AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੱਲੋ ਦਿੱਲੀ CEC ਗਿਆਨੇਸ਼ ਕੁਮਾਰ ਖ਼ਿਲਾਫ਼ ਕਾਂਗਰਸ ਦਾ ਅੱਜ ਫਿਰ ਹੱਲਾ ਬੋਲ, INDIA ਗਠਜੋੜ ਦਾ ਸੁਪਰੀਮ ਕੋਰਟ ਤੱਕ ਮਾਰਚ, ਅਖਿਲੇਸ਼ ਵੀ ਹੋਣਗੇ ਸ਼ਾਮਲ

CJI ਸੂਰਿਆ ਕਾਂਤ ਨੇ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਦੀ ਅਪੀਲ ਠੁਕਰਾਈ। ਉਹ ਕਥਿਤ ਵੋਟ ਚੋਰੀ ਤੇ ਵੋਟਰ ਸੂਚੀ ਦੀ SIR ਪ੍ਰਕਿਰਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕਰਨਾ ਚਾਹੁੰਦੇ ਸਨ।

ਚੱਲੋ ਦਿੱਲੀ CEC ਗਿਆਨੇਸ਼ ਕੁਮਾਰ ਖ਼ਿਲਾਫ਼ ਕਾਂਗਰਸ ਦਾ ਅੱਜ ਫਿਰ ਹੱਲਾ ਬੋਲ, INDIA ਗਠਜੋੜ ਦਾ ਸੁਪਰੀਮ ਕੋਰਟ ਤੱਕ ਮਾਰਚ, ਅਖਿਲੇਸ਼ ਵੀ ਹੋਣਗੇ ਸ਼ਾਮਲ
ਫਾਈਲ ਫੋਟੋ
tv9-punjabi
| Updated On: 12 Oct 2026 07:41 AM IST
Share

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਆਪਣਾ ਵਿਰੋਧ ਤੇਜ਼ ਕਰਦਿਆਂ ਵਿਰੋਧੀ ਪਾਰਟੀਆਂ ਅੱਜ ਸੁਪਰੀਮ ਕੋਰਟ ਤੱਕ ਮਾਰਚ ਕਰਨਗੀਆਂ। ਕਾਂਗਰਸ ਆਗੂ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ ਵੋਟ ਚੋਰੀ ਦਾ ਮੁੱਦਾ ਚੁੱਕਣ ਲਈ ਭਾਰਤ ਦੇ ਚੀਫ਼ ਜਸਟਿਸ (CJI) ਸੂਰਿਆ ਕਾਂਤ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਹਾਲਾਂਕਿ, ਚੀਫ਼ ਜਸਟਿਸ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ ਮਾਮਲੇ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹਨ।

ਦੱਸ ਦੇਈਏ ਕਿ ਅੱਜ ਅਖਿਲੇਸ਼ ਯਾਦਵ ਵੀ ਰਾਹੁਲ ਗਾਂਧੀ ਦੇ ਨਾਲ ਸੁਪਰੀਮ ਕੋਰਟ ਤੱਕ ਮਾਰਚ ‘ਚ ਸ਼ਾਮਲ ਹੋਣਗੇ। ਇਨ੍ਹਾਂ ਤੋਂ ਇਲਾਵਾ RJD ਵੱਲੋਂ ਤੇਜਸਵੀ ਯਾਦਵ, ਸ਼ਿਵ ਸੈਨਾ ਵੱਲੋਂ ਸੰਜੇ ਰਾਉਤ, NCP (ਸ਼ਰਦ ਪਵਾਰ) ਵੱਲੋਂ ਸੁਪ੍ਰਿਆ ਸੁਲੇ, CPI ਵੱਲੋਂ ਡੀ. ਰਾਜਾ, CPM ਵੱਲੋਂ ਐਮ.ਏ. ਬੇਬੀ ਤੇ ਮਮਤਾ ਬੈਨਰਜੀ ਵੀ ਸ਼ਾਮਲ ਹੋਣਗੇ।

6 ਮੈਟਰੋ ਸਟੇਸ਼ਨਾਂ ਤੇ ਐਂਟਰੀ ਤੇ ਐਗਜ਼ਿਟ ਬੰਦ ਰਹੇਗੀ

ਇਸ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਵਿਰੋਧੀ ਧਿਰ ਦੇ ਸੁਪਰੀਮ ਕੋਰਟ ਤੱਕ ਮਾਰਚ ਕਾਰਨ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਛੇ ਮੈਟਰੋ ਸਟੇਸ਼ਨਾਂ ਤੇ ਐਂਟਰੀ ਤੇ ਐਗਜ਼ਿਟ ਬੰਦ ਰਹੇਗੀ।

DMRC ਮੁਤਾਬਕ, ਜਿਨ੍ਹਾਂ ਛੇ ਮੈਟਰੋ ਸਟੇਸ਼ਨਾਂ ਤੇ ਐਂਟਰੀ ਤੇ ਐਗਜ਼ਿਟ ਬੰਦ ਰਹੇਗੀ, ਉਨ੍ਹਾਂ ‘ਚ ਪਟੇਲ ਚੌਕ, ਜਨਪਥ, ਰਾਜੀਵ ਚੌਕ, ਮੰਡੀ ਹਾਊਸ, ਕੇਂਦਰੀ ਸਕੱਤਰੇਤ (ਸੈਂਟਰਲ ਸੈਕਟਰੀਏਟ) ਤੇ ਬਾਰਾਖੰਬਾ ਰੋਡ ਸ਼ਾਮਲ ਹਨ। ਹਾਲਾਂਕਿ, ਸਬੰਧਤ ਸਾਰੇ ਮੈਟਰੋ ਸਟੇਸ਼ਨਾਂ ਤੇ ਇੰਟਰਚੇਂਜ ਦੀ ਸਹੂਲਤ ਉਪਲਬਧ ਰਹੇਗੀ।

ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ ਦੋਵਾਂ ਨੇ CJI ਸੂਰਿਆ ਕਾਂਤ ਨੂੰ ਪੱਤਰ ਲਿਖ ਕੇ ਅੱਜ ਸ਼ਾਮ 4 ਤੋਂ 5 ਵਜੇ ਦਰਮਿਆਨ ਮੁਲਾਕਾਤ ਲਈ ਸਮਾਂ ਮੰਗਿਆ ਸੀ। ਉਹ ਇੱਕ ਮੰਗ ਪੱਤਰ ਸੌਂਪ ਕੇ ਵੋਟ ਚੋਰੀ ਨੂੰ ਰੋਕਣ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ, ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੋਧ (SIR) ਨੂੰ ਰੋਕਣ ਤੇ ਮੁੜ ਪੇਪਰ ਬੈਲਟ ਪ੍ਰਣਾਲੀ ਲਾਗੂ ਕਰਨ ਦੀ ਮੰਗ ਕਰਨਾ ਚਾਹੁੰਦੇ ਸਨ।

CJI ਸੂਰਿਆ ਕਾਂਤ ਨੇ ਕੀ ਕਿਹਾ?

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੀ ਮੁਲਾਕਾਤ ਦੀ ਅਪੀਲ ਦੇ ਜਵਾਬ ‘ਚ CJI ਸੂਰਿਆ ਕਾਂਤ ਨੇ ਐਤਵਾਰ ਨੂੰ ਕਿਹਾ ਕਿ ਪ੍ਰਸ਼ਾਸਨਿਕ ਪੱਖ ਤੇ ਕੋਈ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਾਂਗਰਸ ਆਗੂ ਨੂੰ ਨਿਆਂਇਕ ਪੱਖ ਤੇ ਪਟੀਸ਼ਨ ਦਾਇਰ ਕਰਨ ਲਈ ਕਿਹਾ, ਜਿਸ ਤੇ ਮੰਗਲਵਾਰ ਨੂੰ ਸੁਣਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਸੁਪਰੀਮ ਕੋਰਟ ਸਾਰੇ ਨਾਗਰਿਕਾਂ ਲਈ 24 ਘੰਟੇ ਖੁੱਲ੍ਹੀ ਹੈ। ਸੂਤਰਾਂ ਮੁਤਾਬਕ, ਉਨ੍ਹਾਂ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਪ੍ਰਸ਼ਾਸਨਿਕ ਪੱਖ ਤੇ ਕਾਰਜਪਾਲਿਕਾ ਦੇ ਕੰਮਕਾਜ ‘ਚ ਦਖ਼ਲ ਨਹੀਂ ਦੇ ਸਕਦੀ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਵਿਰੋਧੀ ਪਾਰਟੀਆਂ, ਸਿਵਲ ਸੋਸਾਇਟੀ ਗਰੁੱਪ ਤੇ ਨੌਜਵਾਨ ਸੋਮਵਾਰ (ਅੱਜ) ਨੂੰ ਸੁਪਰੀਮ ਕੋਰਟ ਤੱਕ ਮਾਰਚ ਕਰਨਗੇ ਤੇ ਦੇਸ਼ ਵੱਲੋਂ CJI ਨੂੰ ਇੱਕ ਮੰਗ ਪੱਤਰ ਸੌਂਪਣਗੇ। ਕਾਂਗਰਸ ਨੇ ਅੱਜ ਦੇ ਵਿਰੋਧ ਪ੍ਰਦਰਸ਼ਨ ਨੂੰ ਚੱਲੋ ਦਿੱਲੀ- ਲੋਕਤੰਤਰ ਲਈ ਮਾਰਚ ਦਾ ਨਾਮ ਦਿੱਤਾ ਹੈ। ਇਸ ਲਈ ਆਗੂਆਂ ਨੂੰ ਦੁਪਹਿਰ 1:30 ਵਜੇ ਕਨਾਟ ਪਲੇਸ-ਬਾਰਾਖੰਬਾ ਰੋਡ ਜੰਕਸ਼ਨ ਤੇ ਇਕੱਠੇ ਹੋਣਾ ਹੈ।

ਰਾਹੁਲ ਗਾਂਧੀ ਨੇ BJP ਤੇ ਸਾਧਿਆ ਨਿਸ਼ਾਨਾ

ਸੋਸ਼ਲ ਮੀਡੀਆ ਪਲੇਟਫਾਰਮ X ਤੇ ਇੱਕ ਪੋਸਟ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਸੁਪਰੀਮ ਕੋਰਟ ਤੱਕ ਇਹ ਮਾਰਚ ਉਨ੍ਹਾਂ ਭਾਰਤੀਆਂ ਵੱਲੋਂ ਕੱਢਿਆ ਜਾਵੇਗਾ, ਜੋ ਪਾਰਟੀ, ਲਿੰਗ, ਜਾਤੀ, ਭਾਈਚਾਰੇ ਤੇ ਸੂਬੇ ਤੋਂ ਉੱਪਰ ਉੱਠ ਕੇ ਇਕਜੁੱਟ ਹਨ।

ਰਾਹੁਲ ਗਾਂਧੀ ਨੇ ਕਿਹਾ, ਕੱਲ੍ਹ ਦੇਸ਼ ਦੇ ਨੌਜਵਾਨ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਦੀਆਂ ਸੜਕਾਂ ਤੇ ਉਤਰੇ ਸਨ। ਉਹ ਆਪਣੇ ਦਿਲਾਂ ‘ਚ ਪਿਆਰ ਲੈ ਕੇ ਆਏ ਸਨ, ਨਾ ਕਿ ਨਫ਼ਰਤ ਜਾਂ ਗੁੱਸਾ। ਉਨ੍ਹਾਂ ਨੂੰ ਪੁਲਿਸ ਤੇ BJP ਦੇ ਗੁੰਡਿਆਂ, ਦੋਵਾਂ ਨੇ ਕੁੱਟਿਆ। ਇਹ ਉਹ ਭਾਰਤ ਨਹੀਂ ਹੈ, ਜੋ ਅਸੀਂ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ, ਲਿੰਗ, ਜਾਤੀ, ਭਾਈਚਾਰੇ ਤੇ ਸੂਬੇ ਤੋਂ ਉੱਪਰ ਉੱਠ ਕੇ ਭਾਰਤੀ ਨਾਗਰਿਕਾਂ ਵਜੋਂ ਸੁਪਰੀਮ ਕੋਰਟ ਤੱਕ ਮਾਰਚ ਕਰਾਂਗੇ। ਨੌਜਵਾਨ, ਸਾਰੀਆਂ ਵਿਰੋਧੀ ਪਾਰਟੀਆਂ, ਸਿਵਲ ਸੋਸਾਇਟੀ ਗਰੁੱਪ ਤੇ ਲੋਕਤੰਤਰ ‘ਚ ਵਿਸ਼ਵਾਸ ਰੱਖਣ ਵਾਲੇ ਤੇ ਭਾਰਤੀ ਸੰਵਿਧਾਨ ਦੇ ਨਾਲ ਖੜ੍ਹੇ ਸਾਰੇ ਲੋਕ ਸਾਡੇ ਨਾਲ ਚੱਲਣਗੇ।

ਉਨ੍ਹਾਂ ਅੱਗੇ ਕਿਹਾ ਕਿ ਨਰਿੰਦਰ ਮੋਦੀ, ਅਮਿਤ ਸ਼ਾਹ, ਅਜੀਤ ਡੋਭਾਲ ਤੇ ਮੋਹਨ ਭਾਗਵਤ ਭਾਰਤ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਇਹ ਡਰਪੋਕ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਨੂੰ ਪਿੱਛੇ ਹਟਣਾ ਪਵੇਗਾ। ਅਸੀਂ ਪਿਆਰ, ਭਾਈਚਾਰੇ ਤੇ ਦੇਸ਼ਭਗਤੀ ਨਾਲ ਮਿਲ ਕੇ ਮਾਰਚ ਕਰਾਂਗੇ। ਡਰੋ ਨਾ, ਉਨ੍ਹਾਂ ਕਿਹਾ ਤੇ ਨਾਲ ਹੀ ਜੋੜਿਆ ਕਿ ਸੋਮਵਾਰ ਨੂੰ ਪੂਰਾ ਭਾਰਤ ਸੁਪਰੀਮ ਕੋਰਟ ਤੱਕ ਮਾਰਚ ਕਰੇਗਾ।

ਰਾਹੁਲ ਗਾਂਧੀ ਨੇ ਇਹ ਵੀ ਇਲਜ਼ਾਮ ਲਾਇਆ ਕਿ ਸ਼ਨੀਵਾਰ ਨੂੰ ਦਿੱਲੀ ‘ਚ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਤੇ BJP ਦੇ ਗੁੰਡਿਆਂ ਵੱਲੋਂ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਨਾਗਰਿਕਾਂ ਵਜੋਂ ਵਿਰੋਧ ਮਾਰਚ ਕੱਢ ਰਹੇ ਸਨ, ਕਿਉਂਕਿ ਉਹ ਸੰਵਿਧਾਨ ਦੀ ਰੱਖਿਆ ਕਰਨਾ ਚਾਹੁੰਦੇ ਹਨ।

ਸੰਸਦ ਤੋਂ ਵਿਜੇ ਚੌਕ ਤੱਕ ਕੱਢਿਆ ਸੀ ਮਾਰਚ

ਸ਼ੁੱਕਰਵਾਰ ਨੂੰ INDIA ਗਠਜੋੜ ਦੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਮਾਰਚ ਕੀਤਾ ਸੀ ਤੇ ਬਾਅਦ ‘ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਐਤਵਾਰ ਨੂੰ ਬੈਂਗਲੁਰੂ ‘ਚ ਬੋਲਦਿਆਂ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੂਰੇ ਦੇਸ਼ ‘ਚ ਅਰਾਜਕਤਾ ਫੈਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਵਿਰੋਧ ਪ੍ਰਦਰਸ਼ਨਾਂ ਦੌਰਾਨ ਭਾਰੀ ਪੁਲਿਸ ਤਾਇਨਾਤੀ ਤੇ ਲੋਕਾਂ ਨੂੰ ਹਿਰਾਸਤ ‘ਚ ਲੈਣ ਦੀਆਂ ਘਟਨਾਵਾਂ ਨੌਜਵਾਨਾਂ ਦੇ ਅੰਦੋਲਨ ਨੂੰ ਲੈ ਕੇ ਸਰਕਾਰ ਦੇ ਡਰ ਨੂੰ ਦਰਸਾਉਂਦੀਆਂ ਹਨ।

ਖੜਗੇ ਨੇ ਕਿਹਾ, ਅਸੀਂ CJI ਤੋਂ ਸ਼ਾਮ 4 ਤੋਂ 5 ਵਜੇ ਦਰਮਿਆਨ ਮੁਲਾਕਾਤ ਲਈ ਸਮਾਂ ਮੰਗਿਆ ਹੈ। ਅਸੀਂ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਵਾਂਗੇ, ਕਿਉਂਕਿ ਅਸੀਂ ਕੋਈ ਮੰਗ ਨਹੀਂ ਕਰ ਸਕਦੇ। ਅਸੀਂ ਸਿਰਫ਼ ਹੱਥ ਜੋੜ ਕੇ ਉਨ੍ਹਾਂ ਨੂੰ ਬੇਨਤੀ ਕਰ ਸਕਦੇ ਹਾਂ। ਖੜਗੇ ਨੇ ਕਿਹਾ ਕਿ ਗ੍ਰਹਿ ਮੰਤਰੀ ਅਤ ਪ੍ਰਧਾਨ ਮੰਤਰੀ ਦੇਸ਼ ‘ਚ ਅਰਾਜਕਤਾ ਫੈਲਾ ਰਹੇ ਹਨ ਤੇ ਇੱਕ ਅਣਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਬੈਂਗਲੁਰੂ ‘ਚ ਮੀਡੀਆ ਨਾਲ ਕੀਤੀ ਗੱਲਬਾਤ ਦਾ ਵੀਡੀਓ X ਤੇ ਪੋਸਟ ਕੀਤਾ।

ਪੁਲਿਸ ਮੁਲਾਜ਼ਮ ਤੇ CRPF ਦੇ ਜਵਾਨ ਤਾਇਨਾਤ

ਖੜਗੇ ਨੇ ਕਿਹਾ, ਮੈਂ ਇੱਕ ਪੱਤਰ ਲਿਖਿਆ ਹੈ ਤੇ ਰਾਹੁਲ ਗਾਂਧੀ ਨੇ ਵੀ ਇੱਕ ਪੱਤਰ ਲਿਖਿਆ ਹੈ। ਅਸੀਂ ਸ਼ਾਮ 4 ਤੋਂ 5 ਵਜੇ ਦਰਮਿਆਨ ਮੁਲਾਕਾਤ ਲਈ ਸਮਾਂ ਮੰਗਿਆ ਹੈ, ਜਿਸ ਦੌਰਾਨ ਅਸੀਂ ਉਨ੍ਹਾਂ ਨੂੰ ਸਥਿਤੀ ਬਾਰੇ ਜਾਣੂ ਕਰਵਾਵਾਂਗੇ। ਸ਼ਨੀਵਾਰ ਨੂੰ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਖੜਗੇ ਨੇ ਕਿਹਾ ਕਿ ਲਗਭਗ 32,000 ਪੁਲਿਸ ਮੁਲਾਜ਼ਮ ਤੇ 7,500 CRPF ਜਵਾਨ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਅਨੁਸਾਰ, ਇਹ ਦਰਸਾਉਂਦਾ ਹੈ ਕਿ ਸਰਕਾਰ ਨੌਜਵਾਨਾਂ ਦੇ ਅੰਦੋਲਨ ਤੋਂ ਕਿੰਨਾ ਡਰਦੀ ਹੈ।

ਕਾਂਗਰਸ ਪ੍ਰਧਾਨ ਨੇ ਇਲਜ਼ਾਮ ਲਾਇਆ ਕਿ ਇਹ ਸਾਰੀਆਂ ਗੱਲਾਂ ਦਰਸਾਉਂਦੀਆਂ ਹਨ ਕਿ ਸਰਕਾਰ ਨਹੀਂ ਚਾਹੁੰਦੀ ਕਿ ਭਾਰਤ ‘ਚ ਲੋਕਤੰਤਰ ਸ਼ਾਂਤੀਪੂਰਵਕ ਕੰਮ ਕਰੇ। ਉਨ੍ਹਾਂ ਕਿਹਾ ਕਿ ਅਸੀਂ ਲੋਕਤੰਤਰ ਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਲੜਾਈ ਜਾਰੀ ਰੱਖਾਂਗੇ।

AICC ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਜਦੋਂ ਵੀ ਕੋਈ ਸੋਚਦਾ ਹੈ ਕਿ ਅਮਿਤ ਸ਼ਾਹ ਦੀ ਦਿੱਲੀ ਪੁਲਿਸ ਹੋਰ ਕਿੰਨਾ ਹੇਠਾਂ ਡਿੱਗ ਸਕਦੀ ਹੈ, ਤਾਂ ਉਹ ਇਸ ਤੋਂ ਵੀ ਹੇਠਾਂ ਡਿੱਗ ਜਾਂਦੀ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਵੱਖ-ਵੱਖ ਏਜੰਸੀਆਂ ਦੇ ਰਿਪੋਰਟਰਾਂ, ਮਲਿਆਲਮ ਪੱਤਰਕਾਰਾਂ, ਸੁਤੰਤਰ ਬਲੌਗਰਾਂ ਤੇ ਯੂਟਿਊਬਰਾਂ- ਖ਼ਾਸ ਕਰਕੇ ਮਹਿਲਾਵਾਂ ਨੂੰ ਹਿਰਾਸਤ ‘ਚ ਲਿਆ ਗਿਆ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜੋ ਪੂਰੀ ਤਰ੍ਹਾਂ ਮੁਆਫ਼ੀਯੋਗ ਨਹੀਂ ਹੈ।

“ਲੋਕਤੰਤਰ ਦੀ ਨੀਂਹ ਤੇ ਹਮਲਾ”

AICC ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਲਜ਼ਾਮ ਲਾਇਆ ਕਿ ਵਿਦਿਆਰਥੀਆਂ, ਨੌਜਵਾਨਾਂ ਤੇ ਵਿਰੋਧੀ ਆਗੂਆਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਬੇਰਹਿਮੀ ਨਾਲ ਵਰਤੋਂ ਤੇ ਤਾਨਾਸ਼ਾਹੀ ਵਾਲੀਆਂ ਕੋਸ਼ਿਸ਼ਾਂ ਲੋਕਤੰਤਰ ਦੀ ਨੀਂਹ ਤੇ ਹਮਲਾ ਹਨ। ਉਨ੍ਹਾਂ ਕਿਹਾ ਕਿ ਸੱਤਾ ਦੇ ਹੰਕਾਰ ਤੇ ਕਿਸੇ ਵੀ ਕੀਮਤ ਤੇ ਕੁਰਸੀ ਨਾਲ ਚਿੰਬੜੇ ਰਹਿਣ ਦੀ ਜ਼ਿੱਦ ‘ਚ ਮੋਦੀ ਸਰਕਾਰ ਨੇ ਸੰਵਿਧਾਨ ਦਾ ਗੰਭੀਰ ਅਪਮਾਨ ਕੀਤਾ ਹੈ। ਰਮੇਸ਼ ਨੇ ਕਿਹਾ ਕਿ ਸੱਤਾ ਦੇ ਜਨੂੰਨ ‘ਚ ਦੇਸ਼ ਦੀ ਸਾਖ ਤੇ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਭਾਰਤ ਦੇ ਖ਼ਿਲਾਫ਼ ਦੇਸ਼ਧ੍ਰੋਹ ਹੈ।

ਰਿਕਾਰਡ ਤੇ 14 ਵਾਰ ਇਤਰਾਜ਼ ਜਤਾਇਆ

ਵਿਰੋਧੀ ਧਿਰ ਦਾ ਇਹ ਹਮਲਾਵਰ ਰੁਖ਼ ਦਿ ਇੰਡੀਅਨ ਐਕਸਪ੍ਰੈੱਸ ਦੀ ਇੱਕ ਰਿਪੋਰਟ ਦੇ ਕੁਝ ਦਿਨਾਂ ਬਾਅਦ ਸਾਹਮਣੇ ਆਇਆ ਹੈ, ਜਿਸ ‘ਚ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦਾਂ ਦਾ ਦਾਅਵਾ ਕੀਤਾ ਗਿਆ ਸੀ। ਰਿਪੋਰਟ ਮੁਤਾਬਕ, ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਘੱਟੋ-ਘੱਟ 14 ਵਾਰ ਰਿਕਾਰਡ ਤੇ ਇਤਰਾਜ਼ ਜਤਾਏ ਸਨ। ਇਨ੍ਹਾਂ ‘ਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੋਧ (SIR) ਨੂੰ ਲੈ ਕੇ ਜਤਾਇਆ ਗਿਆ ਇਤਰਾਜ਼ ਵੀ ਸ਼ਾਮਲ ਸੀ।

ਪਿਛਲੇ ਹਫ਼ਤੇ INDIA ਗਠਜੋੜ ਨੇ SIR ਵਿਵਾਦ ਨੂੰ ਲੈ ਕੇ ਸਾਂਝੀ ਕਾਰਜ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਸੀ। ਇਸ ਯੋਜਨਾ ‘ਚ ਰੈਲੀਆਂ ਕਰਨ ਤੇ ਲੋਕਤੰਤਰ ਦੀ ਰੱਖਿਆ ਲਈ ਮਾਰਚ ਕੱਢਣ ਵਰਗੇ ਪ੍ਰੋਗਰਾਮ ਸ਼ਾਮਲ ਹਨ।

Follow Us
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...