ਮੈਂ ਕਿਹਾ ਸੀ ਮੈਂ ਜਲਦ ਆਵਾਂਗਾ, ਮੈਂ ਆ ਗਿਆ ਤਿਹਾੜ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਬੋਲੇ ਅਰਵਿੰਦ ਕੇਜਰੀਵਾਲ

Published: 

10 May 2024 21:59 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਕਿਹਾ, "ਮੈਂ ਕਿਹਾ ਸੀ ਮੈਂ ਜਲਦ ਆਵਾਂਗਾ, ਮੈਂ ਆ ਗਿਆ।" ਦੱਸ ਦੇਈਏ ਕਿ ਕੇਜਰੀਵਾਲ 11 ਮਈ ਨੂੰ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ਜਾਣਗੇ ਅਤੇ ਹਨੂਮਾਨ ਜੀ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਦੁਪਹਿਰ 1 ਵਜੇ ਪਾਰਟੀ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਕਰਨਗੇ।

ਮੈਂ ਕਿਹਾ ਸੀ ਮੈਂ ਜਲਦ ਆਵਾਂਗਾ, ਮੈਂ ਆ ਗਿਆ ਤਿਹਾੜ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਬੋਲੇ ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

Follow Us On

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 49 ਦਿਨਾਂ ਤੱਕ ਤਿਹਾੜ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਹੁਣ ਉਹ ਜੇਲ੍ਹ ਤੋਂ ਬਾਹਰ ਹਨ। ਬਾਹਰ ਆਉਂਦਿਆਂ ਹੀ ਉਨ੍ਹਾਂ ਆਪ ਸਮਰਥਕਾਂ ਨੂੰ ਕਿਹਾ, ਮੈਂ ਕਿਹਾ ਸੀ ਮੈਂ ਜਲਦ ਆਵਾਂਗਾ, ਮੈਂ ਆ ਗਿਆ ਹਾਂ। ਮੁੱਖ ਮੰਤਰੀ ਦੇ ਸੁਆਗਤ ਲਈ ਹਜ਼ਾਰਾਂ ਵਰਕਰ ਮੌਜੂਦ ਸਨ।

ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਕਿਹਾ, ਤੁਹਾਡਾ ਸਾਰਿਆਂ ਦਾ ਧੰਨਵਾਦ ਅਤੇ ਸੁਪਰੀਮ ਕੋਰਟ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਅੱਜ ਮੈਂ ਅਦਾਲਤ ਦੀ ਬਦੌਲਤ ਹੀ ਤੁਹਾਡੇ ਵਿਚਕਾਰ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲਕੇ (ਸ਼ਨੀਵਾਰ) ਸਵੇਰੇ 11 ਵਜੇ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ਵਿੱਚ ਭਗਵਾਨ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਦੁਪਹਿਰ 1 ਵਜੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਵੇਗੀ।

ਹਨੂਮਾਨ ਜੀ ਦੇ ਆਸ਼ੀਰਵਾਦ ਨਾਲ ਮੈਂ ਤੁਹਾਡੇ ਵਿਚਕਾਰ ਹਾਂ

ਸੀਐਮ ਕੇਜਰੀਵਾਲ ਨੇ ਅੱਗੇ ਕਿਹਾ ਸਭ ਤੋਂ ਪਹਿਲਾਂ ਮੈਂ ਹਨੂਮਾਨ ਜੀ ਦੇ ਚਰਨਾਂ ਵਿੱਚ ਪੂਜਾ ਕਰਨਾ ਚਾਹੁੰਦਾ ਹਾਂ। ਹਨੂਮਾਨ ਜੀ ਦੇ ਆਸ਼ੀਰਵਾਦ ਨਾਲ ਮੈਂ ਤੁਹਾਡੇ ਸਾਰਿਆਂ ਵਿਚਕਾਰ ਹਾਂ। ਦੇਸ਼ ਦੇ ਕਰੋੜਾਂ ਲੋਕਾਂ ਨੇ ਮੈਨੂੰ ਆਪਣਾ ਆਸ਼ੀਰਵਾਦ ਭੇਜਿਆ ਹੈ। ਮੈਂ ਸੁਪਰੀਮ ਕੋਰਟ ਦੇ ਜੱਜਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਦੀ ਬਦੌਲਤ ਮੈਂ ਅੱਜ ਤੁਹਾਡੇ ਵਿਚਕਾਰ ਖੜ੍ਹਾ ਹਾਂ। ਸਾਨੂੰ ਸਾਰਿਆਂ ਨੇ ਮਿਲ ਕੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੈ। ਮੈਂ ਆਪਣੇ ਤਨ, ਮਨ ਅਤੇ ਧਨ ਨਾਲ ਲੜ ਰਿਹਾ ਹਾਂ ਅਤੇ ਮੈਂ ਤਾਨਾਸ਼ਾਹੀ ਵਿਰੁੱਧ ਸੰਘਰਸ਼ ਕਰ ਰਿਹਾ ਹਾਂ।

ਜੇਲ੍ਹ ਤੋਂ ਬਾਹਰ ਆਉਂਦੇ ਹੀ ਅਰਵਿੰਦ ਕੇਜਰੀਵਾਲ ਦਾ ਸਵਾਗਤ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕੀਤਾ। ਇਸ ਦੌਰਾਨ ਕੇਜਰੀਵਾਲ ਕਾਰ ‘ਚ ਬੈਠੇ, ਉਥੇ ਮੌਜੂਦ ਲੋਕਾਂ ਨੂੰ ਹੱਥ ਹਿਲਾ ਕੇ ਸਿੱਧੇ ਆਪਣੇ ਘਰ ਚਲੇ ਗਏ।

ਇਹ ਵੀ ਪੜ੍ਹੋ: Arvind Kejriwal Interim Bail Live Updates: ਰਿਹਾਈ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਪਹੁੰਚੇ ਕੇਜਰੀਵਾਲ, ਕੱਲ੍ਹ ਜਾਣਗੇ ਹਨੂਮਾਨ ਮੰਦਰ

ਇਹ ਮੇਰੀ ਇਕੱਲੀਆਂ ਦੀ ਲੜਾਈ ਨਹੀਂ ਹੈ – CM ਕੇਜਰੀਵਾਲ

ਮੁੱਖ ਮੰਤਰੀ ਨੇ ਜੇਲ੍ਹ ਦੇ ਬਾਹਰ ਮੌਜੂਦ ਸਮਰਥਕਾਂ ਨੂੰ ਤਾਨਾਸ਼ਾਹੀ ਵਿਰੁੱਧ ਇਕੱਠੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣ ਲਈ ਤਨ, ਮਨ ਅਤੇ ਧਨ ਨਾਲ ਲੜ ਰਿਹਾ ਹਾਂ। ਇਹ ਮੇਰੀ ਇਕੱਲੀ ਲੜਾਈ ਨਹੀਂ ਹੈ। ਇਸ ਲੜਾਈ ਵਿੱਚ ਦੇਸ਼ ਦੇ 140 ਕਰੋੜ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਭਲਕੇ ਲੋਕਾਂ ਨੂੰ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ਪਹੁੰਚਣ ਦੀ ਅਪੀਲ ਵੀ ਕੀਤੀ।

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਦੇ ਗੇਟ ਤੋਂ ਹੀ ਕੇਜਰੀਵਾਲ ਦੇ ਨਾਲ ਪਹੁੰਚੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪਤਨੀ ਵੀ ਮੁੱਖ ਮੰਤਰੀ ਨਿਵਾਸ ਪਹੁੰਚੇ।

Exit mobile version