AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਬੀਜੇਪੀ ਵਿੱਚ ਸ਼ਾਮਲ ਹੋ ਜਾਓ ਨਹੀਂ ਤਾਂ ਚੰਗਾ ਨਹੀਂ ਹੋਵੇਗਾ,” ਅਭਿਜੀਤ ਦੀਪਕੇ ਦਾ ਆਰੋਪ – ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਿਲੀ ਕਈ ਵਾਰ ਧਮਕੀ

ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਭਾਜਪਾ 'ਤੇ ਧਮਕਾਉਣ, ਨੌਜਵਾਨਾਂ ਅਤੇ ਸਿੱਖਿਆ ਨੂੰ ਨਜ਼ਰਅੰਦਾਜ਼ ਕਰਨ ਅਤੇ ਸਿਰਫ਼ ਸੱਤਾ ਦੀ ਚਾਹ ਰੱਖਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਬਲਾਤਕਾਰੀਆਂ ਦਾ ਸਵਾਗਤ ਅਤੇ ਵਿਦਿਆਰਥੀਆਂ 'ਤੇ ਪੈਲੇਟ ਗਨ ਦੀ ਵਰਤੋਂ ਨੂੰ ਵੀ ਮੁੱਦਾ ਬਣਾਇਆ ਹੈ। ਦੀਪਕੇ ਨੇ ਕਿਹਾ ਕਿ ਅਮਿਤ ਸ਼ਾਹ ਦੀ ਜਾਣਕਾਰੀ ਤੋਂ ਬਿਨਾਂ ਪੈਲੇਟ ਗਨ ਨਹੀਂ ਚਲੀ ਹੋਵੇਗੀ।

ਬੀਜੇਪੀ ਵਿੱਚ ਸ਼ਾਮਲ ਹੋ ਜਾਓ ਨਹੀਂ ਤਾਂ ਚੰਗਾ ਨਹੀਂ ਹੋਵੇਗਾ, ਅਭਿਜੀਤ ਦੀਪਕੇ ਦਾ ਆਰੋਪ - ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਿਲੀ ਕਈ ਵਾਰ ਧਮਕੀ
kusum-chopra
| Published: 30 Jul 2026 17:00 PM IST
Share

ਸੀਜੇਪੀ ਦੇ ਫਾਉਂਡਰ ਅਭਿਜੀਤ ਦੀਪਕੇ ਨੇ ਭਾਜਪਾ ‘ਤੇ ਦਬਾਅ ਬਣਾਉਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਵਾਰ-ਵਾਰ ਧਮਕੀਆਂ ਮਿਲ ਰਹੀਆਂ ਹਨ ਕਿ ਬੀਜੇਪੀ ਵਿੱਚ ਸ਼ਾਮਲ ਹੋ ਜਾਓ ਨਹੀਂ ਤਾਂ ਪਰਿਵਾਰ ਲਈ ਚੰਗਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਪੋਤੇ ਦੇ ਬਰਾਬਰ ਹਾਂ, ਅਤੇ ਫਿਰ ਵੀ ਉਹ ਮੇਰੇ ਤੋਂ ਇੰਨੇ ਡਰਦੇ ਹਨ ਕਿ ਉਹ ਮੈਨੂੰ ਧਮਕੀਆਂ ਦੇਣ ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੌਜਵਾਨਾਂ, ਦੇਸ਼ ਦੀ ਸਿੱਖਿਆ ਪ੍ਰਣਾਲੀ ਜਾਂ ਰੁਜ਼ਗਾਰ ਬਾਰੇ ਗੱਲ ਨਹੀਂ ਕਰਨਾ ਚਾਹੁੰਦੀ; ਉਹ ਸਿਰਫ਼ ਸੱਤਾ ਚਾਹੁੰਦੇ ਹਨ। ਉਨ੍ਹਾਂ ਦਾ ਨੌਜਵਾਨਾਂ ਜਾਂ ਦੇਸ਼ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਦੀਪਕੇ ਨੇ ਕਿਹਾ ਕਿ ਬੀਜੇਪੀ ਵਿੱਚ ਸਿਰਫ਼ ਬਲਾਤਕਾਰੀਆਂ ਅਤੇ ਅਪਰਾਧੀਆਂ ਦਾ ਹੀ ਸਵਾਗਤ ਹੁੰਦਾ ਹੈ। ਉਨ੍ਹਾਂ ਦੀ ਪੁੱਛ ਹੁੰਦੀ ਹੈ… ਸੇਂਗਰ ਨੂੰ ਦੇਖ ਲਵੋ, ਉਹ ਭਾਜਪਾ ਵਿਧਾਇਕ ਸੀ, ਸਿੱਖਿਆ ਮੰਤਰੀ ਨੂੰ ਦੇਖੋ। ਉਹ ਬਲਾਤਕਾਰੀਆਂ ਦਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਵਾਗਤ ਕਰਨ ਨੂੰ ਜਾਇਜ਼ ਠਹਿਰਾਉਂਦੇ ਹਨ। ਉਹ ਦੇਸ਼ ਦੀ ਸਿੱਖਿਆ ਤੈਅ ਕਰਨਗੇ।

“ਮੈਨੂੰ ਰਾਹੁਲ ਗਾਂਧੀ ਦਾ ਬਿਆਨ ਸਹੀ ਲੱਗਦਾ ਹੈ”

“ਪੂਰੇ ਦੇਸ਼ ਨੂੰ ਨੌਜਵਾਨਾਂ ਨੂੰ ਉਨ੍ਹਾਂ ਦੀ ਸਿੱਖਿਆ, ਰੁਜ਼ਗਾਰ, ਜਾਂ ਰਾਸ਼ਟਰੀ ਮੁੱਦਿਆਂ ਲਈ ਇੱਕਜੁੱਟ ਹੋਣ ਦੀ ਲੋੜ ਹੈ। ਅਸੀਂ (ਸੀਜੇਪੀ) ਉਨ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਾਂ ਜੋ ਨੌਜਵਾਨਾਂ, ਸਿੱਖਿਆ ਅਤੇ ਰਾਸ਼ਟਰੀ ਮੁੱਦਿਆਂ ਨਾਲ ਖੜ੍ਹੇ ਹਨ।” ਉਨ੍ਹਾਂ ਕਿਹਾ, “ਮੈਨੂੰ ਰਾਹੁਲ ਗਾਂਧੀ ਦਾ ਬਿਆਨ ਸਹੀ ਲੱਗਦਾ ਹੈ। ਦਿੱਲੀ ਪੁਲਿਸ ਅਮਿਤ ਸ਼ਾਹ ਦੇ ਕੰਟਰੋਲ ਹੇਠ ਹੈ। ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਵਿਦਿਆਰਥੀਆਂ ‘ਤੇ ਪੈਲੇਟ ਗੰਨ ਨਹੀਂ ਚਲਾਈ ਗਈ ਹੋਵੇਗੀ। ਇਹ ਸਰਕਾਰ ਬੱਚਿਆਂ ‘ਤੇ ਏਕੇ-47 ਚਲਾਉਂਦੀ ਹੈ।”

ਬਿਹਾਰ ਵਿੱਚ ਕਿਸਦੀ ਸਰਕਾਰ ਹੈ? ਅੱਤਵਾਦੀਆਂ ਨਾਲ ਲੜਨ ਲਈ ਬਣਾਈਆਂ ਗਈਆਂ ਬੰਦੂਕਾਂ ਵਿਦਿਆਰਥੀਆਂ ਵਿਰੁੱਧ ਵਰਤੀਆਂ ਜਾ ਰਹੀਆਂ ਹਨ। pellet gun ਦੀ ਵਰਤੋਂ ਕਾਰਨ ਵਿਦਿਆਰਥੀਆਂ ਨੇ ਆਪਣੀਆਂ ਅੱਖਾਂ ਗੁਆ ਦਿੱਤੀਆਂ। ਉਹ ਹਸਪਤਾਲ ਵਿੱਚ ਦਾਖਲ ਹਨ। ਜੇਕਰ ਅਮਿਤ ਸ਼ਾਹ ਦੀ ਜਾਣਕਾਰੀ ਤੋਂ ਬਿਨਾਂ ਪੈਲੇਟ ਗੰਨਸ ਚਲਾਈਆਂ ਜਾਂਦੀਆਂ ਹਨ, ਤਾਂ ਉਨ੍ਹਾਂ ਦਾ ਕੀ ਫਾਇਦਾ ਹੈ, ਉਹ ਕਿਸ ਗੱਲ ਦੇ ਗ੍ਰਹਿ ਮੰਤਰੀ ਜਾਂ ਚਾਣਕਿਆ ਹਨ? ਉਨ੍ਹਾਂ ਨੂੰ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ।

Follow Us
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...