AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Chandrayaan-3 Mission: ਚੰਦਰਯਾਨ-3 ਨੇ ਭਰੀ ਉਡਾਣ, ਚੰਨ੍ਹ ‘ਤੇ ਲਹਿਰਾਵੇਗਾ ਤਿਰੰਗਾ, ਦੁਨੀਆ ਦੀਆਂ ਟਿਕੀਆਂ ਨਿਗਾਹਾਂ

Mission Chandrayaan-3: ਭਾਰਤ ਨੇ ਪੁਲਾੜ ਦੀ ਦੁਨੀਆ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਇਸਰੋ ਨੇ ਸ਼ੁੱਕਰਵਾਰ ਨੂੰ ਚੰਦਰਯਾਨ-3 ਮਿਸ਼ਨ ਲਾਂਚ ਕੀਤਾ ਹੈ, ਇਹ ਇਤਿਹਾਸ ਦੁਪਹਿਰ 2.35 ਵਜੇ ਰਚਿਆ ਗਿਆ ਹੈ। ਕਰੀਬ 40 ਦਿਨਾਂ ਤੱਕ ਪੁਲਾੜ ਦੀ ਦੁਨੀਆ 'ਚ ਘੁੰਮਣ ਤੋਂ ਬਾਅਦ ਇਹ ਚੰਦਰਯਾਨ-3 ਚੰਦਰਮਾ 'ਤੇ ਲੈਂਡ ਕਰੇਗਾ ਅਤੇ ਫਿਰ ਸ਼ੁਰੂ ਹੋਵੇਗੀ ਅਸਲ ਪ੍ਰੀਖਿਆ, ਜੋ ਸਾਫਟ ਲੈਂਡਿੰਗ ਦੀ ਹੈ।

Chandrayaan-3 Mission:  ਚੰਦਰਯਾਨ-3 ਨੇ ਭਰੀ ਉਡਾਣ, ਚੰਨ੍ਹ 'ਤੇ ਲਹਿਰਾਵੇਗਾ ਤਿਰੰਗਾ, ਦੁਨੀਆ ਦੀਆਂ ਟਿਕੀਆਂ ਨਿਗਾਹਾਂ
tv9-punjabi
| Updated On: 14 Jul 2023 15:27 PM IST
Share
Chandrayaan-3 Launch: ਇਸਰੋ ਨੇ ਸ਼ੁੱਕਰਵਾਰ ਦੁਪਹਿਰ 2.35 ਵਜੇ ਚੰਦਰਯਾਨ-3 (Chandrayaan-3) ਨੂੰ ਲਾਂਚ ਕਰ ਦਿੱਤਾ ਹੈ। ਆਂਧਰਾ ਪ੍ਰਦੇਸ਼ ਦੇ ਸ਼੍ਰੀ ਹਰਿਕੋਟਾ ਸਪੇਸ ਸਟੇਸ਼ਨ (Shri Harikota Space Station) ਤੋਂ ਲਾਂਚ ਹੋਇਆ ਚੰਦਰਯਾਨ-3 ਚੰਦਰਮਾ ਦੀ ਸਤ੍ਹਾ ‘ਤੇ ਭਾਰਤ ਦੀ ਛਾਪ ਛੱਡਣ ਲਈ ਆਪਣੇ ਸਫਰ ‘ਤੇ ਰਵਾਨਾ ਹੋ ਚੁੱਕਾ ਹੈ। ਜੇਕਰ ਭਾਰਤ ਇਸ ਮਿਸ਼ਨ ‘ਚ ਸਫਲ ਹੋ ਜਾਂਦਾਹੈ ਤਾਂ ਇਹ ਕਾਰਨਾਮਾ ਕਰਨ ਵਾਲਾ ਉਹ ਦੁਨੀਆ ਦਾ ਚੌਥਾ ਦੇਸ਼ ਬਣ ਜਾਵੇਗਾ। ਇਸ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਹੀ ਇਸ ਮਿਸ਼ਨ ਵਿੱਚ ਕਾਮਯਾਬ ਹੋ ਸਕੇ ਹਨ।

ਚੰਦਰਯਾਨ-3 ਦੀ ਲਾਂਚਿੰਗ ਦਾ ਇਤਿਹਾਸਕ ਪਲ

ਭਾਰਤ ਨੇ ਸਾਲ 2019 ‘ਚ ਚੰਦਰਯਾਨ-2 ਮਿਸ਼ਨ ਲਾਂਚ ਕੀਤਾ ਸੀ, ਉਦੋਂ ਸਾਫਟ ਲੈਂਡਿੰਗ (Soft Landing) ਦੌਰਾਨ ਇਹ ਮਿਸ਼ਨ ਅਸਫਲ ਹੋ ਗਿਆ ਸੀ। ਹੁਣ ਚਾਰ ਸਾਲ ਬਾਅਦ ਇਸਰੋ ਨੇ ਚੰਦਰਯਾਨ-3 ਰਾਹੀਂ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਮੁੜ ਕਦਮ ਚੁੱਕਿਆ ਹੈ। ਕਰੀਬ 42 ਦਿਨ ਪੁਲਾੜ ‘ਚ ਰਹਿਣ ਤੋਂ ਬਾਅਦ ਚੰਦਰਯਾਨ-3 ਚੰਦਰਮਾ ‘ਤੇ ਪਹੁੰਚ ਸਕੇਗਾ।

ਚੰਦਰਯਾਨ-3 ਦੀ ਲਾਂਚਿੰਗ ‘ਤੇ ਪੀਐਮ ਮੋਦੀ ਦਾ ਟਵੀਟ

ਚੰਦਰਯਾਨ-3 ਦੀ ਲਾਂਚਿੰਗ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਫਰਾਂਸ ਤੋਂ ਟਵੀਟ ਕਰਦਿਆਂ ਲਿਖਿਆ ਕਿ ਚੰਦਰਯਾਨ-3 ਭਾਰਤ ਦੀ ਪੁਲਾੜ ਯਾਤਰਾ ਵਿੱਚ ਇੱਕ ਨਵਾਂ ਅਧਿਆਏ ਲਿਖੇਗਾ। ਇਹ ਹਰ ਭਾਰਤੀ ਦੇ ਸੁਪਨਿਆਂ ਨੂੰ ਦਰਸਾਉਂਦਾ ਹੈ, ਇਹ ਇਤਿਹਾਸਕ ਪਲ ਭਾਰਤ ਦੇ ਵਿਗਿਆਨੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦਾ ਹੈ। ਮੈਂ ਉਨ੍ਹਾਂ ਸਾਰਿਆਂ ਦੀ ਮਿਹਨਤ ਨੂੰ ਸਲਾਮ ਕਰਦਾ ਹਾਂ।

ਇਸਰੋ ਦਾ ਮਿਸ਼ਨ ਚੰਦਰਯਾਨ-3 ਖਾਸ ਕਿਉਂ?

ਚੰਦਰਯਾਨ-3 ਰਾਹੀਂ ਇਸਰੋ ਦੀ ਕੋਸ਼ਿਸ਼ ਚੰਦਰਯਾਨ-2 ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਦੀ ਹੈ। 24 ਤੋਂ 28 ਅਗਸਤ ਦੇ ਵਿਚਕਾਰ ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਇਦੋਂ ਇਸ ਤੋਂ ਨਿਕਲਿਆ ਰੋਵਰ ਦੱਖਣੀ ਧਰੁਵ ‘ਤੇ ਜਾ ਕੇ ਆਪਣਾ ਕੰਮ ਸ਼ੁਰੂ ਕਰੇਗਾ। ਇਸਰੋ ਦੀ ਕੋਸ਼ਿਸ਼ ਚੰਦਰਮਾ ਦੇ ਦੱਖਣੀ ਹਿੱਸੇ ਵਿੱਚ ਪਾਣੀ, ਖਣਿਜ ਦੀ ਖੋਜ ਕਰਨਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...