‘ਖੇਡ ਦੇ ਮੈਦਾਨ ਤੋਂ ਆ ਰਹੀਆਂ ਲਾਸ਼ਾਂ…’, ਰੋਹਤਕ ਵਿੱਚ ਮ੍ਰਿਤਕ ਖਿਡਾਰੀ ਦੇ ਪਰਿਵਾਰ ਨੂੰ ਮਿਲੇ CM ਮਾਨ
ਮੁੱਖ ਮੰਤਰੀ ਮਾਨ ਨੇ ਹਾਰਦਿਕ ਰਾਠੀ ਦੀ ਮੌਤ ਨੂੰ ਇੱਕ ਦੁਖਦਾਈ ਘਟਨਾ ਦੱਸਿਆ। ਰਾਸ਼ਟਰੀ ਪੱਧਰ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਨੂੰ ਇੱਕ ਰਾਸ਼ਟਰੀ ਮੁਕਾਬਲੇ ਲਈ ਚੁਣਿਆ ਗਿਆ ਸੀ ਅਤੇ ਕੁਝ ਦਿਨਾਂ ਬਾਅਦ ਖੇਡਣਾ ਸੀ। ਜ਼ਿਕਰਯੋਗ ਹੈ ਕਿ ਅਭਿਆਸ ਦੌਰਾਨ ਇੱਕ ਬਾਸਕਟਬਾਲ ਗਰਾਉਂਡ ਦਾ ਖੰਭਾ ਡਿੱਗਣ ਕਾਰਨ ਖਿਡਾਰੀ ਦੀ ਮੌਤ ਹੋ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਹਤਕ ਦੇ ਲਖਨਮਾਜਰਾ ਬਲਾਕ ਵਿੱਚ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਘਰ ਜਾ ਕੇ ਸ਼ੋਕ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡ ਮੈਦਾਨ ਵਿੱਚ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਲਾਸ਼ਾਂ ਘਰ ਵਾਪਸ ਆਉਂਦੀਆਂ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਡ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ।