Karnataka ‘ਚ ਅੱਜ ਹੋ ਸਕਦਾ ਹੈ ਮੁੱਖ ਮੰਤਰੀ ਦੇ ਨਾਮ ਦਾ ਐਲਾਨ, ਖੜਗੇ ਲੈਣਗੇ ਸੋਨੀਆ-ਰਾਹੁਲ ਤੋਂ ਸਲਾਹ

Updated On: 

17 May 2023 07:17 AM

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਹੁਦੇ ਦੇ ਮਜ਼ਬੂਤ ​​ਦਾਅਵੇਦਾਰ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਨਾਲ ਮੁਲਾਕਾਤ ਕੀਤੀ ਹੈ, ਹਾਲਾਂਕਿ ਅਜੇ ਵੀ ਪਾਰਟੀ ਪ੍ਰਧਾਨ ਅੰਤਿਮ ਨਤੀਜੇ 'ਤੇ ਨਹੀਂ ਪਹੁੰਚੇ ਹਨ।

Karnataka ਚ ਅੱਜ ਹੋ ਸਕਦਾ ਹੈ ਮੁੱਖ ਮੰਤਰੀ ਦੇ ਨਾਮ ਦਾ ਐਲਾਨ, ਖੜਗੇ ਲੈਣਗੇ ਸੋਨੀਆ-ਰਾਹੁਲ ਤੋਂ ਸਲਾਹ
Follow Us On

ਕਰਨਾਟਕ ਚੋਣ ਨਤੀਜਿਆਂ ਦੇ ਐਲਾਨ ਦੇ ਬਾਅਦ ਤੋਂ ਹੀ ਸੀਐਮ ਦੇ ਚਿਹਰੇ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਪਾਰਟੀ ਦੇ ਸਭ ਤੋਂ ਵੱਧ ਵਿਰੋਧੀ ਚਿਹਰੇ ਸਿਰਫ਼ ਦੋ ਹਨ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ (DK Shivakumar) ਸ਼ਾਮਲ ਹਨ। ਦੋਵਾਂ ਆਗੂਆਂ ਵੱਲੋਂ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆ ਰਿਹਾ ਹੈ। ਦੋਵਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਦੋਵੇਂ ਨੇਤਾ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।

ਹਾਲਾਂਕਿ ਸੂਤਰਾਂ ਦੇ ਹਵਾਲੇ ਨਾਲ ਮਿਲ ਰਹੀਆਂ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਦੇ ਚਿਹਰੇ ‘ਤੇ ਕੱਲ੍ਹ ਵੀ ਕੋਈ ਨਾਮ ਫਾਈਨਲ ਨਹੀਂ ਹੋਇਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ (Siddaramaiah) ਨੇ ਖੜਗੇ ਨਾਲ ਮੁਲਾਕਾਤ ਦੌਰਾਨ ਕਿਹਾ ਹੈ ਕਿ ਜੇਕਰ ਢਾਈ ਸਾਲਾਂ ਲਈ ਮੁੱਖ ਮੰਤਰੀ ਦਾ ਅਹੁਦਾ ਵੰਡਿਆ ਜਾ ਰਿਹਾ ਹੈ ਤਾਂ ਪਹਿਲਾਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਤਾਂ ਜੋ ਉਹ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਸਕੇ।

ਉਨ੍ਹਾਂ ਨੇ ਖੜਗੇ ਨੂੰ ਕਿਹਾ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ ਅਤੇ ਨਾਲ ਹੀ ਕਿਹਾ ਕਿ ਪਾਰਟੀ ਦੇ ਕਈ ਵਿਧਾਇਕ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਖੜਗੇ ਨੂੰ ਕਿਹਾ ਕਿ ਵਿਧਾਇਕਾਂ ਦੀ ਰਾਏ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ AHINDA (ਦਲਿਤ, ਘੱਟ ਗਿਣਤੀ, ਪੱਛੜੀ ਜਾਤੀ) ਭਾਈਚਾਰੇ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦਾ ਚਿਹਰਾ ਦੇਖ ਕੇ ਹੀ AHINDA ਭਾਈਚਾਰੇ ਨੇ ਕਾਂਗਰਸ ਨੂੰ ਵੋਟ ਪਾ ਕੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ।

ਸੋਨੀਆ ਗਾਂਧੀ ਨਾਲ ਕੀਤਾ ਵਾਅਦਾ ਪੂਰਾ ਕੀਤਾ

ਖੜਗੇ ਨਾਲ ਮੁਲਾਕਾਤ ਕਰਦੇ ਹੋਏ ਡੀਕੇ ਸ਼ਿਵਕੁਮਾਰ ਨੇ ਕਿਹਾ ਹੈ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਸੀਐਮ ਦੇ ਅਹੁਦੇ ਦਾ ਫੈਸਲਾ ਕਰਨਾ ਜਾਰੀ ਰੱਖਣਾ ਚਾਹੀਦਾ ਹੈ। ਡੀਕੇ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਉਨ੍ਹਾਂ ਨੇ ਸੋਨੀਆ ਗਾਂਧੀ (Sonia Gandhi) ਨਾਲ ਵਾਅਦਾ ਕੀਤਾ ਸੀ ਕਿ ਉਹ ਕਾਂਗਰਸ ਨੂੰ ਜਿਤਾਉਣਗੇ ਅਤੇ ਉਨ੍ਹਾਂ ਨੇ ਆਪਣਾ ਵਾਅਦਾ ਨਿਭਾਇਆ ਹੈ। ਖੜਗੇ ਨੇ ਇਸ ਮਾਮਲੇ ‘ਤੇ ਸੋਨੀਆ ਗਾਂਧੀ ਨਾਲ ਗੱਲ ਕਰਨ ਲਈ ਕਿਹਾ ਹੈ।

ਜਲਦ ਸੀਐਮ ਨਾਮ ਦਾ ਐਲਾਨ

ਇਨ੍ਹਾਂ ਦੋਵਾਂ ਆਗੂਆਂ ਦੀ ਮੀਟਿੰਗ ਤੋਂ ਬਾਅਦ ਹਾਲੇ ਤੱਕ ਮੁੱਖ ਮੰਤਰੀ ਦੇ ਚਿਹਰੇ ਬਾਰੇ ਕੋਈ ਫੈਸਲਾ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ‘ਤੇ ਅੰਤਿਮ ਫੈਸਲਾ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਕਰਨਗੇ। ਪਰ ਇਸ ਦੌਰਾਨ ਉਹ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ ਸਲਾਹ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋ ਸਕਦਾ ਹੈ। ਇਹ ਐਲਾਨ ਬੈਂਗਲੁਰੂ ਜਾਂ ਦਿੱਲੀ ਵਿੱਚ ਕੀਤਾ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ