Relief Fund to Punjab: ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤਾ 218.40 ਕਰੋੜ ਦਾ ਰਾਹਤ ਫੰਡ, ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ
Relief Fund Issued to Punjab: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਤਕਰੀਬਨ 1100 ਪਿੰਡ ਆਏ ਹਨ। ਇਨ੍ਹਾਂ ਪਿੰਡਾਂ ਵਿੱਚ ਫਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਉੱਧਰ, ਕਈ ਪੁੱਲ ਅਤੇ ਸੜਕਾਂ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ।
ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ (Relief Fund) ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ। ਜਿਸ ਵਿੱਚ 22 ਸੂਬਿਆਂ ਦੀਆਂ ਸਰਕਾਰਾਂ ਨੂੰ 7,532 ਕਰੋੜ ਰੁਪਏ ਦਿੱਤੇ ਜਾ ਰਹੇ ਹਨ।
ਭਾਰੀ ਮੀਂਹ ਦੇ ਮੱਦੇਨਜ਼ਰ ਪਿਛਲੇ ਵਿੱਤੀ ਸਾਲ ਵਿੱਚ ਰਾਜਾਂ ਨੂੰ ਮੁਹੱਈਆ ਕਰਵਾਈ ਗਈ ਰਾਸ਼ੀ ਦੇ ਉਪਯੋਗਤਾ ਸਰਟੀਫਿਕੇਟ ਦੀ ਉਡੀਕ ਕੀਤੇ ਬਿਨਾਂ ਕੇਂਦਰ ਵੱਲੋਂ ਸੂਬਿਆਂ ਨੂੰ ਤੁਰੰਤ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। SDRF ਦਾ ਗਠਨ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 48(1)(ਏ) ਦੇ ਤਹਿਤ ਹਰੇਕ ਰਾਜ ਵਿੱਚ ਕੀਤਾ ਗਿਆ ਹੈ। ਕੇਂਦਰ ਸਰਕਾਰ ਆਮ ਰਾਜਾਂ ਵਿੱਚ SDRF ਵਿੱਚ 75% ਅਤੇ ਉੱਤਰ-ਪੂਰਬ ਅਤੇ ਹਿਮਾਲੀਅਨ ਰਾਜਾਂ ਵਿੱਚ 90% ਯੋਗਦਾਨ ਪਾਉਂਦੀ ਹੈ।


