ਕਾਂਗਰਸ ਦੇ 15 ਸੰਸਦ ਮੈਂਬਰਾਂ ਖਿਲਾਫ ਐਕਸ਼ਨ, ਲੋਕ ਸਭਾ ਤੋਂ ਕੀਤਾ ਗਿਆ ਮੁਅੱਤਲ

Updated On: 

14 Dec 2023 16:21 PM

ਦੱਸ ਦੇਈਏ ਕਿ ਵੀਰਵਾਰ ਨੂੰ ਸੰਸਦ ਦੇ ਦੋਹਾਂ ਸਦਨਾਂ 'ਚ ਸੰਸਦ ਦੀ ਸੁਰੱਖਿਆ 'ਚ ਕੁਤਾਹੀ ਦਾ ਮੁੱਦਾ ਉਠਿਆ ਸੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ। ਹੰਗਾਮੇ ਦੌਰਾਨ ਲੋਕ ਸਭਾ ਦੀ ਕਾਰਵਾਈ ਬਾਅਦ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ, ਕਿਉਂਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ।

ਕਾਂਗਰਸ ਦੇ 15 ਸੰਸਦ ਮੈਂਬਰਾਂ ਖਿਲਾਫ ਐਕਸ਼ਨ, ਲੋਕ ਸਭਾ ਤੋਂ ਕੀਤਾ ਗਿਆ ਮੁਅੱਤਲ
Follow Us On

ਲੋਕ ਸਭਾ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ 14 ਸੰਸਦ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸੈਸ਼ਨ ਤੋਂ ਮੁਅੱਤਲ ਕਰਨ ਦਾ ਮਤਾ ਪਾਸ ਕਰ ਦਿੱਤਾ। ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਕਾਂਗਰਸ ਦੇ ਨੌਂ ਸੰਸਦ ਮੈਂਬਰਾਂ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਪੰਜ ਸੰਸਦ ਮੈਂਬਰਾਂ ਖਿਲਾਫ ਇਹ ਕਾਰਵਾਈ ਕੀਤੀ ਗਈ। ਪਹਿਲਾਂ ਵਿਰੋਧੀ ਧਿਰ ਦੇ 5 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ ਅਤੇ ਅੱਜ 9 ਹੋਰ ਸੰਸਦ ਮੈਂਬਰਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।।

ਇਨ੍ਹਾਂ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਮੁਅੱਤਲ

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਲੋਕ ਸਭਾ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ। ਇਸ ਮਤੇ ਵਿੱਚ ਪੰਜ ਮੈਂਬਰਾਂ ਟੀਐਨ ਪ੍ਰਥਾਪਨ, ਹਿਬੀ ਈਡੇਨ, ਜੋਥਿਮਨੀ, ਰਾਮਿਆ ਹਰੀਦਾਸ ਅਤੇ ਡੀਨ ਕੁਰਿਆਕੋਸ ਨੂੰ ਗਲਤ ਵਿਵਹਾਰ ਕਾਰਨ ਮੁਅੱਤਲ ਕਰ ਦਿੱਤਾ ਗਿਆ। ਇਸ ਦੌਰਾਨ ਬੀ ਮਹਿਤਾਬ ਸਦਨ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਤੋਂ ਬਾਅਦ ਵਿਰੋਧੀ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ‘ਤੇ ਸਪੀਕਰ ਬੀ ਮਹਿਤਾਬ ਨੇ ਕਾਂਗਰਸ ਦੇ 9 ਹੋਰ ਸੰਸਦ ਮੈਂਬਰਾਂ ਨੂੰ ਵੀ ਮੁਅੱਤਲ ਕਰ ਦਿੱਤਾ। ਇਨ੍ਹਾਂ ਵਿੱਚ ਬੈਨੀ ਬੇਹਾਨਾਨ, ਵੀਕੇ ਸ਼੍ਰੀਧਰਨ, ਮੁਹੰਮਦ ਜਾਵੇਦ, ਪੀਆਰ ਨਟਰਾਜਨ, ਕਨੀਮੋਝੀ ਕਰੁਣਾਨਿਧੀ, ਕੇ ਸੁਬਰਾਮਨੀਅਨ, ਐਸਆਰ ਪਾਰਥੀਬਨ, ਐਸ ਵੈਂਕਟੇਸ਼ਨ ਅਤੇ ਮਾਨਿਕਮ ਟੈਗੋਰ ਦੇ ਨਾਮ ਸ਼ਾਮਲ ਹਨ।

ਐਮਪੀ ਹਨੂੰਮਾਨ ਬੈਨੀਵਾਲ ਵੱਲੋਂ ਸਪੀਕਰ ਦੇ ਪੋਡੀਅਮ ‘ਤੇ ਚੜ੍ਹਨ ਦੀ ਕੋਸ਼ਿਸ਼

ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਦੇ ਮੁੱਦੇ ‘ਤੇ ਵੀਰਵਾਰ ਨੂੰ ਲੋਕ ਸਭਾ ‘ਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰਾਜਸਥਾਨ ਤੋਂ ਆਰਐਲਪੀ ਪਾਰਟੀ ਦੇ ਸੰਸਦ ਮੈਂਬਰ ਹਨੂੰਮਾਨ ਬੈਨੀਵਾਲ ਨੇ ਲੋਕ ਸਭਾ ਦੀ ਕਾਰਵਾਈ ਦੌਰਾਨ ਸਪੀਕਰ ਦੇ ਪੋਡੀਅਮ ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਵੈੱਲ ਵਿੱਚ ਆ ਗਏ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮੰਗ ਕੀਤੀ ਕਿ ਅਮਿਤ ਸ਼ਾਹ ਸਦਨ ‘ਚ ਆ ਕੇ ਇਸ ਮੁੱਦੇ ‘ਤੇ ਬਿਆਨ ਦੇਣ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੁਲਤਵੀ ਤੋਂ ਪਹਿਲਾਂ ਸਦਨ ਨੂੰ ਸੰਬੋਧਨ ਕੀਤਾ ਅਤੇ ਸੁਰੱਖਿਆ ਪ੍ਰੋਟੋਕੋਲ ਨੂੰ ਮਜ਼ਬੂਤ ​​ਕਰਨ ਲਈ ਗੈਰ-ਸਿਆਸੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਸੰਸਦ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਲਈ ਸਾਰੇ ਫਲੋਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਸੁਣੇ। ਦਿੱਤੇ ਗਏ ਕੁਝ ਸੁਝਾਵਾਂ ਨੂੰ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ। ਇਸ ਮੁੱਦੇ ‘ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ।

ਡੇਰੇਕ ਓ ਬ੍ਰਾਇਨ ਦੇ ਖਿਲਾਫ ਵੀ ਕਾਰਵਾਈ

ਤ੍ਰਿਣਮੂਲ ਕਾਂਗਰਸ ਦੇ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਗੈਰ- ਮਰਿਆਦਿਤ ਵਿਵਹਾਰ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਜਿਵੇਂ ਹੀ ਉਪਰਲੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਚੇਅਰਮੈਨ ਜਗਦੀਪ ਧਨਖੜ ਨੇ ਓ ਬ੍ਰਾਇਨ ਦਾ ਨਾਂ ਲੈ ਕੇ ਉਨ੍ਹਾਂ ਦੀ ਮੁਅੱਤਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਜਦੋਂ ਚੇਅਰਮੈਨ ਕਿਸੇ ਮੈਂਬਰ ਦਾ ਨਾਮ ਲੈਂਦੇ ਹਨ, ਤਾਂ ਇਸਦਾ ਅਰਥ ਮੈਂਬਰ ਦੀ ਮੁਅੱਤਲੀ ਦੀ ਕਾਰਵਾਈ ਦੀ ਸ਼ੁਰੂਆਤ ਹੋਣਾ ਹੁੰਦਾ ਹੈ। ਅਜਿਹਾ ਉਦੋਂ ਹੁੰਦਾ ਹੈ ਜਦੋਂ ਕੋਈ ਮੈਂਬਰ ਸਦਨ ਦੇ ਕੰਮ ਵਿਚ ਲਗਾਤਾਰ ਅਤੇ ਜਾਣਬੁੱਝ ਕੇ ਰੁਕਾਵਟ ਪਾ ਕੇ ਪ੍ਰਧਾਨਗੀ ਦੇ ਅਧਿਕਾਰ ਦਾ ਨਿਰਾਦਰ ਕਰ ਰਹੇ ਹੋਣ ਜਾਂ ਸਦਨ ਦੇ ਨਿਯਮਾਂ ਦੀ ਦੁਰਵਰਤੋਂ ਕਰ ਰਹੇ ਹੋਣ

ਧਨਖੜ ਨੇ ਐਲਾਨ ਕੀਤਾ, ਡੇਰੇਕ ਓ ਬ੍ਰਾਇਨ ਨੂੰ ਇਸ ਸੀਜ਼ਨ ਦੇ ਬਾਕੀ ਬਚੇ ਸਮੇਂ ਲਈ ਮੁਅੱਤਲ ਕੀਤਾ ਜਾਂਦਾ ਹੈ। ਇਸ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਮੰਚ ਦੇ ਨੇੜੇ ਆ ਗਏ ਅਤੇ ਤਾਨਾਸ਼ਾਹੀ ਨਹੀਂ ਚਲੇਗੀ ਅਤੇ ਡੇਰੇਕ ਦੀ ਮੁਅੱਤਲੀ ਬਰਦਾਸ਼ਤ ਨਹੀਂ ਵਰਗੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਹੰਗਾਮੇ ਦੌਰਾਨ ਚੇਅਰਮੈਨ ਨੇ ਪ੍ਰਸ਼ਨਕਾਲ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਨਾਅਰੇਬਾਜ਼ੀ ਜਾਰੀ ਰਹੀ। ਇਸ ਲਈ ਚੇਅਰਮੈਨ ਨੇ ਦੁਪਹਿਰ 12.05 ਵਜੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ।