AAP Leaders Meet Akhilesh Yadav: ਕੇਂਦਰ ਦੇ ਆਰਡੀਨੈਂਸ ਦਾ ਵਿਰੋਧ, ਅਖਿਲੇਸ਼ ਯਾਦਵ ਨਾਲ ‘ਆਪ’ ਆਗੂ ਕਰਨਗੇ ਮੁਲਾਕਾਤ
ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਸਪਾ ਮੁਖੀ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਪਣਾ ਸਮਰਥਨ ਦੇ ਸਕਦੇ ਹਨ।
ਕੇਜਰੀਵਾਲ ਨੇ ਮੁਲਾਕਾਤ ਬਾਰੇ ਕੀਤਾ ਟਵੀਟ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕੀਤਾ, ”ਕੇਂਦਰ ਸਰਕਾਰ ਦੇ ਗੈਰ-ਸੰਵਿਧਾਨਕ ਆਰਡੀਨੈਂਸ ਖਿਲਾਫ ਦਿੱਲੀ ਦੇ ਲੋਕਾਂ ਦਾ ਸਮਰਥਨ ਮੰਗਣ ਲਈ ਮੈਂ ਅਤੇ ਭਗਵੰਤ ਮਾਨ ਸਾਹਿਬ ਕੱਲ੍ਹ ਲਖਨਊ ‘ਚ ਅਖਿਲੇਸ਼ ਯਾਦਵ ਜੀ ਨੂੰ ਮਿਲਾਂਗੇ।केंद्र सरकार के ग़ैर संवैधानिक अध्यादेश के ख़िलाफ़ दिल्ली की जनता के हक़ में समर्थन माँगने के लिए कल मैं और भगवंत मान साहिब लखनऊ में अखिलेश यादव जी से मिलेंगे।
— Arvind Kejriwal (@ArvindKejriwal) June 6, 2023
ਕੇਂਦਰ ਦੇ ਆਰਡੀਨੈਂਸ ਖਿਲਾਫ ਜੁਟਾ ਰਹੇ ਸਮਰਥਨ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਸਮਰਥਨ ਲੈਣ ਲਈ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਲੈ ਰਹੇ ਹਨ। ਦਰਅਸਲ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾ ਰਹੇ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਊਧਵ ਠਾਕਰੇ, ਸ਼ਰਦ ਪਵਾਰ ਸਮੇਤ ਕਈ ਨੇਤਾਵਾਂ ਨੂੰ ਮਿਲ ਚੁੱਕੇ ਹਨ। ਇਨ੍ਹਾਂ ਆਗੂਆਂ ਨੂੰ ਰਾਜ ਸਭਾ ਵਿੱਚ ਬਿੱਲ ਦਾ ਵਿਰੋਧ ਕਰਨ ਲਈ ਕਿਹਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
