PM ਦੀ ਰਿਹਾਇਸ਼ ਤੇ ਕਾਂਗਰਸ ਦਾ ਪ੍ਰਦਰਸ਼ਨ, ਚੰਨੀ-ਰੰਧਾਵਾ ਸਮੇਤ ਕਈ ਹਿਰਾਸਤ ‘ਚ, ਮਿਲਣ ਪਹੁੰਚੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ

Updated On: 

21 Jul 2026 17:21 PM IST

Congress Protest: ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ 'ਤੇ ਹਮਲਾ ਬੋਲ ਰਹੀਆਂ ਹਨ। ਮਾਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਸਮੇਤ ਕਈ ਪ੍ਰਮੁੱਖ ਆਗੂਆਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਨਰਾਜ ਆਗੂ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

PM ਦੀ ਰਿਹਾਇਸ਼ ਤੇ ਕਾਂਗਰਸ ਦਾ ਪ੍ਰਦਰਸ਼ਨ, ਚੰਨੀ-ਰੰਧਾਵਾ ਸਮੇਤ ਕਈ ਹਿਰਾਸਤ ਚ, ਮਿਲਣ ਪਹੁੰਚੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ

Photo Credit : ANI

ਵਿਰੋਧੀ ਪਾਰਟੀਆਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲ ਰਹੀਆਂ ਹਨ। ਮਾਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਦੂਜੇ ਆਗੂ ਰਾਹੁਲ ਗਾਂਧੀ ਨੇ ਕਈ ਪ੍ਰਮੁੱਖ ਆਗੂਆਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਹੈ। ਇਹ ਸਾਰੇ ਆਗੂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ, ਇਨ੍ਹਾਂ ਆਗੂਆਂ ਨੇ ਸੰਸਦ ਤੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਵੀ ਕੀਤਾ।

ਇਸ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਨਰਾਜ ਆਗੂ ਵੀ ਨਜਰ ਆਏ। ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸਮੇਤ ਹੋਰ ਕਈ ਨਰਾਜ ਨੇਤਾਵਾਂ ਨੂੰ ਵੱਧ-ਚੜ੍ਹ ਕੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਚੰਨੀ ਅਤੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਜਬਰਨ ਫੜ ਕੇ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਬੱਸ ਵਿੱਚ ਬਿਠਾ ਕੇ ਅਣਪਛਾਤੀ ਥਾਂ ਤੇ ਲੈ ਜਾਇਆ ਗਿਆ।

ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ, ਐਕਸ ‘ਤੇ ਵਿਰੋਧ ਪ੍ਰਦਰਸ਼ਨ ਦਾ ਇੱਕ ਵੀਡੀਓ ਪੋਸਟ ਕੀਤਾ, ਜਿਸ ਵਿੱਚ ਲਿਖਿਆ ਹੈ, “ਅਸੀਂ ਕੱਲ੍ਹ ਨੌਜਵਾਨ ਵਿਦਿਆਰਥੀਆਂ ਵਿਰੁੱਧ ਹੋਈ ਬੇਰਹਿਮੀ ਬਾਰੇ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਹਾਂ। ਸਰਕਾਰ ਨਾ ਤਾਂ ਇਸ ਦੀ ਜ਼ਿੰਮੇਵਾਰੀ ਲੈਣਾ ਚਾਹੁੰਦੀ ਹੈ ਅਤੇ ਨਾ ਹੀ ਸੰਸਦ ਵਿੱਚ ਇਸ ‘ਤੇ ਬਹਿਸ ਕਰਨਾ ਚਾਹੁੰਦੀ ਹੈ। ਭਾਰਤ ਦੇ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ।”

ਇਸ ਤੋਂ ਪਹਿਲਾਂ, ਮੀਡੀਆ ਨਾਲ ਗੱਲ ਕਰਦੇ ਹੋਏ, ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀ ਕਹਿ ਰਹੇ ਹਨ ਕਿ ਉਨ੍ਹਾਂ ਦਾ ਕੋਈ ਭਵਿੱਖ ਨਹੀਂ ਹੈ। ਪਰ ਇਸ ਸਰਕਾਰ ਦੇ ਮੰਤਰੀ ਕਹਿ ਰਹੇ ਹਨ ਕਿ ਉਹ ਉਨ੍ਹਾਂ ਦੀ ਕੁਰਸੀ ਨਹੀਂ ਜਾਵੇਗੀ। ਰਾਹੁਲ ਨੇ ਕਿਹਾ ਕਿ ਜਿਸ ਦੇਸ਼ ਵਿੱਚ ਵਿਦਿਆਰਥੀ ਆਪਣਾ ਭਵਿੱਖ ਗੁਆ ਜੇਣ ਅਤੇ ਮੰਤਰੀ ਕੁਰਸੀ ਨਾ ਛੱਡਣ, ਉੱਥੇ ਕੋਈ ਨਿਆਂ ਨਹੀਂ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਜ਼ਿੰਮੇਵਾਰੀ ਨਹੀਂ ਲੈਣਾ ਚਾਹੁੰਦੀ। ਜਦੋਂ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਮੁੱਦਾ ਦੋਵਾਂ ਸਦਨਾਂ ਵਿੱਚ ਉਠਾਉਣਾ ਚਾਹੀਦਾ ਹੈ, ਸਰਕਾਰ ਜ਼ਿੰਮੇਵਾਰੀ ਨਹੀਂ ਲੈ ਰਹੀ ਹੈ।

ਰਾਹੁਲ ਨੂੰ ਮਿਲਣ ਪਹੁੰਚੇ ਜਿਤੇਂਦਰ ਸਿੰਘ

ਪ੍ਰਦਰਸ਼ਨ ਦੇ ਲਗਭਗ ਇੱਕ ਘੰਟੇ ਬਾਅਦ, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਨੂੰ ਮਿਲਣ ਲਈ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ। ਕੇਂਦਰੀ ਮੰਤਰੀ ਨੇ ਰਾਹੁਲ ਗਾਂਧੀ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਣਾਉਣ ਦੀ ਕੋਸ਼ਿਸ਼ ਕੀਤੀ, ਪਰ ਰਾਹੁਲ ਗਾਂਧੀ ਨੇ ਧਰਨਾ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ।

ਪ੍ਰਤੀਯੋਗੀ ਪ੍ਰੀਖਿਆ ਵਿਵਸਥਾ ਹੋ ਚੁੱਕੀ ਬਰਬਾਦ

ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਕੋਈ ਮੌਕੇ ਨਹੀਂ ਹਨ ਅਤੇ ਸਾਰੇ ਰਸਤੇ ਬੰਦ ਹੋ ਗਏ ਹਨ। ਇੱਕ ਸਮੇਂ, ਮੁਕਾਬਲੇਬਾਜ਼ੀ ਪ੍ਰੀਖਿਆਵਾਂਦਾ ਰਾਹ ਖੁੱਲ੍ਹਾ ਸੀ, ਪਰ ਉਹ ਵਿਵਸਥਾ ਵੀ ਬਰਬਾਦ ਹੋ ਗਈ ਹੈ। ਉਨ੍ਹਾਂ ਆਰੋਪ ਲਗਾਇਆ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਸਿੱਖਿਆ ਪ੍ਰਣਾਲੀ ਤੱਕ ਸੀਮਿਤ ਨਹੀਂ ਹਨ, ਸਗੋਂ ਉਨ੍ਹਾਂ ਦੇ ਭਵਿੱਖ ਨਾਲ ਵੀ ਜੁੜੀਆਂ ਹੋਈਆਂ ਹਨ।

ਕੁਝ ਵੱਡੇ ਕਾਰੋਬਾਰ ਸਿੱਖਿਆ ਵਿਵਸਥਾ ‘ਤੇ ਕਬਜ਼ਾ

ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲੱਗਦਾ ਹੈ ਕਿ ਸਿੱਖਿਆ ਪ੍ਰਣਾਲੀ ਨੂੰ ਕੁਝ ਵੱਡੇ ਕਾਰੋਬਾਰੀਆਂ ਅਤੇ ਇੱਕ ਸੰਸਥਾ ਨੇ ਪੂਰੀ ਤਰ੍ਹਾਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੁੱਦਾ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਅਤੇ ਸਿਰਫ਼ ਸਿੱਖਿਆ ਤੋਂ ਅੱਗੇ ਦੀ ਗੱਲ ਹੈ। ਪੂਰੇ ਭਾਰਤ ਦੇ ਵਿਦਿਆਰਥੀ ਕਹਿ ਰਹੇ ਹਨ ਕਿ ਉਨ੍ਹਾਂ ਦਾ ਦੇਸ਼ ਵਿੱਚ ਕੋਈ ਭਵਿੱਖ ਨਹੀਂ ਹੈ। ਇਹ ਇੱਕ ਜਾਇਜ਼ ਚਿੰਤਾ ਹੈ, ਅਤੇ ਸਰਕਾਰ ਨੂੰ ਸਾਹਮਣੇ ਤੋਂ ਆ ਕੇ ਜਵਾਬ ਦੇਣਾ ਚਾਹੀਦਾ ਹੈ।

Follow Us