AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਂਗਰਸ ਨਵੀਂ ਮੁਸਲਿਮ ਲੀਗ ਬਣ ਗਈ, ਉਸ ਲਈ ਪਾਰਟੀ ਦੇਸ਼ ਤੋਂ ਉੱਪਰ ਵੰਦੇ ਮਾਤਰਮ ਵਿਵਾਦ ‘ਤੇ ਭਾਜਪਾ ਦਾ ਹਮਲਾ

Congress on Vande Matram: ਭਾਜਪਾ ਨੇ ਕਿਹਾ ਕਿ 'ਵੰਦੇ ਮਾਤਰਮ' ਨੂੰ ਲੈ ਕੇ ਪਾਸ ਕੀਤਾ ਗਿਆ ਪ੍ਰਸਤਾਵ ਨਿੰਦਣਯੋਗ ਹੈ। ਇਸ ਫ਼ੈਸਲੇ ਨਾਲ ਕਾਂਗਰਸ ਦੀ ਦੇਸ਼ਭਗਤੀ ਤੇ ਸ਼ੱਕ ਹੁੰਦਾ ਹੈ। ਕਾਂਗਰਸ ਪਾਰਟੀ ਨੂੰ ਸੰਵਿਧਾਨ, ਸੰਸਦ ਤੇ ਦੇਸ਼ ਤੋਂ ਉੱਪਰ ਮੰਨਦੀ ਹੈ।

ਕਾਂਗਰਸ ਨਵੀਂ ਮੁਸਲਿਮ ਲੀਗ ਬਣ ਗਈ, ਉਸ ਲਈ ਪਾਰਟੀ ਦੇਸ਼ ਤੋਂ ਉੱਪਰ ਵੰਦੇ ਮਾਤਰਮ ਵਿਵਾਦ 'ਤੇ ਭਾਜਪਾ ਦਾ ਹਮਲਾ
tv9-punjabi
| Updated On: 20 Aug 2026 10:57 AM IST
Share

ਦੇਸ਼ ‘ਚ ਇਸ ਵੇਲੇ ‘ਵੰਦੇ ਮਾਤਰਮ’ ਵਿਵਾਦ ਨੂੰ ਲੈ ਕੇ ਸਿਆਸੀ ਸੰਗਰਾਮ ਛਿੜਿਆ ਹੋਇਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਉਹ ਵੰਦੇ ਮਾਤਰਮ ਦੇ ਸਿਰਫ਼ ਦੋ ਪੈਰੇ ਹੀ ਗਾਏਗੀ ਤੇ 1937 ਵਾਲੇ ਪੁਰਾਣੇ ਪ੍ਰਸਤਾਵ ਦੀ ਪਾਲਣਾ ਕਰੇਗੀ। ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਦੇ ਇਸ ਪ੍ਰਸਤਾਵ ਦੀ ਸਖ਼ਤ ਨਿੰਦਾ ਕੀਤੀ ਹੈ। ਭਾਜਪਾ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਲਈ ਪਾਰਟੀ ਦੇਸ਼ ਤੋਂ ਉੱਪਰ ਹੈ। ਕਾਂਗਰਸ ਨਵੀਂ ਮੁਸਲਿਮ ਲੀਗ ਬਣ ਗਈ ਹੈ।

ਇਸ ਪੂਰੇ ਮਾਮਲੇ ‘ਚ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ‘ਚ ਸਰਕਾਰੀ ਪ੍ਰੋਗਰਾਮਾਂ ‘ਚ ਵੰਦੇ ਮਾਤਰਮ ਪੂਰਾ ਗਾਇਆ ਜਾਣਾ ਚਾਹੀਦਾ ਹੈ। ਪਰ ਕਾਂਗਰਸ ਸਰਕਾਰ ਦੀ ਇਸ ਗੱਲ ਨੂੰ ਤਰਜ਼ੀਹ ਨਹੀਂ ਦੇ ਰਹੀ। ਕਾਂਗਰਸ ਦਾ ਸਾਫ਼ ਕਹਿਣਾ ਹੈ ਕਿ ਉਹ ਆਪਣੇ ਪ੍ਰੋਗਰਾਮਾਂ ‘ਚ ਸਿਰਫ਼ ਪਹਿਲੇ ਦੋ ਛੰਦ ਹੀ ਗਾਏਗੀ ਤੇ ਆਪਣੇ ਪੁਰਾਣੇ ਫ਼ੈਸਲੇ ਦੀ ਪਾਲਣਾ ਕਰੇਗੀ। ਬੁੱਧਵਾਰ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਕਾਂਗਰਸ ਨੇ ਇਹ ਸਪੱਸ਼ਟ ਕਰ ਦਿੱਤਾ ਸੀ।

ਕਾਂਗਰਸ ਦੀ ਦੇਸ਼ਭਗਤੀ ਤੇ ਸ਼ੱਕ: ਭਾਜਪਾ

ਇਸ ਨੂੰ ਲੈ ਕੇ ਭਾਜਪਾ ਨੇ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਉਸ ਨੇ ਕਾਂਗਰਸ ਤੇ ਰਾਸ਼ਟਰਗੀਤ ਦੇ ਅਪਮਾਨ ਦਾ ਇਲਜ਼ਾਮ ਲਗਾਇਆ ਹੈ। ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ ਕਿ ਵੰਦੇ ਮਾਤਰਮ ਨੂੰ ਲੈ ਕੇ ਪਾਸ ਕੀਤਾ ਗਿਆ ਪ੍ਰਸਤਾਵ ਨਿੰਦਣਯੋਗ ਹੈ। ਇਸ ਫ਼ੈਸਲੇ ਨਾਲ ਕਾਂਗਰਸ ਦੀ ਦੇਸ਼ਭਗਤੀ ‘ਤੇ ਸ਼ੱਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਪਣੇ ਆਪ ਨੂੰ ਆਜ਼ਾਦੀ ਦੀ ਲੜਾਈ ਦੀ ਇਕਲੌਤੀ ਪਾਰਟੀ ਦੱਸਦੀ ਰਹੀ ਹੈ, ਪਰ ਇਸ ਫ਼ੈਸਲੇ ਨੇ ਉਸ ਦਾਅਵੇ ਨੂੰ ਖ਼ਤਮ ਕਰ ਦਿੱਤਾ ਹੈ।

‘ਕਾਂਗਰਸ ਲਈ ਪਾਰਟੀ ਦੇਸ਼ ਤੋਂ ਉੱਪਰ’

ਇਸ ਦੇ ਨਾਲ ਹੀ ਸੁਧਾਂਸ਼ੂ ਤ੍ਰਿਵੇਦੀ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਇਸ ਗੱਲ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਵੀ ਵਿਰਾਮ ਲਗਾ ਦਿੱਤਾ ਹੈ ਕਿ ਕੀ ਉਹ ਅੱਜ ਦੀ ‘ਨਵੀਂ ਮੁਸਲਿਮ ਲੀਗ’ ਬਣ ਗਈ ਹੈ। 1937 ‘ਚ ‘ਵੰਦੇ ਮਾਤਰਮ’ ਨੂੰ ਲੈ ਕੇ ਮੁਸਲਿਮ ਲੀਗ ਨੇ ਜੋ ਅੜੀਅਲ ਰਵੱਈਆ ਅਪਣਾਇਆ ਸੀ, ਠੀਕ ਉਹੀ ਰੁਖ਼ ਅੱਜ ਕਾਂਗਰਸ ਅਪਣਾ ਰਹੀ ਹੈ, ਜਦਕਿ ਸੰਸਦ ਨੇ ਇਸ ‘ਤੇ ਕਾਨੂੰਨ ਵੀ ਬਣਾ ਦਿੱਤਾ ਹੈ। ਕਾਂਗਰਸ ਪਾਰਟੀ ਨੂੰ ਸੰਵਿਧਾਨ, ਸੰਸਦ ਤੇ ਦੇਸ਼ ਤੋਂ ਉੱਪਰ ਮੰਨਦੀ ਹੈ। Source: TV9Hindi.com

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...