ ਸਿਸਟਮ ਵਿੱਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਸੀ। ਇਸ ਤਹਿਤ ਚਾਰ-ਪੱਧਰੀ ਪ੍ਰਸ਼ਨ ਪੱਤਰ ਜਾਂਚ ਪ੍ਰਣਾਲੀ ਲਾਗੂ ਕਰਨਾ, 600 ਗ਼ੈਰ-ਭਰੋਸੇਯੋਗ ਮਾਹਿਰਾਂ ਨੂੰ ਪੈਨਲ ਤੋਂ ਬਾਹਰ ਕਰਨਾ ਅਤੇ ਭਰੋਸੇਯੋਗ ਵਿਸ਼ਾ ਮਾਹਿਰਾਂ ਨੂੰ ਸ਼ਾਮਲ ਕਰਨਾ ਸ਼ਾਮਲ ਹੈ।

ਇਸ ਤੋਂ ਇਲਾਵਾ ਏਜੰਸੀ ਪ੍ਰੀਖਿਆ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਾਧੂ ਅਧਿਕਾਰੀਆਂ ਦੀ ਭਰਤੀ ਕਰ ਰਹੀ ਹੈ ਅਤੇ ਨਵੇਂ ਦਫ਼ਤਰ ਵਿੱਚ ਸ਼ਿਫ਼ਟ ਹੋਣ ਦੀ ਤਿਆਰੀ ਅਧੀਨ ਹੈ, ਜਿੱਥੇ ਸੀ.ਆਈ.ਐੱਸ.ਐੱਫ. (CISF) ਦੀ ਤਾਇਨਾਤੀ ਰਾਹੀਂ ਸੁਰੱਖਿਆ ਨੂੰ ਹੋਰ ਪੁਖ਼ਤਾ ਕਰਨ ਦਾ ਪ੍ਰਸਤਾਵ ਹੈ। ਪ੍ਰੀਖਿਆ ਪ੍ਰਕਿਰਿਆ ਦੇ ਅਕਾਦਮਿਕ ਅਤੇ ਸੰਚਾਲਨ ਦੋਵਾਂ ਪੱਖਾਂ ਨੂੰ ਮਜ਼ਬੂਤ ਕਰਨ ਲਈ ਇਨ੍ਹਾਂ ਸਾਰੇ ਕਦਮਾਂ ਦੀ ਸਮੀਖਿਆ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਹਾਲ ਹੀ ਵਿੱਚ ਉੱਚ-ਪੱਧਰੀ ਮੀਟਿੰਗ ਦੌਰਾਨ ਕੀਤੀ ਗਈ ਹੈ।

Follow Us
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ...
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ...
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ...
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ...
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...