Relief Fund to Punjab: ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤਾ 218.40 ਕਰੋੜ ਦਾ ਰਾਹਤ ਫੰਡ, ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ

Updated On: 

13 Jul 2023 15:41 PM

Relief Fund Issued to Punjab: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਤਕਰੀਬਨ 1100 ਪਿੰਡ ਆਏ ਹਨ। ਇਨ੍ਹਾਂ ਪਿੰਡਾਂ ਵਿੱਚ ਫਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਉੱਧਰ, ਕਈ ਪੁੱਲ ਅਤੇ ਸੜਕਾਂ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ।

Relief Fund to Punjab: ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤਾ 218.40 ਕਰੋੜ ਦਾ ਰਾਹਤ ਫੰਡ, ਦੋ ਕਿਸ਼ਤਾਂ ਚ ਜਾਰੀ ਹੋਵੇਗੀ ਰਾਸ਼ੀ
Follow Us On

ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ (Relief Fund) ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ। ਜਿਸ ਵਿੱਚ 22 ਸੂਬਿਆਂ ਦੀਆਂ ਸਰਕਾਰਾਂ ਨੂੰ 7,532 ਕਰੋੜ ਰੁਪਏ ਦਿੱਤੇ ਜਾ ਰਹੇ ਹਨ।

ਭਾਰੀ ਮੀਂਹ ਦੇ ਮੱਦੇਨਜ਼ਰ ਪਿਛਲੇ ਵਿੱਤੀ ਸਾਲ ਵਿੱਚ ਰਾਜਾਂ ਨੂੰ ਮੁਹੱਈਆ ਕਰਵਾਈ ਗਈ ਰਾਸ਼ੀ ਦੇ ਉਪਯੋਗਤਾ ਸਰਟੀਫਿਕੇਟ ਦੀ ਉਡੀਕ ਕੀਤੇ ਬਿਨਾਂ ਕੇਂਦਰ ਵੱਲੋਂ ਸੂਬਿਆਂ ਨੂੰ ਤੁਰੰਤ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। SDRF ਦਾ ਗਠਨ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 48(1)(ਏ) ਦੇ ਤਹਿਤ ਹਰੇਕ ਰਾਜ ਵਿੱਚ ਕੀਤਾ ਗਿਆ ਹੈ। ਕੇਂਦਰ ਸਰਕਾਰ ਆਮ ਰਾਜਾਂ ਵਿੱਚ SDRF ਵਿੱਚ 75% ਅਤੇ ਉੱਤਰ-ਪੂਰਬ ਅਤੇ ਹਿਮਾਲੀਅਨ ਰਾਜਾਂ ਵਿੱਚ 90% ਯੋਗਦਾਨ ਪਾਉਂਦੀ ਹੈ।

ਦੋ ਕਿਸ਼ਤਾਂ ਵਿੱਚ ਜਾਰੀ ਹੋਵੇਗਾ ਪੈਕੇਜ

ਵਿੱਤ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ, ਸਾਲਾਨਾ ਕੇਂਦਰੀ ਯੋਗਦਾਨ ਦੋ ਬਰਾਬਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਹਦਾਇਤਾਂ ਅਨੁਸਾਰ, ਫੰਡ ਪਿਛਲੀ ਕਿਸ਼ਤ ਵਿੱਚ ਜਾਰੀ ਕੀਤੀ ਗਈ ਰਕਮ ਦੇ ਉਪਯੋਗਤਾ ਸਰਟੀਫਿਕੇਟ ਅਤੇ ਐਸਡੀਆਰਐਫ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਸੂਬਾ ਸਰਕਾਰ ਤੋਂ ਰਿਪੋਰਟ ਪ੍ਰਾਪਤ ਕਰਨ ‘ਤੇ ਜਾਰੀ ਕੀਤੇ ਜਾਂਦੇ ਹਨ। ਪਰ ਇਸ ਵਾਰ ਹਾਲਾਤਾਂ ਦੇ ਮੱਦੇਨਜ਼ਰ ਇਹ ਪੈਕੇਜ ਜਾਰੀ ਕਰਦੇ ਸਮੇਂ ਇਨ੍ਹਾਂ ਸ਼ਰਤਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ।

ਕਿੰਨਾਂ ਹਾਲਾਤਾਂ ਚ ਜਾਰੀ ਹੁੰਦਾ ਹੈ ਪੈਕੇਜ

ਐਸਡੀਆਰਐਫ ਦੀ ਵਰਤੋਂ ਚੱਕਰਵਾਤ, ਸੋਕਾ, ਭੂਚਾਲ, ਅੱਗ, ਹੜ੍ਹ, ਸੁਨਾਮੀ, ਗੜੇਮਾਰੀ, ਜ਼ਮੀਨ ਖਿਸਕਣ, ਬਰਫ਼ਬਾਰੀ, ਬੱਦਲ ਫਟਣ, ਕੀੜਿਆਂ ਦੇ ਹਮਲੇ ਅਤੇ ਠੰਡ ਅਤੇ ਸ਼ੀਤ ਲਹਿਰ ਵਰਗੀਆਂ ਸੂਚਿਤ ਆਫ਼ਤਾਂ ਦੇ ਪੀੜਤਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ। ਸੂਬਿਆਂ ਨੂੰ ਐਸਡੀਆਰਐਫ ਫੰਡਾਂ ਦੀ ਵੰਡ ਕਈ ਕਾਰਕਾਂ ਜਿਵੇਂ ਕਿ ਪਿਛਲੇ ਖਰਚੇ, ਖੇਤਰ, ਆਬਾਦੀ ਅਤੇ ਆਫ਼ਤ ਜੋਖਮ ਸੂਚਕਾਂਕ ‘ਤੇ ਅਧਾਰਤ ਹੁੰਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ