AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CJP ਦਾ ਦਿੱਲੀ ਵਿੱਚ 5 ਸਤੰਬਰ ਨੂੰ ਮਾਰਚ, ਸਰਕਾਰ ‘ਤੇ ਵਾਅਦੇ ਤੋਂ ਪਿੱਛੇ ਹਟਣ ਦਾ ਆਰੋਪ

CJP March In Delhi on 5th September: ਕਾਕਰੋਚ ਜਨਤਾ ਪਾਰਟੀ (CJP) ਨੇ 5 ਸਤੰਬਰ ਨੂੰ ਦਿੱਲੀ ਵਿੱਚ ਸ਼ਾਂਤੀਪੂਰਨ ਮਾਰਚ ਦਾ ਐਲਾਨ ਕੀਤਾ ਹੈ, ਜਿਸ ਵਿੱਚ ਕੇਂਦਰ ਸਰਕਾਰ 'ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਆਰੋਪ ਲਗਾਇਆ ਗਿਆ ਹੈ। ਇਹ ਮਾਰਚ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ।

CJP ਦਾ ਦਿੱਲੀ ਵਿੱਚ 5 ਸਤੰਬਰ ਨੂੰ ਮਾਰਚ, ਸਰਕਾਰ 'ਤੇ ਵਾਅਦੇ ਤੋਂ ਪਿੱਛੇ ਹਟਣ ਦਾ ਆਰੋਪ
kusum-chopra
| Updated On: 24 Aug 2026 18:39 PM IST
Share

ਕਾਕਰੋਚ ਜਨਤਾ ਪਾਰਟੀ (CJP) ਨੇ 5 ਸਤੰਬਰ ਨੂੰ ਦਿੱਲੀ ਵਿੱਚ ਸ਼ਾਂਤੀਪੂਰਨ ਮਾਰਚ ਦਾ ਐਲਾਨ ਕੀਤਾ ਹੈ, ਜਿਸ ਵਿੱਚ ਕੇਂਦਰ ਸਰਕਾਰ ‘ਤੇ 25 ਜੁਲਾਈ ਨੂੰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਆਰੋਪ ਲਗਾਇਆ ਗਿਆ ਹੈ। ਪਾਰਟੀ ਦੇ ਅਨੁਸਾਰ, ਇਹ ਮਾਰਚ ਇੰਡੀਆ ਗੇਟ ਤੋਂ ਸ਼ੁਰੂ ਹੋ ਕੇ ਨਵੀਂ ਦਿੱਲੀ ਪੁਲਿਸ ਹੈੱਡਕੁਆਰਟਰ ਤੱਕ ਜਾਵੇਗਾ।

ਇਹ ਫੈਸਲਾ CJP ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਪਾਰਟੀ ਨੇ ਕਿਹਾ ਕਿ ਸਰਕਾਰ ਦੁਆਰਾ ਦਿੱਤੇ ਗਏ ਭਰੋਸੇ ਦੇ ਆਧਾਰ ‘ਤੇ 25 ਜੁਲਾਈ ਨੂੰ ਦੇਸ਼ ਵਿਆਪੀ ਯੁਵਾ ਅੰਦੋਲਨ ਵਾਪਸ ਲੈ ਲਿਆ ਗਿਆ ਸੀ, ਪਰ ਇੱਕ ਮਹੀਨੇ ਬਾਅਦ ਵੀ ਵਾਅਦਿਆਂ ‘ਤੇ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।

ਮਾਰਚ ਚ ਪੀੜਤ ਰਹਿਣਗੇ ਅੱਗੇ

ਪਾਰਟੀ ਦੇ ਅਨੁਸਾਰ, ਮਾਰਚ ਵਿੱਚ ਮ੍ਰਿਤਕ NEET ਉਮੀਦਵਾਰਾਂ ਦੇ ਪਰਿਵਾਰ ਅਤੇ ਪੁਲਿਸ ਦੀ ਬੇਰਹਿਮੀ ਦੇ ਕਥਿਤ ਪੀੜਤ ਅੱਗੇ ਰਹਿਣਗੇ। ਦੇਸ਼ ਭਰ ਦੇ ਵਿਦਿਆਰਥੀ, ਯੁਵਾ ਸੰਗਠਨ ਅਤੇ ਹੋਰ ਨੌਜਵਾਨ ਵੀ ਉਨ੍ਹਾਂ ਨਾਲ ਸ਼ਾਮਲ ਹੋਣਗੇ।

CJP ਨੇ ਸੁਪਰੀਮ ਕੋਰਟ ਵਿੱਚ ਸਰਕਾਰ ਦੇ ਰੁਖ਼ ‘ਤੇ ਵੀ ਸਵਾਲ ਉਠਾਏ। ਪਾਰਟੀ ਦਾ ਦਾਅਵਾ ਹੈ ਕਿ 18 ਅਗਸਤ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਦੇਸ਼ ਭਰ ਵਿੱਚ ਦਰਜ FIR ਦੀ ਸੂਚੀ ਮੰਗੀ ਸੀ ਤਾਂ ਜੋ ਇੱਕੋ ਸਮੇਂ ਕਾਰਵਾਈ ‘ਤੇ ਵਿਚਾਰ ਕੀਤਾ ਜਾ ਸਕੇ। ਪਾਰਟੀ ਦਾ ਆਰੋਪ ਹੈ ਕਿ ਇਸ ਦੇ ਬਾਵਜੂਦ, ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਕੋਈ ਸਪੱਸ਼ਟ ਵਚਨਬੱਧਤਾ ਨਹੀਂ ਜਤਾਈ ਹੈ। CJP ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਲਿਖਤੀ ਭਰੋਸਾ ਅਜੇ ਵੀ ਲੰਬਿਤ ਹੈ।

CJP ਦਾ ਆਰੋਪ-ਵਾਅਦੇ ਪੂਰੇ ਕਰਨ ਤੋਂ ਪਿੱਛੇ ਹਟ ਰਹੀ ਸਰਕਾਰ

ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਨੇ ਕਿਹਾ ਕਿ ਨੌਜਵਾਨਾਂ ਦੇ ਸਬਰ ਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ। CJP ਨੇ ਆਰੋਪ ਲਗਾਇਆ ਕਿ ਸਰਕਾਰ ਨੇ 25 ਜੁਲਾਈ ਨੂੰ ਕੀਤੇ ਜਨਤਕ ਵਾਅਦਿਆਂ ਦੇ ਆਧਾਰ ‘ਤੇ ਨੌਜਵਾਨਾਂ ਨੂੰ ਆਪਣਾ ਵਿਰੋਧ ਵਾਪਸ ਲੈਣ ਲਈ ਮਜਬੂਰ ਕੀਤਾ ਸੀ ਅਤੇ ਹੁਣ ਉਨ੍ਹਾਂ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ।

CJP ਨੇ ਕਿਹਾ ਕਿ 5 ਸਤੰਬਰ ਦਾ ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਲੋਕਤੰਤਰੀ ਹੋਵੇਗਾ। ਪਾਰਟੀ ਨੇ ਦੇਸ਼ ਭਰ ਦੇ ਨੌਜਵਾਨਾਂ, ਵਿਦਿਆਰਥੀਆਂ ਅਤੇ ਵਿਦਿਆਰਥੀ ਸੰਗਠਨਾਂ ਨੂੰ ਵੱਡੀ ਗਿਣਤੀ ਵਿੱਚ ਇੰਡੀਆ ਗੇਟ ਪਹੁੰਚਣ ਅਤੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। CJP ਨੇ ਕਿਹਾ ਕਿ ਮਾਰਚ ਦਾ ਮੁੱਖ ਸੰਦੇਸ਼ ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਅਤੇ ਭਾਵਨਾ ਨਾਲ ਲਾਗੂ ਕਰਨ ਦੀ ਅਪੀਲ ਕਰਨਾ ਹੋਵੇਗਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...