AAP Leaders meet M K Stalin: ਕੇਂਦਰ ਦੇ ਆਰਡੀਨੈਂਸ ਦਾ ਵਿਰੋਧ, ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਤੋਂ ਸਮਰਥਨ ਮੰਗੇਗੀ AAP
AAP ਸੁਪਰਿਮੋ ਅਰਵਿੰਦ ਕੇਜਰੀਵਾਲ ਅਤੇ ਸੀਐੱਸ ਭਗਵੰਤ ਸਿੰਘ ਮਾਨ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਮੁਲਾਕਾਤ ਕਰਨਗੇ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇਂ ਆਗੂ ਸਮਰਥਨ ਜੁਟਾ ਰਹੇ ਹਨ।
ਕੇਂਦਰ ਦੇ ਆਰਡੀਨੈਂਸ ਖਿਲਾਫ ਜੁਟਾ ਰਹੇ ਸਮਰਥਨ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੀਐੱਮ ਭਗਵੰਤ ਸਿੰਘ ਮਾਨ ਅਤੇ ਆਪ ਦੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਸਮਰਥਨ ਲੈਣ ਲਈ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਲੈ ਰਹੇ ਹਨ। ਦਰਅਸਲ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾ ਰਹੇ ਹਨ।ਆਮ ਆਦਮੀ ਪਾਰਟੀ ਨੇ ਬੀਜੇਪੀ ‘ਤੇ ਸਾਧੇ ਨਿਸ਼ਾਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਕੇਂਦਰ ‘ਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਸਿਰਫ਼ ਤਿੰਨ ਲੋਕ ਚਲਾ ਰਹੇ ਹਨ। ਜੇਕਰ ਰਾਜਪਾਲ ਤੋਂ ਲੈ ਕੇ ਦੇਸ਼ ਚਲਾਇਆ ਜਾਵੇ ਤਾਂ ਫੇਰ ਗਣਰਾਜ ਦੀ ਕੀ ਲੋੜ ਹੈ। ਦੇਸ਼ ਨੂੰ ਬਚਾਉਣ ਅਤੇ ਲੋਕਤੰਤਰ ਨੂੰ ਬਚਾਉਣ ਦਾ ਸਵਾਲ ਖੜ੍ਹਾ ਹੋ ਗਿਆ ਹੈ। ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਪੈਦਾ ਕਰ ਦਿੱਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੰਕਾਰ ਹਮੇਸ਼ਾ ਹਾਰ ਦਾ ਹੈ। ਰੱਬ ਵੀ ਹੰਕਾਰੀ ਦੀ ਮਦਦ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਨੰਬਰ ਇੱਕ ਬਣੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
