ਰਾਜਘਾਟ ਤੋਂ ਤਿਹਾੜ ਤੱਕ... ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਕੀਤਾ ਆਤਮ ਸਮਰਪਣ | CM Arvind Kejriwal Surrender in Tihar Jail Rajghat Hanuman Mandir Today Schedule Know in Punjabi Punjabi news - TV9 Punjabi

ਰਾਜਘਾਟ ਤੋਂ ਤਿਹਾੜ ਤੱਕ… ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਕੀਤਾ ਆਤਮ ਸਮਰਪਣ

Updated On: 

02 Jun 2024 18:08 PM

Arvind Kejriwal: ਚੋਣਾਂ ਦੇ 7 ਪੜਾਅ ਪੂਰੇ ਹੋਣ ਤੋਂ ਬਾਅਦ ਕੇਜਰੀਵਾਲ ਮੁੜ ਵਾਪਸ ਤਿਹਾੜ ਜੇਲ੍ਹ ਚਲੇ ਗਏ ਹਨ। 10 ਮਈ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ 21 ਦਿਨਾਂ ਲਈ ਜ਼ਮਾਨਤ ਦਿੱਤੀ ਸੀ। ਜੇਲ੍ਹ ਤੋਂ ਪਹਿਲਾਂ ਕੇਜਰੀਵਾਲ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਗਏ। ਇਸ ਤੋਂ ਇਲਾਵਾ ਉਹਨਾਂ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਖੇ ਵੀ ਮੱਥਾ ਟੇਕਿਆ।

ਰਾਜਘਾਟ ਤੋਂ ਤਿਹਾੜ ਤੱਕ... ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਕੀਤਾ ਆਤਮ ਸਮਰਪਣ

ਕੇਜਰੀਵਾਲ ਅੱਜ ਕਰਨਗੇ ਆਤਮ ਸਮਰਪਣ

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਵਾਪਸ ਤਿਹਾੜ ਜੇਲ੍ਹ ਚਲੇ ਗਏ ਹਨ। 10 ਮਈ ਨੂੰ ਸੁਪਰੀਮ ਕੋਰਟ ਨੇ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ 21 ਦਿਨਾਂ ਦੀ ਜ਼ਮਾਨਤ ਦਿੱਤੀ ਸੀ। ਅੱਜ ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਖਤਮ ਹੋ ਰਹੀ ਸੀ। ਹਾਲਾਂਕਿ ਕੇਜਰੀਵਾਲ ਨੇ ਮੈਡੀਕਲ ਆਧਾਰ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਇੱਕ ਹਫਤੇ ਦਾ ਹੋਰ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ।

ਅੱਜ ਦੁਪਿਹਰ ਕੇਜਰੀਵਾਲ ਨੇ ਟਵਿੱਟਰ ‘ਤੇ ਆਪਣੇ ਜੇਲ ਜਾਣ ਦੀ ਜਾਣਕਾਰੀ ਦਿੱਤੀ ਅਤੇ ਆਪਣੀ ਜ਼ਮਾਨਤ ਦੇ ਆਖਰੀ ਦਿਨ ਦਾ ਪੂਰਾ ਪ੍ਰੋਗਰਾਮ ਆਪਣੇ ਸਮਰਥਕਾਂ ਨਾਲ ਸਾਂਝਾ ਕੀਤਾ ਹੈ। ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ, ‘ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਬਾਹਰ ਆਇਆ ਹਾਂ। ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ। ਅੱਜ ਮੈਂ ਤਿਹਾੜ ਜਾਵਾਂਗਾ ਅਤੇ ਆਤਮ ਸਮਰਪਣ ਕਰਾਂਗਾ।

ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਨਿਕਲਿਆ। ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ।

ਜੇਲ੍ਹ ਜਾਣ ਤੋਂ ਪਹਿਲਾਂ ?

ਕੇਜਰੀਵਾਲ ਨੇ ਦੁਪਹਿਰ 3 ਵਜੇ ਆਪਣੇ ਘਰੋਂ ਨਿਕਲੇ। ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਬੱਚੇ ਵੀ ਸਨ। ਘਰੋਂ ਨਿਕਲਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਪਹੁੰਚੇ ਅਤੇ ਫਿਰ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਗਏ। ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲੈ ਕੇ ਕੇਜਰੀਵਾਲ ਪਾਰਟੀ ਦਫਤਰ ਲਈ ਰਵਾਨਾ ਹੋਏ ਅਤੇ ਉੱਥੇ ਉਹਨਾਂ ਨੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਹੇ ਹਨ। ਉਹਨਾਂ ਨੇ ਤਿਹਾੜ ਜੇਲ੍ਹ ਦੇ ਇੱਕ ਨੰਬਰ 1 ਤੇ ਜਾਕੇ ਆਤਮ ਸਮਰਪਣ ਕੀਤਾ।

ਉਨ੍ਹਾਂ ਨੂੰ ਜ਼ਮਾਨਤ ਕਿਉਂ ਦਿੱਤੀ ਗਈ ?

ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 49 ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ 1 ਜੂਨ ਤੱਕ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੀ ਜ਼ਮਾਨਤ ਦੇ ਦਿਨ ਪੂਰੇ ਹੋ ਗਏ ਹਨ ।

ਕਿਉਂ ਕੀਤਾ ਗਿਆ ਗ੍ਰਿਫ਼ਤਾਰ ?

ਕੇਂਦਰੀ ਜਾਂਚ ਏਜੰਸੀ ਨੇ 21 ਮਾਰਚ ਨੂੰ ਦਿੱਲੀ ਦੀ ਨਵੀਂ ਆਬਕਾਰੀ ਨੀਤੀ ਖਿਲਾਫ ਜਾਂਚ ਕਰਦੇ ਹੋਏ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਤੋਂ ਕਈ ਦਿਨਾਂ ਤੱਕ ਈਡੀ ਦੀ ਹਿਰਾਸਤ ਵਿੱਚ ਪੁੱਛਗਿੱਛ ਕੀਤੀ ਗਈ ਅਤੇ 1 ਅਪ੍ਰੈਲ ਨੂੰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ।

ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਲਜ਼ਾਮ ਲਾਇਆ ਸੀ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਚੋਣ ਪ੍ਰਚਾਰ ਨੂੰ ਰੋਕਣ ਲਈ ਅਜਿਹਾ ਕਰ ਰਹੀ ਹੈ। ਜਿਸ ਤੋਂ ਬਾਅਦ 10 ਮਈ ਨੂੰ ਅਦਾਲਤ ਨੇ ਉਨ੍ਹਾਂ ਨੂੰ ਪ੍ਰਚਾਰ ਕਰਨ ਲਈ 21 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਸੀ।

Exit mobile version