AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Ram Mandir: ’22 ਜਨਵਰੀ ਤੋਂ ਬਾਅਦ ਸ਼ੁਰੂ ਹੋਵੇਗਾ ਦਲਿਤਾਂ ਦਾ ਕਲਯੁਗ …’, ਕਾਂਗਰਸੀ ਆਗੂ ਉਦਿਤ ਰਾਜ ਦਾ ਵਿਵਾਦਿਤ ਬਿਆਨ

Congress Leader Udit Raj Statement: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ, ਸ਼ਰਦ ਪਵਾਰ ਅਤੇ ਲਾਲੂ ਯਾਦਵ ਸਮੇਤ ਕਈ ਨੇਤਾਵਾਂ ਨੇ ਕਿਹਾ ਹੈ ਕਿ ਉਹ 22 ਜਨਵਰੀ ਤੋਂ ਬਾਅਦ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੁੱਧਿਆ ਜਾਣਗੇ। ਉੱਧਰ, ਰਾਮ ਮੰਦਰ ਦੇ ਵਿਰੋਧ 'ਚ ਕਾਂਗਰਸ ਨੇਤਾ ਉਦਿਤ ਰਾਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਕਲਯੁੱਗ 22 ਜਨਵਰੀ ਤੋਂ ਬਾਅਦ ਸ਼ੁਰੂ ਹੋਵੇਗਾ।

Ram Mandir: '22 ਜਨਵਰੀ ਤੋਂ ਬਾਅਦ ਸ਼ੁਰੂ ਹੋਵੇਗਾ ਦਲਿਤਾਂ ਦਾ ਕਲਯੁਗ ...', ਕਾਂਗਰਸੀ ਆਗੂ ਉਦਿਤ ਰਾਜ ਦਾ ਵਿਵਾਦਿਤ ਬਿਆਨ
ਕਾਂਗਰਸੀ ਆਗੂ ਉਦਿਤ ਰਾਜ ਦਾ ਵਿਵਾਦਿਤ ਬਿਆਨ
kusum-chopra
| Updated On: 18 Jan 2024 17:05 PM IST
Share

ਅਯੁੱਧਿਆ ‘ਚ ਰਾਮ ਮੰਦਰ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। 22 ਜਨਵਰੀ ਨੂੰ ਮੰਦਰ ਦੇ ਗਰਭਗ੍ਰਹਿ ‘ਚ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਵੇਗੀ। ਪ੍ਰੋਗਰਾਮ ਨੂੰ ਲੈ ਕੇ ਦੁਨੀਆ ਭਰ ਦੇ ਰਾਮ ਭਗਤਾਂ ‘ਚ ਉਤਸ਼ਾਹ ਦਾ ਮਾਹੌਲ ਹੈ। ਇਸ ਪ੍ਰੋਗਰਾਮ ਲਈ ਪੀਐਮ ਮੋਦੀ ਸਮੇਤ 7000 ਪਤਵੰਤਿਆਂ ਨੂੰ ਸੱਦਾ ਭੇਜਿਆ ਗਿਆ ਸੀ। ਹਾਲਾਂਕਿ ਕਾਂਗਰਸ ਸਮੇਤ ਕਈ ਪਾਰਟੀਆਂ ਨੇ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ।

ਕਾਂਗਰਸ ਨੇਤਾ ਉਦਿਤ ਰਾਜ ਨੇ ਕਿਹਾ, ”1949 ਤੋਂ 1990 ਤੱਕ ਹਿੰਦੂ ਮਹਾਸਭਾ, ਆਰਐਸਐਸ ਅਤੇ ਜਨ ਸੰਘ ਕੀ ਕਰ ਰਹੇ ਸਨ? ਜੇਕਰ ਮੰਡਲ ਕਮਿਸ਼ਨ ਨਾ ਆਇਆ ਹੁੰਦਾ ਤਾਂ ਰਾਮ ਮੰਦਰ ਨਹੀਂ ਬਣਨਾ ਸੀ। ਅਸਲ ਸਚਾਈ ਇਹ ਹੈ ਕਿ ਪਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਵਿਰੁੱਧ ਉੱਠੀ ਲਾਟ ਨੂੰ ਅਡਵਾਨੀ ਜੀ ਨੇ ਹੀ ਸੇਧ ਦਿੱਤੀ ਸੀ। ਹਜ਼ਾਰਾਂ ਸਾਲਾਂ ਤੋਂ ਦਲਿਤ ਪਿੰਡਾਂ ਦੇ ਬਾਹਰਵਾਰ ਵਸੇ ਹੋਏ ਸਨ ਅਤੇ ਉੱਚ ਜਾਤੀਆਂ ਦੇ ਪਰਛਾਵੇਂ ਤੋਂ ਵੀ ਅਪਵਿੱਤਰ ਹੋ ਜਾਂਦੇ ਸਨ। ਭਗਵਾਨ ਰਾਮ-ਕ੍ਰਿਸ਼ਨ ਹਜ਼ਾਰਾਂ ਸਾਲਾਂ ਤੋਂ ਮੌਜੂਦ ਸਨ, ਕੀ ਸਾਡੀ ਦੁਰਦਸ਼ਾਸੀ? ਸਾਡਾ ਕਲਯੁਗ 22 ਜਨਵਰੀ ਤੋਂ ਬਾਅਦ ਸ਼ੁਰੂ ਹੋਵੇਗਾ।

ਰਾਮ-ਕ੍ਰਿਸ਼ਨ ਤਾਂ ਹਜ਼ਾਰਾਂ ਸਾਲਾਂ ਤੋਂ – ਉਦਿਤ ਰਾਜ

ਕਾਂਗਰਸ ਨੇਤਾ ਨੇ ਕਿਹਾ, ”ਕਾਮੇਸ਼ਵਰ ਚੌਪਾਲ ਜੀ ਅੱਜ ਜੋ ਜਾਦੂ ਕਰ ਰਹੇ ਹਨ, ਉਨ੍ਹਾਂ ਨੂੰ ਸੰਵਿਧਾਨ ਅਤੇ ਡਾ. ਅੰਬੇਡਕਰ ਨੇ ਤਾਕਤ ਦਿੱਤੀ ਹੈ, ਨਹੀਂ ਤਾਂ ਭਗਵਾਨ ਰਾਮ-ਕ੍ਰਿਸ਼ਨ ਹਜ਼ਾਰਾਂ ਸਾਲਾਂ ਤੋਂ ਸਨ। ਸਾਡੀ ਕੀ ਦੁਰਦਸ਼ਾ ਸੀ? ਉਨ੍ਹਾਂ ਕਿਹਾ ਕਿ ਸਾਡਾ ਕਲਯੁਗ 22 ਜਨਵਰੀ ਤੋਂ ਬਾਅਦ ਸ਼ੁਰੂ ਹੋਵੇਗਾ। ਦਲਿਤਾਂ, ਪਛੜੇ ਲੋਕਾਂ ਅਤੇ ਆਦਿਵਾਸੀਆਂ ਦਾ ਕਲਯੁੱਗ ਸ਼ੁਰੂ ਹੋ ਜਾਵੇਗਾ ਕਿਉਂਕਿ ਇਹ ਲੋਕ ਕਹਿੰਦੇ ਹਨ ਕਿ ਜਾਤੀ ਵਿਵਸਥਾ ਸਹੀ ਹੈ।

ਪਾਰਟੀ ਵਰਕਰਾਂ ਤੇ ਆਗੂਆਂ ਦੀ ਰਲਵੀਂ-ਮਿਲਵੀਂ ਪ੍ਰਤੀਕਿਰਿਆ

ਉੱਧਰ, ਕਾਂਗਰਸ ਵੱਲੋਂ ਰਾਮ ਮੰਦਰ ਦੇ ਉਦਘਾਟਨ ਦਾ ਸੱਦਾ ਠੁਕਰਾਏ ਜਾਣ ਕਾਰਨ ਪਾਰਟੀ ਵਰਕਰਾਂ ਤੇ ਆਗੂਆਂ ਨੇ ਰਲਵੀਂ-ਮਿਲਵੀਂ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਤੇ ਹੋਰ ਆਗੂ ਪਾਰਟੀ ਦੇ ਸਟੈਂਡ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਨੇਤਾਵਾਂ ਦਾ ਕਹਿਣਾ ਹੈ ਕਿ ਪਾਰਟੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਹਿੱਸਾ ਲੈਣਾ ਚਾਹੀਦਾ ਹੈ।

ਕਾਂਗਰਸ ਦਾ ਕਹਿਣਾ ਹੈ ਕਿ ਸ਼ੰਕਰਾਚਾਰੀਆ ਵੀ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਰਹੇ ਹਨ ਅਤੇ ਦੋਸ਼ ਲਗਾ ਰਹੇ ਹਨ ਕਿ ਭਾਜਪਾ ਚੋਣ ਲਾਹਾ ਲੈਣ ਲਈ ਅਧੂਰੇ ਮੰਦਰ ਦਾ ਉਦਘਾਟਨ ਕਰਨ ਦੀ ਕਾਹਲੀ ਵਿਚ ਹੈ, ਜਦਕਿ ਕੁਝ ਸਥਾਨਕ ਕਾਂਗਰਸੀ ਨੇਤਾਵਾਂ ਨੇ ਮੰਨਿਆ ਕਿ ਉਹ ਪਾਰਟੀ ਵਰਕਰਾਂ ਨੂੰ ਜਾਣ ਤੋਂ ਨਹੀਂ ਰੋਕ ਸਕਦੇ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...