AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਅੜੇ CJP ਅਤੇ ਵਿਰੋਧੀ ਧਿਰ, ਜੰਤਰ-ਮੰਤਰ ‘ਤੇ ਧਰਨਾ ਜਾਰੀ, ਸੰਸਦ ਵਿੱਚ ਵੀ ਹੰਗਾਮਾ

CJP Protest in Jantar-Mantar: ਵਿਰੋਧੀ ਪਾਰਟੀਆਂ ਅਤੇ ਕਾਕਰੋਚ ਜਨਤਾ ਪਾਰਟੀ (CJP) ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਅੜੇ ਹਨ। ਸ਼ੁੱਕਰਵਾਰ ਨੂੰ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਸੰਸਦ ਕੰਪਲੈਕਸ ਵਿੱਚ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਦਨ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਕਾਕਰੋਚ ਜਨਤਾ ਪਾਰਟੀ ਦਾ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਅੜੇ CJP ਅਤੇ ਵਿਰੋਧੀ ਧਿਰ, ਜੰਤਰ-ਮੰਤਰ 'ਤੇ ਧਰਨਾ ਜਾਰੀ, ਸੰਸਦ ਵਿੱਚ ਵੀ ਹੰਗਾਮਾ
tv9-punjabi
| Updated On: 24 Jul 2026 12:46 PM IST
Share

ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਵੀ ਸੰਸਦ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਸੰਸਦ ਕੰਪਲੈਕਸ ਵਿੱਚ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਹ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਅੜੇ ਹਨ। ਇਸ ਦੌਰਾਨ, ਕਾਕਰੋਚ ਜਨਤਾ ਪਾਰਟੀ ਦਾ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦੀਪਕੇ ਨੇ ਕਿਹਾ, “ਜੰਤਰ-ਮੰਤਰ ‘ਤੇ ਸਾਡਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦੇ ਦਿੰਦੇ। ਸਾਨੂੰ ਬਹੁਤ ਰਾਹਤ ਮਿਲੀ ਹੈ ਕਿ ਸੋਨਮ ਵਾਂਗਚੁਕ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ, ਕਿਉਂਕਿ ਉਨ੍ਹਾਂ ਨੂੰ 26 ਦਿਨਾਂ ਤੋਂ ਵੱਧ ਸਮਾਂ ਹੋ ਗਿਆਸੀ। ਉਨ੍ਹਾਂ ਦੀ ਜ਼ਿੰਦਗੀ ਦੇਸ਼ ਲਈ ਸੱਚਮੁੱਚ ਕੀਮਤੀ ਹੈ।” ਕੇਂਦਰੀ ਮੰਤਰੀਆਂ ਨਾਲ ਅੱਜ ਦੀ ਮੁਲਾਕਾਤ ਬਾਰੇ, ਦੀਪਕੇ ਨੇ ਕਿਹਾ, “ਮੀਟਿੰਗ ਇੱਕ ਨਿਰਪੱਖ ਸਥਾਨ ‘ਤੇ ਹੋਵੇਗੀ। ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਘੱਟ ਕੁਝ ਵੀ ਮਨਜੂਰ ਨਹੀਂ ਹੈ।”

ਸੰਸਦ ਦੇ ਵੇਹੜੇ ਵਿੱਚ ਵਿਰੋਧ ਪ੍ਰਦਰਸ਼ਨ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਅਤੇ ਸਰਕਾਰ ਦੇ ਖਿਲਾਫ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਸਾਗਰਿਕਾ ਘੋਸ਼ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਸੰਸਦ ਦੇ ਮਕਰ ਗੇਟ ਨੇੜੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਉਨ੍ਹਾਂ ਨੇ ‘ਸਾਨੂੰ ਇਨਸਾਫ ਚਾਹੀਦਾ ਹੈ’ ਦੇ ਨਾਅਰੇ ਲਗਾਏ। CPI (M) ਸੰਸਦ ਮੈਂਬਰ ਜੌਨ ਬ੍ਰਿਟਾਸ ਨੇ ਕਿਹਾ, “ਵਿਰੋਧੀ ਧਿਰ ਦੀ ਮੰਗ ਬਹੁਤ ਸਪੱਸ਼ਟ ਹੈ।” ਅਸੀਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਚਾਹੁੰਦੇ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਜਵਾਬਦੇਹੀ ਦੀ ਗੱਲ ਕਰਦੇ ਹਨ, ਪਰ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਵਿਅਕਤੀ ਨੂੰ ਉੱਚ ਸਿੱਖਿਆ ਸਕੱਤਰ ਨਿਯੁਕਤ ਕੀਤਾ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਜਦੋਂ ਬਿਮਾਰੀ ਜੜ੍ਹ ‘ਚ ਹੁੰਦੀ ਹੈ, ਤਾਂ ਕੋਈ ਵੀ ਫਲਾਂ ਦੇ ਇਲਾਜ ਦੀ ਗੱਲ ਨਹੀਂ ਸੁਣਦਾ। ਦੇਸ਼ ਵਿੱਚ ਹਰ ਸਮੱਸਿਆ ਦੀ ਇੱਕ ਹੀ ਜੜ੍ਹ ਹੁੰਦੀ ਹੈ, ਜੋ ਕਿ ਜ਼ਿੱਦ ਹੈ। ਤੁਸੀਂ ਨਾਂ ਤਾਂ ਜਰੂਰ ਸੁਣਿਆ ਹੋਵੇਗਾ – ਭਾਜਪਾ।

ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ

ਸ਼ੁੱਕਰਵਾਰ ਨੂੰ, ਲੋਕ ਸਭਾ ਸ਼ੁਰੂ ਹੋਣ ਦੇ ਕੁਝ ਮਿੰਟਾਂ ਵਿੱਚ ਹੀ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਕਿਉਂਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ। ਰਾਜ ਸਭਾ ਨੂੰ ਵੀ ਇਸੇ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪਿਆ।

ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਰਗਿਲ ਵਿਜੇ ਦਿਵਸ (26 ਜੁਲਾਈ) ਦਾ ਜ਼ਿਕਰ ਕੀਤਾ, ਅਤੇ ਸਦਨ ਨੇ ਕਾਰਗਿਲ ਸੰਘਰਸ਼ ਵਿੱਚ ਸਰਵਉੱਚ ਕੁਰਬਾਨੀ ਦੇਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪਲ ਦਾ ਮੌਨ ਰੱਖਿਆ। ਇਸ ਤੋਂ ਬਾਅਦ, ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਕਈ ਮੁੱਦੇ ਉਠਾਏ, ਜਿਸ ਵਿੱਚ ਸੋਮਵਾਰ ਨੂੰ NEET ਪੇਪਰ ਲੀਕ ਨੂੰ ਲੈ ਕੇ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਸ਼ਾਮਲ ਹੈ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਪ੍ਰਸ਼ਨ ਕਾਲ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਪ੍ਰਸ਼ਨ ਕਾਲ ਖਤਮ ਹੋਣ ਤੋਂ ਬਾਅਦ ਮੈਂਬਰਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦੇਣਗੇ। ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਚਲਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੇ ਹੋਏ, ਬਿਰਲਾ ਨੇ ਕਿਹਾ, “ਪ੍ਰਸ਼ਨ ਕਾਲ ਸਭ ਤੋਂ ਮਹੱਤਵਪੂਰਨ ਸਮਾਂ ਹੈ। ਮੈਂਬਰ ਸਰਕਾਰ ਨੂੰ ਸਵਾਲ ਕਰਦੇ ਹਨ ਅਤੇ ਜਵਾਬਦੇਹੀ ਯਕੀਨੀ ਬਣਾਉਂਦੇ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਨਿਯਮਾਂ ਅਨੁਸਾਰ ਪ੍ਰਸ਼ਨ ਕਾਲ ਤੋਂ ਬਾਅਦ ਕਿਸੇ ਵੀ ਵਿਸ਼ੇ ‘ਤੇ ਚਰਚਾ ਦੀ ਇਜਾਜ਼ਤ ਦਿੱਤੀ ਜਾਵੇਗੀ। ਸਦਨ ਵਿੱਚ ਹੰਗਾਮਾ ਰੁਕਦਾ ਨਹੀਂ ਦੇਖਦਿਆਂ, ਬਿਰਲਾ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।

Follow Us
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...