AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਗਲੇ 1 ਸਾਲ ਤੱਕ ਸ਼ਾਂਤੀ ਭੰਗ ਨਹੀਂ ਹੋਣੀ ਚਾਹੀਦੀ… ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਸ਼ਰਤਾਂ ਨਾਲ ਰਿਹਾਅ

ਕਾਕਰੋਚ ਜਨਤਾ ਪਾਰਟੀ (CJP) ਦੇ ਤਿੰਨ ਪ੍ਰਮੁੱਖ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਅਭਿਜੀਤ ਦਿਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਦੀ ਰਿਹਾਈ ਲਈ ਸ਼ਰਤ ਰੱਖੀ ਗਈ ਹੈ ਕਿ ਉਹ ਅਗਲੇ ਇੱਕ ਸਾਲ ਤੱਕ ਅਜਿਹੀ ਕਿਸੇ ਵੀ ਗਤੀਵਿਧੀ 'ਚ ਸ਼ਾਮਲ ਨਹੀਂ ਹੋਣਗੇ, ਜਿਸ ਨਾਲ ਸ਼ਾਂਤੀ ਤੇ ਅਮਨ-ਚੈਨ ਭੰਗ ਹੋਵੇ।

ਅਗਲੇ 1 ਸਾਲ ਤੱਕ ਸ਼ਾਂਤੀ ਭੰਗ ਨਹੀਂ ਹੋਣੀ ਚਾਹੀਦੀ... ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਸ਼ਰਤਾਂ ਨਾਲ ਰਿਹਾਅ
tv9-punjabi
| Updated On: 11 Oct 2026 11:06 AM IST
Share

ਕਾਕਰੋਚ ਜਨਤਾ ਪਾਰਟੀ (CJP) ਦੇ ਤਿੰਨ ਪ੍ਰਮੁੱਖ ਆਗੂ ਅਭਿਜੀਤ ਦਿਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਨੂੰ ਅੱਜ ਦਿੱਲੀ ਕੈਂਟ ਪੁਲਿਸ ਸਟੇਸ਼ਨ ‘ਚ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। CJP ਦੇ ਕੌਮੀ ਬੁਲਾਰੇ ਆਸ਼ੂਤੋਸ਼ ਰਾਂਕਾ ਨੇ ਅੱਜ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰਨ ਦੀ ਗੱਲ ਕਹੀ ਹੈ। ਤਿੰਨਾਂ ਆਗੂਆਂ ਨੂੰ ਸ਼ਨੀਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰਦੇ ਹੀ ਹਿਰਾਸਤ ‘ਚ ਲੈ ਲਿਆ ਗਿਆ ਸੀ।

CJP ਦੀ ਕਾਨੂੰਨੀ ਮੁਖੀ ਰਤਨਾ ਸਿੰਘ ਨੇ ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਇਹ ਅਪਡੇਟ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ਅਭਿਜੀਤ, ਆਸ਼ੂਤੋਸ਼ ਤੇ ਸੌਰਵ ਨੂੰ ਅੱਜ ਦਿੱਲੀ ਕੈਂਟ ਪੁਲਿਸ ਸਟੇਸ਼ਨ ‘ਚ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਮੈਨੂੰ ਸਵੇਰੇ ਇਸ ਬਾਰੇ ਜਾਣਕਾਰੀ ਦਿੱਤੀ। CJP ਦੀ ਕਾਨੂੰਨੀ ਮੁਖੀ ਹੋਣ ਦੇ ਨਾਤੇ, ਮੈਂ ਸਾਡੀ ਤਰਫ਼ੋਂ ਪੇਸ਼ ਹੋਣ ਵਾਲੇ ਹੋਰ ਵਕੀਲਾਂ ਨਾਲ ਪੁਲਿਸ ਸਟੇਸ਼ਨ ‘ਚ ਮੌਜੂਦ ਰਹਾਂਗੀ।

ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ

ਸ਼ਨੀਵਾਰ ਨੂੰ ਦਿੱਲੀ ‘ਚ ਇੱਕ ਵੱਡੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਨੇ ਵੱਡੇ ਪੱਧਰ ‘ਤੇ ਕਾਰਵਾਈ ਕੀਤੀ। ਇਸ ਦੌਰਾਨ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ। ਇਨ੍ਹਾਂ ‘ਚ ਚਾਰ ਸਾਬਕਾ ਮੁੱਖ ਮੰਤਰੀਆਂ, ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦਿਪਕੇ ਤੇ ਯੂਟਿਊਬਰ ਧਰੁਵ ਰਾਠੀ ਦੇ ਨਾਂ ਵੀ ਸ਼ਾਮਲ ਸਨ। ਇਹ ਪ੍ਰਦਰਸ਼ਨ CJP ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਸੱਦਿਆ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਹੋਈਆਂ ਹਨ।

ਸੁਪਰੀਮ ਕੋਰਟ ਅੱਜ ਕਰੇਗੀ ਦੋ ਪਟੀਸ਼ਨਾਂ ‘ਤੇ ਵਿਸ਼ੇਸ਼ ਸੁਣਵਾਈ

ਸੁਪਰੀਮ ਕੋਰਟ ਅੱਜ ਉਨ੍ਹਾਂ ਦੋ ਪਟੀਸ਼ਨਾਂ ‘ਤੇ ਵਿਸ਼ੇਸ਼ ਸੁਣਵਾਈ ਕਰੇਗੀ, ਜਿਹੜੀਆਂ ਸ਼ਨੀਵਾਰ ਨੂੰ ਦਿੱਲੀ ‘ਚ CJP ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਦੀ ਕਾਰਵਾਈ ਤੇ ਜਨਤਕ ਆਵਾਜਾਈ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨਾਲ ਸਬੰਧਤ ਹਨ। ਇੱਕ ਪਟੀਸ਼ਨ ‘ਚ ਅਦਾਲਤ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਹੇਠ ਸਰਕਾਰ ਵਿਰੁੱਧ ਅਵਮਾਨਨਾ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਦੂਜੀ ਪਟੀਸ਼ਨ ਵਿਰੋਧੀ ਧਿਰ ਦੇ ਆਗੂਆਂ, ਵਕੀਲਾਂ ਤੇ ਪੱਤਰਕਾਰਾਂ ਨੂੰ ਹਿਰਾਸਤ ‘ਚ ਲਏ ਜਾਣ ਨੂੰ ਚੁਣੌਤੀ ਦਿੰਦੀ ਹੈ। ਇਹ ਇੱਕ ਹੇਬੀਅਸ ਕਾਰਪਸ (ਬੰਦੀ ਪ੍ਰਤੱਖੀਕਰਨ) ਪਟੀਸ਼ਨ ਹੈ, ਜਿਸ ‘ਚ ਹਿਰਾਸਤ ‘ਚ ਲਏ ਗਏ ਲੋਕਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੌਏਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਕਰੇਗੀ। ਪਟੀਸ਼ਨ ‘ਚ ਇਲਜ਼ਾਮ ਲਾਇਆ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਇਹ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਕਿ ਵਿਰੋਧ ਪ੍ਰਦਰਸ਼ਨਾਂ ਕਾਰਨ ਜਨਤਕ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਜਾਣਾ ਚਾਹੀਦਾ, ਅਧਿਕਾਰੀਆਂ ਨੇ ਦਿੱਲੀ ਮੈਟਰੋ ਦੇ ਸਟੇਸ਼ਨ ਬੰਦ ਰੱਖੇ ਅਤੇ ਰੇਲ ਸੇਵਾਵਾਂ ‘ਤੇ ਪਾਬੰਦੀਆਂ ਜਾਰੀ ਰੱਖੀਆਂ। ਦੂਜੀ ਪਟੀਸ਼ਨ ‘ਚ ਵਿਰੋਧੀ ਧਿਰ ਦੇ ਆਗੂਆਂ ਨੂੰ ਸਾਵਧਾਨੀ ਵਜੋਂ ਹਿਰਾਸਤ ‘ਚ ਲਏ ਜਾਣ ਦੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

Follow Us
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...