AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Karnataka New CM: ਪਹਿਲੀ ਕੈਬਨਿਟ ‘ਚ ਸੀਐੱਮ ਸਿੱਧਾਰਮਈਆ ਨੇ 5 ਗਾਰੰਟੀਆਂ ‘ਤੇ ਲਗਾਈ ਮੋਹਰ, ਸੋਨੀਆ ਨੇ ਕਿਹਾ- ਕਾਂਗਰਸ ਆਪਣੇ ਵਾਅਦਿਆਂ ‘ਤੇ ਕਾਇਮ

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਆਪਣੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਗ੍ਰਹਿ ਲਕਸ਼ਮੀ ਯੋਜਨਾ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਯੋਜਨਾ ਕਰਨਾਟਕ ਵਿੱਚ ਘਰ ਦੀ ਹਰੇਕ ਮਹਿਲਾ ਮੁਖੀ ਨੂੰ 2,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

Karnataka New CM: ਪਹਿਲੀ ਕੈਬਨਿਟ 'ਚ ਸੀਐੱਮ ਸਿੱਧਾਰਮਈਆ ਨੇ 5 ਗਾਰੰਟੀਆਂ 'ਤੇ ਲਗਾਈ ਮੋਹਰ, ਸੋਨੀਆ ਨੇ ਕਿਹਾ- ਕਾਂਗਰਸ ਆਪਣੇ ਵਾਅਦਿਆਂ 'ਤੇ ਕਾਇਮ
ਸੋਨੀਆ ਗਾਂਧੀ, ਰਾਹੂਲ ਗਾਂਧੀ, ਮਲਿਕਾਰਜੁਨ ਖੜਗੇ
tv9-punjabi
| Published: 20 May 2023 21:02 PM IST
Share
ਕਰਨਾਟਕ। ਨਵੇਂ ਮੁੱਖ ਮੰਤਰੀ ਸਿੱਧਾਰਮਈਆ (Siddaramaiah)ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਆਪਣੀ ਪਾਰਟੀ ਦੀਆਂ ਪੰਜ ਗਾਰੰਟੀਆਂ ਨੂੰ ਪੂਰਾ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਸੀਐਮ ਸਿੱਧਾਰਮਈਆ ਨੇ ਅੰਦਾਜ਼ਾ ਲਗਾਇਆ ਹੈ ਕਿ ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 50,000 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਦੌਰਾਨ ਕਾਂਗਰਸ (Congress) ਨੇਤਾ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਇਕ ਵੀਡੀਓ ਸੰਦੇਸ਼ ਰਾਹੀਂ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਜਤਾਉਣ ਲਈ ਕਰਨਾਟਕ ਦੇ ਲੋਕਾਂ ਦਾ ਧੰਨਵਾਦ ਕੀਤਾ।

ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਲੋਕਾਂ ਨੇ ਨਕਾਰਿਆ-ਸੋਨੀਆਂ

ਸੋਨੀਆ ਗਾਂਧੀ (Sonia Gandhi) ਦਾ ਕਹਿਣਾ ਹੈ ਕਿ ਅਜਿਹੀ ਇਤਿਹਾਸਕ ਜਿੱਤ ਦਿਵਾਉਣ ਲਈ ਕਰਨਾਟਕ ਦੀ ਜਨਤਾ ਦਾ ਧੰਨਵਾਦ ਕਿਉਂਕਿ ਲੋਕਾਂ ਨੇ ਫੁੱਟ ਪਾਊ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਨਕਾਰ ਦਿੱਤਾ ਹੈ। ਕਾਂਗਰਸ ਆਪਣੇ ਵਾਅਦੇ ਪੂਰੇ ਕਰੇਗੀ ਅਤੇ ਕਰਨਾਟਕ ਪ੍ਰਤੀ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਵੀਂ ਸੂਬਾ ਸਰਕਾਰ ਵਿਕਾਸ ਦੇ ਰਾਹ ‘ਤੇ ਚੱਲੇਗੀ।

ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ-ਰਾਹੁਲ

ਇਸ ਦੇ ਨਾਲ ਹੀ ਰਾਹੁਲ ਗਾਂਧੀ (Rahul Gandhi) ਨੇ ਟਵੀਟ ਕੀਤਾ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਪਹਿਲੇ ਦਿਨ ਹੀ ਪਹਿਲੀ ਕੈਬਿਨੇਟ ਬੈਠਕ ‘ਚ ਕਰਨਾਟਕ ਨੂੰ ਦਿੱਤੀ ਗਈ ਉਨ੍ਹਾਂ ਦੀਆਂ 5 ਗਾਰੰਟੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦਰਅਸਲ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਆਪਣੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਗ੍ਰਹਿ ਲਕਸ਼ਮੀ ਯੋਜਨਾ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਹ ਯੋਜਨਾ ਕਰਨਾਟਕ ਵਿੱਚ ਘਰ ਦੀ ਹਰੇਕ ਮਹਿਲਾ ਮੁਖੀ ਨੂੰ 2,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅੰਨਾ ਭਾਗਿਆ ਯੋਜਨਾ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ, ਜਿਸ ਰਾਹੀਂ ਬੀਪੀਐਲ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 10 ਕਿਲੋ ਚੌਲ ਮੁਫ਼ਤ ਦਿੱਤੇ ਜਾਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...