ਟਲਿਆ ਭਗਵੰਤ ਮਾਨ ਤੇ ਕੇਜਰੀਵਾਲ ਦਾ ਕਸ਼ਮੀਰ ਦੌਰਾ, ਜਾਣੋਂ ਵਜ੍ਹਾ, ਭਲਕੇ ਓਮਰ ਅਬਦੁੱਲਾ ਨਾਲ ਕਰਨੀ ਸੀ ਮੁਲਾਕਾਤ
ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਨੂੰ ਬਹੁਮਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਓਮਰ ਅਬਦੁੱਲਾ ਨਾਲ ਮੁਲਾਕਾਤ ਕਰਨੀ ਸੀ। ਇਸ ਤੋਂ ਇਲਾਵਾ ਡੋਡਾ ਵਿੱਚ ਚੋਣ ਜਿੱਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਉਮੀਦਵਾਰ ਨਾਲ ਵੀ ਮੁਲਾਕਾਤ ਦਾ ਪ੍ਰੋਗਰਾਮ ਸੀ।
ਭਲਕੇ ਹੋਣ ਵਾਲਾ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੰਮੂ ਕਸ਼ਮੀਰ ਦਾ ਦੌਰਾ ਰੱਦ ਹੋ ਗਿਆ ਹੈ। ਹੁਣ ਕੇਜਰੀਵਾਲ ਐਤਵਾਰ ਨੂੰ ਕਸ਼ਮੀਰ ਜਾਣਗੇ। ਚੋਣ ਜ਼ਾਬਤਾ ਲਾਗੂ ਹੋਣ ਕਾਰਨ ਇਹ ਸਮਾਂ ਮੁਲਤਵੀ ਕੀਤਾ ਗਿਆ ਹੈ।
ਵਿਧਾਨ ਸਭਾ ਚੋਣਾਂ ਤੋਂ ਬਾਅਦ ਦੋਵੇਂ ਆਗੂਆਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਮੌਕੇ ਅਰਵਿੰਦ ਕੇਜਰੀਵਾਲ ਓਮਰ ਅਬਦੁੱਲਾ ਨੂੰ ਵੀ ਜਿੱਤ ਦੀ ਵਧਾਈ ਦੇਣਗੇ। ਇਸ ਤੋਂ ਇਲਾਵਾ ਕੇਜਰੀਵਾਲ ਜੰਮੂ ਕਸ਼ਮੀਰ ਵਿੱਚ ਪਾਰਟੀ ਦੇ ਵਿਕਾਸ ਬਾਰੇ ਵੀ ਨਵੀਂ ਯੋਜਨਾ ਉਲੀਕਣਗੇ।
ਇਕਲੌਤੇ ਨਵੇਂ ਚੁਣੇ MLA ਨਾਲ ਹੋਵੇਗੀ ਮੁਲਾਕਾਤ
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਇਕਲੌਤੇ ਜੇਤੂ ਰਹੇ ਉਮੀਦਵਾਰ ਮਹਿਰਾਜ ਮਲਿਕ ਨਾਲ ਮੁਲਾਕਾਤ ਕਰਨਗੇ। ਇਹ ਪਹਿਲੀ ਵਾਰ ਸੀ ਜਦੋਂ ਆਮ ਆਦਮੀ ਪਾਰਟੀ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲੜ ਰਹੀ ਸੀ। ਜਿਸ ਵਿੱਚ ਪਾਰਟੀ ਨੂੰ ਸਫ਼ਲਤਾ ਮਿਲੀ ਹੈ ਅਤੇ ਇੱਕ ਉਮੀਦਵਾਰ ਵਿਧਾਨ ਸਭਾ ਪਹੁੰਚਣ ਵਿੱਚ ਕਾਮਯਾਬ ਰਿਹਾ ਹੈ।
ਕੌਣ ਹੈ ਮਹਿਰਾਜ ਮਲਿਕ ?
ਆਮ ਆਦਮੀ ਪਾਰਟੀ ਦੇ ਨੇਤਾ ਮਹਿਰਾਜ ਮਲਿਕ ਹੁਣ ਵਿਧਾਇਕ ਬਣ ਗਏ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਦਾ ਝੰਡਾ ਫੜੀ ਬੈਠੇ ਸਨ। ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸ਼ੁਰੂ ਤੋਂ ਹੀ ਸਮਰਥਨ ਮਿਲ ਰਿਹਾ ਸੀ। ਉਨ੍ਹਾਂ ਦੇ ਸਮਰਥਨ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਅਤੇ ਉਹ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰੇ। ਇਸ ਤੋਂ ਪਹਿਲਾਂ ਉਹ ਜੰਮੂ-ਕਸ਼ਮੀਰ ਦੀ ਜ਼ਿਲ੍ਹਾ ਵਿਕਾਸ ਪ੍ਰੀਸ਼ਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ਸਮੇਂ ਵੀ ਉਹ ਆਮ ਆਦਮੀ ਪਾਰਟੀ ਦੇ ਬੈਨਰ ਹੇਠ ਚੋਣ ਜਿੱਤੇ ਸਨ। 36 ਸਾਲਾ ਮਹਿਰਾਜ ਨੇ ਪੋਸਟ ਗ੍ਰੈਜੂਏਸ਼ਨ ਕੀਤੀ ਹੈ।
ਇੱਕ ਇੰਟਰਵਿਊ ਵਿੱਚ ਉਹ ਦੱਸਦੇ ਹਨ ਕਿ ਉਨ੍ਹਾਂ ਨੇ 2008 ਵਿੱਚ ਰਾਜਨੀਤੀ ਵਿੱਚ ਆਉਣ ਬਾਰੇ ਸੋਚਿਆ ਸੀ। ਜਦੋਂ ਉਨ੍ਹਾਂ ਨੇ ਆਪਣੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭ੍ਰਿਸ਼ਟਾਚਾਰ ਦੇਖਿਆ ਤਾਂ ਉਨ੍ਹਾਂ ਨੂੰ ਲੱਗਾ ਕਿ ਇਸ ਨੂੰ ਖਤਮ ਕਰਨਾ ਹੀ ਸਿਆਸੀ ਰਸਤਾ ਬਿਹਤਰ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿੱਚ ਆਉਣ ਦਾ ਮਨ ਬਣਾਇਆ। ਇਹ ਉਹ ਸਮਾਂ ਸੀ ਜਦੋਂ ਉਹ ਆਪਣੀ ਕਾਲਜ ਦੀ ਪੜ੍ਹਾਈ ਪੂਰੀ ਕਰ ਚੁੱਕਾ ਸੀ।