AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Anti Paper Leak ਬਿਲ ਲੋਕਸਭਾ ਤੋਂ ਪਾਸ, ਜਿਤੇਂਦਰ ਸਿੰਘ ਬੋਲੇ – CJP ਪ੍ਰੋਟੈਸਟ ‘ਚ ਨਹੀਂ ਚੱਲੀ ਪੈਲੇਟ ਗਨ

Anti Paper Leak Bill Pass: ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਐਂਟੀ ਪੇਪਰ ਲੀਕ ਵਿਰੋਧੀ ਬਿੱਲ ਪਾਸ ਹੋ ਗਿਆ। ਇਸਤੋਂ ਬਾਅਦ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ। ਸਿੰਘ ਨੇ ਕਿਹਾ ਕਿ CJP ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੈਲੇਟ ਗੰਨ ਨਹੀਂ ਚਲਾਈ ਗਈ; ਸਿਰਫ਼ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ।

Anti Paper Leak ਬਿਲ ਲੋਕਸਭਾ ਤੋਂ ਪਾਸ, ਜਿਤੇਂਦਰ ਸਿੰਘ ਬੋਲੇ - CJP ਪ੍ਰੋਟੈਸਟ 'ਚ ਨਹੀਂ ਚੱਲੀ ਪੈਲੇਟ ਗਨ
tv9-punjabi
| Updated On: 29 Jul 2026 18:32 PM IST
Share

ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਐਂਟੀ ਪੇਪਰ ਲੀਕ ਵਿਰੋਧੀ ਬਿੱਲ ਪਾਸ ਹੋ ਗਿਆ। ਇਸਤੋਂ ਬਾਅਦ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ। ਸਿੰਘ ਨੇ ਕਿਹਾ ਕਿ CJP ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੈਲੇਟ ਗੰਨ ਨਹੀਂ ਚਲਾਈ ਗਈ; ਸਿਰਫ਼ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਮੰਤਰੀ ਨਹੀਂ ਮਜਿਸਟ੍ਰੇਟ ਦਿੰਦੇ ਹਨ। ਰਾਹੁਲ ਗਾਂਧੀ ਤੱਥਾਂ ਤੋਂ ਬਿਨਾਂ ਬਿਆਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਿਰਫ਼ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ।

“PM ਬਣਨ ਦੀ ਇੱਛਾ ਪੂਰੀ ਨਹੀਂ ਹੋਈ ਤਾਂ PM ਦੀ ਰਿਹਾਇਸ਼ ਨੇੜੇ ਬੈਠ ਗਏ”

ਜਿਤੇਂਦਰ ਸਿੰਘ ਨੇ ਅੱਗੇ ਕਿਹਾ ਕਿ 21 ਜੁਲਾਈ ਨੂੰ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਘਰ ਦੇ ਨੇੜੇ ਬੈਠ ਗਏ। ਪ੍ਰਧਾਨ ਮੰਤਰੀ ਬਣਨ ਦੀ ਉਨ੍ਹਾਂ ਦੀ ਇੱਛਾ ਪੂਰੀ ਨਹੀਂ ਹੋਈ, ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਘਰ ਦੇ ਨੇੜੇ ਬੈਠਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਲੋਕ ਸਭਾ ਵਿੱਚ ਕਿਹਾ ਕਿ ਉਹ ਸ਼ੁਰੂ ਵਿੱਚ ਅੰਦੋਲਨ ਵਿੱਚ ਸ਼ਾਮਲ ਹੋਣ ਤੋਂ ਝਿਜਕ ਰਹੇ ਸਨ, ਇਹ ਸੋਚ ਕੇ ਕਿ ਇਹ ਆਮ ਆਦਮੀ ਪਾਰਟੀ ਦਾ ਅੰਦੋਲਨ ਹੈ। ਹਾਲਾਂਕਿ, ਜਦੋਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਅੰਦੋਲਨ ਤੇਜ਼ ਹੋ ਰਿਹਾ ਹੈ, ਤਾਂ ਉਹ ਇਸ ਵਿੱਚ ਸ਼ਾਮਲ ਹੋ ਗਏ। ਜਦੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਘਰ ਦੇ ਨੇੜੇ ਚੁੱਕਿਆ ਗਿਆ, ਤਾਂ ਉਹ ਬੜੇ ਬੇਆਬਰੂ ਹੋ ਕੇ ਉਥੋਂ ਨਿਕਲੇ।

ਰਾਹੁਲ ਗਾਂਧੀ ‘ਤੇ ਵਰ੍ਹੇ ਕੇਂਦਰੀ ਮੰਤਰੀ

ਬਿੱਲ ‘ਤੇ ਸਰਕਾਰ ਦੀ ਚਰਚਾ ਦਾ ਜਵਾਬ ਦਿੰਦੇ ਹੋਏ, ਕੇਂਦਰੀ ਮੰਤਰੀ ਨੇ ਕਿਹਾ, “ਜਦੋਂ ਇੰਨੇ ਮਹੱਤਵਪੂਰਨ ਬਿੱਲ ‘ਤੇ ਚਰਚਾ ਹੋ ਰਹੀ ਹੋਵੇ ਤਾਂ ਸੁਝਾਅ ਦੇਣ ਦੀ ਬਜਾਏ, ਇਸ ‘ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਦੁਆਰਾ ਵਰਤੀ ਗਈ ਗੈਰ-ਸੰਸਦੀ ਭਾਸ਼ਾ ਹੈਰਾਨ ਕਰਨ ਵਾਲੀ ਹੈ। ਮੈਨੂੰ ਹੈਰਾਨੀ ਹੈ ਕਿ ਕੀ ਉਹ ਸੰਸਦੀ ਕੰਮਕਾਜ ਦੇ ਬੁਨਿਆਦੀ ਨਿਯਮਾਂ ਨੂੰ ਵੀ ਜਾਣਦੇ ਹਨ।” ਇਸ ਤੋਂ ਵੱਧ ਮੰਦਭਾਗਾ ਕੀ ਹੋ ਸਕਦਾ ਹੈ ਕਿ ਇਸ ਦੇਸ਼ ਦੇ ਨੌਜਵਾਨਾਂ, ਜੋ ਕਿ ਦੇਸ਼ ਦਾ ਭਵਿੱਖ ਹਨ, ਨੂੰ ‘ਮੂਰਖ’ ਕਿਹਾ ਜਾਵੇ?

ਰਾਹੁਲ ਗਾਂਧੀ ਨੇ ਕੀ ਕਿਹਾ ਸੀ?

ਇਸ ਤੋਂ ਪਹਿਲਾਂ, ਬਿੱਲ ‘ਤੇ ਚਰਚਾ ਦੌਰਾਨ, ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਸਵਾਲ ਉਠਾਉਂਦੇ ਹੋਏ ਆਰੋਪ ਲਗਾਇਆ ਕਿ ਰਾਸ਼ਟਰੀ ਸਵੈਮ ਸੇਵਕ ਸੰਘ (RSS) ਪ੍ਰਮੁੱਖ ਵਿਦਿਅਕ ਸੰਸਥਾਵਾਂ ਨੂੰ ਕੰਟਰੋਲ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਿਰਫ਼ ਇੱਕ ‘ਪ੍ਰਤੀਕ’ ਸਨ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...