CM ਕੇਜਰੀਵਾਲ ਨੇ LG ਨੂੰ ਮਿਲਣ ਦਾ ਸਮਾਂ ਮੰਗਿਆ, ਕੱਲ੍ਹ ਦੇ ਸਕਦੇ ਹਨ ਅਸਤੀਫਾ | cm-arvind-kejriwal-seeks-appointment-lg-vk-saxena-likely-resign-as-chief-minister-tomorrow-aap more detail in punjabi Punjabi news - TV9 Punjabi

CM ਕੇਜਰੀਵਾਲ ਨੇ LG ਨੂੰ ਮਿਲਣ ਦਾ ਮੰਗਿਆ ਸਮਾਂ, ਕੱਲ੍ਹ ਦੇ ਸਕਦੇ ਹਨ ਅਸਤੀਫਾ

Updated On: 

16 Sep 2024 17:15 PM

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ LG VK ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਭਲਕੇ ਆਪਣੇ ਸੀਐਮ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।

CM ਕੇਜਰੀਵਾਲ ਨੇ LG ਨੂੰ ਮਿਲਣ ਦਾ ਮੰਗਿਆ ਸਮਾਂ, ਕੱਲ੍ਹ ਦੇ ਸਕਦੇ ਹਨ ਅਸਤੀਫਾ

CM ਕੇਜਰੀਵਾਲ ਕੱਲ੍ਹ ਦੇ ਸਕਦੇ ਹਨ ਅਸਤੀਫਾ

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਜਾਣਕਾਰੀ ਦਿੱਤੀ ਹੈ ਕਿ ਉਹ ਭਲਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਅਚਾਨਕ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ।

ਕੇਜਰੀਵਾਲ ਦੇ ਅਚਾਨਕ ਅਸਤੀਫੇ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਜਗ੍ਹਾ ਮਨੀਸ਼ ਸਿਸੋਦੀਆ ਦਿੱਲੀ ਦੇ ਮੁੱਖ ਮੰਤਰੀ ਨਹੀਂ ਹੋਣਗੇ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਦਿੱਲੀ ਦੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ।

CM ਕੱਲ ਸ਼ਾਮ ਐਲਜੀ ਨਾਲ ਕਰਨਗੇ ਮੁਲਾਕਾਤ

ਅਸਤੀਫੇ ਦੇ ਐਲਾਨ ਤੋਂ ਬਾਅਦ ਅੱਜ ਕੇਜਰੀਵਾਲ ਨੇ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਮੰਗਿਆ। ਭਲਕੇ ਮੀਟਿੰਗ ਦੌਰਾਨ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਐਲਜੀ ਸਕੱਤਰੇਤ ਵੱਲੋਂ ਕਿਹਾ ਗਿਆ ਹੈ ਕਿ ਕੱਲ੍ਹ ਸ਼ਾਮ 4.30 ਵਜੇ ਐਲਜੀ ਸਕਸੈਨਾ ਅਤੇ ਸੀਐਮ ਕੇਜਰੀਵਾਲ ਵਿਚਾਲੇ ਮੁਲਾਕਾਤ ਹੋਵੇਗੀ।

ਅੱਜ ਸ਼ਾਮ ਮੁੱਖ ਮੰਤਰੀ ਨਿਵਾਸ ‘ਤੇ ਪੀਏਸੀ ਦੀ ਮੀਟਿੰਗ

ਇਸ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਲਈ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਸੋਮਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਸਮੇਤ ਕਈ ਮੀਟਿੰਗਾਂ ਹੋ ਸਕਦੀਆਂ ਹਨ।

ਦੂਜੇ ਪਾਸੇ ਪਾਰਟੀ ਨਾਲ ਜੁੜੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸਵੇਰੇ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੇ ਜਾ ਕੇ ਨਵੇਂ ਮੁੱਖ ਮੰਤਰੀ ਦੇ ਸੰਭਾਵੀ ਨਾਵਾਂ ਤੇ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਅੱਜ ਸ਼ਾਮੀਂ ਹੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ।

ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੰਭਾਵੀ ਨਾਂ

ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮੁੱਖ ਮੰਤਰੀ ਦੇ ਸੰਭਾਵੀ ਦਾਅਵੇਦਾਰਾਂ ਵਿੱਚ ਦਿੱਲੀ ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿੜਲਾਨ, ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਤੋਂ ਇਲਾਵਾ ਗੋਪਾਲ ਰਾਏ, ਸੌਰਭ ਭਾਰਦਵਾਜ ਅਤੇ ਕੈਲਾਸ਼ ਗਹਿਲੋਤ ਵਰਗੇ ਵੱਡੇ ਨਾਂ ਸ਼ਾਮਲ ਹਨ।

ਇਸ ਤੋਂ ਪਹਿਲਾਂ, ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ‘ਤੇ ਆਪਣੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ, ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਆਰੋਪਾਂ ਦੇ ਵਿਚਕਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਕਿਹਾ, “ਜਦੋਂ ਤੱਕ ਉਹ ਜਨਤਾ ਤੋਂ ਇਮਾਨਦਾਰੀ ਦਾ ਪ੍ਰਮਾਣ ਪੱਤਰ ਨਹੀਂ ਲੈਂਦੇ, ਉਦੋਂ ਤੱਕ ਉਹ ਇਹ ਅਹੁਦਾ ਸਵੀਕਾਰ ਨਹੀਂ ਕਰਨਗੇ।” ਉਨ੍ਹਾਂ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਬਣਨਗੇ ਅਤੇ ਮਨੀਸ਼ ਸਿਸੋਦੀਆ ਉਪ ਮੁੱਖ ਮੰਤਰੀ ਉਦੋਂ ਹੀ ਬਣਨਗੇ ਜਦੋਂ ਜਨਤਾ ਉਨ੍ਹਾਂ ਨੂੰ ਇਮਾਨਦਾਰ ਕਹੇਗੀ।

Exit mobile version