ਡਾ. ਅਮਰ ਸਿੰਘ ਨੇ ਚੁੱਕਿਆ DAP ਅਤੇ ਮਨਰੇਗਾ ਦਾ ਮੁੱਦਾ, ਕੇਂਦਰੀ ਮੰਤਰੀ ਨੱਢਾ ਨਾਲ ਕੀਤੀ ਮੁਲਾਕਾਤ

Updated On: 

08 Aug 2024 17:02 PM

ਮੁਲਾਕਾਤ ਦੌਰਾਨ ਡਾ. ਅਮਰ ਸਿੰਘ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਵਿੱਚ ਇਸ ਸਮੇਂ DAP ਦਾ ਬਹੁਤ ਘੱਟ ਸਟਾਕ ਹੈ ਤਾਂ ਉੱਥੇ ਭਾਰਤ ਸਰਕਾਰ ਵੱਲੋਂ ਹੁਣ ਤੱਕ ਪੰਜਾਬ ਨੂੰ ਭੇਜਿਆ ਗਿਆ ਸਟਾਕ ਪਿਛਲੇ ਸਾਲ ਭੇਜੇ ਗਏ ਸਟਾਕ ਨਾਲੋਂ ਬਹੁਤ ਘੱਟ ਹੈ। ਉਹਨਾਂ ਨੇ ਜੇਪੀ ਨੱਢਾ ਨੂੰ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਅਨਾਜ ਦੀ ਖਰੀਦ ਦੇ ਸਬੰਧ ਵਿੱਚ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਹੈ।

ਡਾ. ਅਮਰ ਸਿੰਘ ਨੇ ਚੁੱਕਿਆ DAP ਅਤੇ ਮਨਰੇਗਾ ਦਾ ਮੁੱਦਾ, ਕੇਂਦਰੀ ਮੰਤਰੀ ਨੱਢਾ ਨਾਲ ਕੀਤੀ ਮੁਲਾਕਾਤ

ਡਾ. ਅਮਰ ਸਿੰਘ ਨੇ ਚੁੱਕਿਆ DAP ਅਤੇ ਮਨਰੇਗਾ ਦਾ ਮੁੱਦਾ, ਕੇਂਦਰੀ ਮੰਤਰੀ ਨੱਢਾ ਨਾਲ ਕੀਤੀ ਮੁਲਾਕਾਤ

Follow Us On

ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੱਤਰ ਸੌਂਪਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਏ ਕਿ ਪੰਜਾਬ ਦੇ ਕਿਸਾਨਾਂ ਨੂੰ ਚੰਗੀ ਗੁਣਵੱਤਾ ਵਾਲੀ ਯੂਰੀਆ ਅਤੇ ਡੀਏਪੀ ਦੀ ਲੋੜੀਂਦੀ ਸਪਲਾਈ ਮੁਹੱਈਆ ਕਰਵਾਈ ਜਾਵੇ।

ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ DAP ਦੀ ਕਮੀ ਕਾਰਨ ਕਿਸਾਨਾਂ ਵਿੱਚ ਭਾਰੀ ਤਣਾਅ ਹੈ, ਕਿਉਂਕਿ ਪੰਜਾਬ ਵਿੱਚ ਭੇਜੇ ਗਏ ਡੀਏਪੀ ਖਾਦ ਦੇ 60 ਫੀਸਦ ਨਮੂਨੇ ਕੁਆਲਿਟੀ ਟੈਸਟ ਵਿੱਚ ਫੇਲ੍ਹ ਪਾਏ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਦੀ ਲੋੜ ਹੈ।

DAP ਸਟਾਕ ਦੀ ਹੈ ਕਮੀ-ਅਮਰ ਸਿੰਘ

ਮੁਲਾਕਾਤ ਦੌਰਾਨ ਡਾ. ਅਮਰ ਸਿੰਘ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਵਿੱਚ ਇਸ ਸਮੇਂ DAP ਦਾ ਬਹੁਤ ਘੱਟ ਸਟਾਕ ਹੈ ਤਾਂ ਉੱਥੇ ਭਾਰਤ ਸਰਕਾਰ ਵੱਲੋਂ ਹੁਣ ਤੱਕ ਪੰਜਾਬ ਨੂੰ ਭੇਜਿਆ ਗਿਆ ਸਟਾਕ ਪਿਛਲੇ ਸਾਲ ਭੇਜੇ ਗਏ ਸਟਾਕ ਨਾਲੋਂ ਬਹੁਤ ਘੱਟ ਹੈ। ਉਹਨਾਂ ਨੇ ਜੇਪੀ ਨੱਢਾ ਨੂੰ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਅਨਾਜ ਦੀ ਖਰੀਦ ਦੇ ਸਬੰਧ ਵਿੱਚ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਹੈ। ਇਸ ਕਾਰਨ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੂੰ DAP ਦੀ ਕੋਈ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਤੋਂ DAP ਖਰੀਦਣ ਨਾਲ ਛੋਟੇ ਕਿਸਾਨਾਂ ‘ਤੇ ਵਾਧੂ ਬੋਝ ਪਵੇਗਾ, ਜੋ DAP ਅਤੇ ਹੋਰ ਖਾਦਾਂ ਦੀ ਸਪਲਾਈ ਲਈ ਸਰਕਾਰ ਅਤੇ ਸਹਿਕਾਰੀ ਏਜੰਸੀਆਂ ‘ਤੇ ਪੂਰੀ ਤਰ੍ਹਾਂ ਨਿਰਭਰ ਹਨ।

ਮਨਰੇਗਾ ਦਾ ਚੁੱਕਿਆ ਮੁੱਦਾ

ਮੰਤਰੀ ਨੇ ਵਾਅਦਾ ਕੀਤਾ ਕਿ ਘਟੀਆ ਕੁਆਲਿਟੀ ਦੀ DAP ਸਪਲਾਈ ਕਰਨ ਵਾਲਿਆਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪਾਰਲੀਮੈਂਟ ਵਿਚ ਮਨਰੇਗਾ ਦਾ ਮੁੱਦਾ ਚੁੱਕਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਵੀ ਮਨਰੇਗਾ ਦੇ ਸੰਸਥਾਪਕਾਂ ਵਿੱਚੋਂ ਹਨ। ਉਹਨਾਂ ਨੇ ਮਨਰੇਗਾ ਦੀ ਸਕ੍ਰਿਪਟ ਲਿਖਣ ਵਾਲੀ ਟੀਮ ਦੇ ਮੈਂਬਰ ਵਜੋਂ ਕੰਮ ਕੀਤਾ ਹੈ। ਜਿਸ ਮਕਸਦ ਲਈ ਮਨਰੇਗਾ ਬਣਾਈ ਗਈ ਸੀ, ਅੱਜ ਉਸ ਦੇ ਬਿਲਕੁਲ ਉਲਟ ਕੰਮ ਹੋ ਰਿਹਾ ਹੈ। ਅਮਰ ਸਿੰਘ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅੱਜ ਮਨਰੇਗਾ ‘ਤੇ ਸਿਆਸਤ ਭਾਰੂ ਹੋ ਗਈ ਹੈ। ਇਸ ਦਾ ਲਾਭ ਗਰੀਬ ਲੋਕਾਂ ਨੂੰ ਨਹੀਂ ਮਿਲ ਰਿਹਾ। ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

Exit mobile version