AAP Leaders meet Hemant Soren: ਅੱਜ ਰਾਂਚੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ, CM ਹੇਮੰਤ ਸੋਰੇਨ ਤੋਂ ਸਮਰਥਨ ਮੰਗੇਗੀ AAP
ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਸਮਰਥਨ ਮੰਗੇਗੀ ਆਮ ਆਦਮੀ ਪਾਰਟੀ। ਬੀਤੇ ਦਿਨੀਂ ਉਨ੍ਹਾਂ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਮੁਲਾਕਾਤ ਕੀਤੀ ਸੀ।
AAP Leaders meet Hemant Soren: ਆਮ ਆਦਮੀ ਪਾਰੀਟ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਂਚੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਸਮਰਥਨ ਮੰਗਣਗੇ।
ਬੀਤੇ ਦਿਨੀਂ ਉਨ੍ਹਾਂ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਮੁਲਾਕਾਤ ਕਰ ਸਮਰਥਨ ਮੰਗਿਆ ਸੀ। ਇਸ ਤੋਂ ਪਹਿਲਾਂ ਦੋਵਾਂ ਆਗੂਆਂ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਂਰਸ਼ਟਰਾ ਦੇ ਸਿਆਸੀ ਆਗੂਆਂ ਸਣੇ ਕਈ ਹੋਰ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।
ਇਹ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ… ਅੱਜ ਤਾਮਿਲਨਾਡੂ ਦੇ CM M.K.Stalin ਜੀ ਨਾਲ ਮੁਲਾਕਾਤ ਤੋਂ ਬਾਅਦ Arvind Kejriwal ਜੀ ਨਾਲ ਪ੍ਰੈੱਸ ਕਾਨਫਰੰਸ…Live https://t.co/Z07lcAuNsm
— Bhagwant Mann (@BhagwantMann) June 1, 2023
ਇਹ ਵੀ ਪੜ੍ਹੋ
ਕਿਉਂ ਕਰ ਰਹੇ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ?
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੀਐੱਮ ਭਗਵੰਤ ਸਿੰਘ ਮਾਨ ਅਤੇ ਆਪ ਦੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਸਮਰਥਨ ਲੈਣ ਲਈ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਲੈ ਰਹੇ ਹਨ। ਦਰਅਸਲ, ਦਿੱਲੀ ਸਰਕਾਰ ਅਤੇ ਐੱਲ.ਜੀ. ਦੇ ਵਿਚਕਾਰ ਟਕਰਾਅ ਲਗਾਤਾਰ ਜਾਰੀ ਹੈ।
ਦਿੱਲੀ ‘ਚ ਨੌਕਰਸ਼ਾਹਾਂ ਦੇ ਟ੍ਰਾਂਸਫਰ-ਪੋਸਟਿੰਗ ਦਾ ਅਧਿਕਾਰ ਐੱਲ.ਜੀ. ਨੂੰ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਖਿਲਾਫ ਕੇਜਰੀਵਾਲ ਸਰਕਾਰ ਵੱਲੋਂ ਸਖ਼ਤ ਇਤਰਾਜ ਜਤਾਇਆ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਆਰਡੀਨੈਂਸ ਦੇ ਖ਼ਿਲਾਫ਼ ਵਿਰੋਧੀ ਧਿਰ ਦੇ ਆਗੂਆਂ ਦਾ ਸਮਰਥਨ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੇ ਹਨ।
ਵਿਰੋਧੀ ਆਗੂਆਂ ਤੋਂ ਜੂਟਾ ਰਹੇ ਸਮਰਥਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੌਕਰਸ਼ਾਹਾਂ ਦੇ ਟ੍ਰਾਂਸਫਰ ਅਤੇ ਪੋਸਟਿੰਗ ‘ਤੇ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਵਿਰੋਧੀ ਆਗੂਆਂ ਦਾ ਸਮਰਥਨ ਮੰਗਣ ਲਈ ਵੱਖ-ਵੱਖ ਸੂਬਿਆਂ ਦੇ ਦੌਰੇ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਦੇ ਅਧਿਕਾਰ ਖੋਹਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਦੇ ਆਰਡੀਨੈਂਸ ਨੂੰ ਰਾਜ ਸਭਾ ‘ਚ ਪਾਸ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।
ਇਹ ਆਰਡੀਨੈਂਸ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਐਕਟ 1991 ਵਿੱਚ ਸੋਧ ਕਰਨ ਲਈ ਲਿਆਂਦਾ ਗਿਆ ਸੀ। ਆਰਡੀਨੈਂਸ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਬਾਈਪਾਸ ਕਰਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ