Karnataka New CM: ਪਹਿਲੀ ਕੈਬਨਿਟ ‘ਚ ਸੀਐੱਮ ਸਿੱਧਾਰਮਈਆ ਨੇ 5 ਗਾਰੰਟੀਆਂ ‘ਤੇ ਲਗਾਈ ਮੋਹਰ, ਸੋਨੀਆ ਨੇ ਕਿਹਾ- ਕਾਂਗਰਸ ਆਪਣੇ ਵਾਅਦਿਆਂ ‘ਤੇ ਕਾਇਮ

Published: 

20 May 2023 21:02 PM

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਆਪਣੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਗ੍ਰਹਿ ਲਕਸ਼ਮੀ ਯੋਜਨਾ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਯੋਜਨਾ ਕਰਨਾਟਕ ਵਿੱਚ ਘਰ ਦੀ ਹਰੇਕ ਮਹਿਲਾ ਮੁਖੀ ਨੂੰ 2,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

Karnataka New CM: ਪਹਿਲੀ ਕੈਬਨਿਟ ਚ ਸੀਐੱਮ ਸਿੱਧਾਰਮਈਆ ਨੇ 5 ਗਾਰੰਟੀਆਂ ਤੇ ਲਗਾਈ ਮੋਹਰ, ਸੋਨੀਆ ਨੇ ਕਿਹਾ- ਕਾਂਗਰਸ ਆਪਣੇ ਵਾਅਦਿਆਂ ਤੇ ਕਾਇਮ

ਸੋਨੀਆ ਗਾਂਧੀ, ਰਾਹੂਲ ਗਾਂਧੀ, ਮਲਿਕਾਰਜੁਨ ਖੜਗੇ

Follow Us On

ਕਰਨਾਟਕ। ਨਵੇਂ ਮੁੱਖ ਮੰਤਰੀ ਸਿੱਧਾਰਮਈਆ (Siddaramaiah)ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਆਪਣੀ ਪਾਰਟੀ ਦੀਆਂ ਪੰਜ ਗਾਰੰਟੀਆਂ ਨੂੰ ਪੂਰਾ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਸੀਐਮ ਸਿੱਧਾਰਮਈਆ ਨੇ ਅੰਦਾਜ਼ਾ ਲਗਾਇਆ ਹੈ ਕਿ ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 50,000 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਦੌਰਾਨ ਕਾਂਗਰਸ (Congress) ਨੇਤਾ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਇਕ ਵੀਡੀਓ ਸੰਦੇਸ਼ ਰਾਹੀਂ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਜਤਾਉਣ ਲਈ ਕਰਨਾਟਕ ਦੇ ਲੋਕਾਂ ਦਾ ਧੰਨਵਾਦ ਕੀਤਾ।

ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਲੋਕਾਂ ਨੇ ਨਕਾਰਿਆ-ਸੋਨੀਆਂ

ਸੋਨੀਆ ਗਾਂਧੀ (Sonia Gandhi) ਦਾ ਕਹਿਣਾ ਹੈ ਕਿ ਅਜਿਹੀ ਇਤਿਹਾਸਕ ਜਿੱਤ ਦਿਵਾਉਣ ਲਈ ਕਰਨਾਟਕ ਦੀ ਜਨਤਾ ਦਾ ਧੰਨਵਾਦ ਕਿਉਂਕਿ ਲੋਕਾਂ ਨੇ ਫੁੱਟ ਪਾਊ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਨਕਾਰ ਦਿੱਤਾ ਹੈ। ਕਾਂਗਰਸ ਆਪਣੇ ਵਾਅਦੇ ਪੂਰੇ ਕਰੇਗੀ ਅਤੇ ਕਰਨਾਟਕ ਪ੍ਰਤੀ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਵੀਂ ਸੂਬਾ ਸਰਕਾਰ ਵਿਕਾਸ ਦੇ ਰਾਹ ‘ਤੇ ਚੱਲੇਗੀ।

ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ-ਰਾਹੁਲ

ਇਸ ਦੇ ਨਾਲ ਹੀ ਰਾਹੁਲ ਗਾਂਧੀ (Rahul Gandhi) ਨੇ ਟਵੀਟ ਕੀਤਾ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਪਹਿਲੇ ਦਿਨ ਹੀ ਪਹਿਲੀ ਕੈਬਿਨੇਟ ਬੈਠਕ ‘ਚ ਕਰਨਾਟਕ ਨੂੰ ਦਿੱਤੀ ਗਈ ਉਨ੍ਹਾਂ ਦੀਆਂ 5 ਗਾਰੰਟੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦਰਅਸਲ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਆਪਣੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਗ੍ਰਹਿ ਲਕਸ਼ਮੀ ਯੋਜਨਾ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਸੀ।

ਇਹ ਯੋਜਨਾ ਕਰਨਾਟਕ ਵਿੱਚ ਘਰ ਦੀ ਹਰੇਕ ਮਹਿਲਾ ਮੁਖੀ ਨੂੰ 2,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅੰਨਾ ਭਾਗਿਆ ਯੋਜਨਾ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ, ਜਿਸ ਰਾਹੀਂ ਬੀਪੀਐਲ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 10 ਕਿਲੋ ਚੌਲ ਮੁਫ਼ਤ ਦਿੱਤੇ ਜਾਣਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ