Corona Update: ਕੋਰੋਨਾ ਨੇ ਮੁੜ ਫੜੀ ਰਫਤਾਰ, 24 ਘੰਟਿਆਂ ‘ਚ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 42 ਮੌਤਾਂ
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇੱਕ ਵਾਰ ਫਿਰ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਸੂਬਾ ਸਰਕਾਰਾਂ ਅਲਰਟ ਹੋ ਗਈਆਂ ਹਨ।
Corona virus update: ਦੇਸ਼ ਵਿੱਚ ਕੋਰੋਨਾ ਇੱਕ ਵਾਰ ਫਿਰ ਭਿਆਨਕ ਰੂਪ ਧਾਰਨ ਕਰ ਰਿਹਾ ਹੈ। ਸ਼ਨੀਵਾਰ ਨੂੰ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਐਕਟਿਵ ਕੇਸਾਂ (Active Cases) ਦੀ ਗਿਣਤੀ 67, 556 ਹੋ ਗਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ‘ਚ 42 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚੋਂ 10 ਮੌਤਾਂ ਇਕੱਲੇ ਕੇਰਲ ਦੀਆਂ ਹਨ। ਇਸ ਨਾਲ ਮੌਤਾਂ ਦਾ ਕੁੱਲ ਅੰਕੜਾ 5,31,300 ਹੋ ਗਿਆ ਹੈ।
ਜਾਣਕਾਰੀ ਅਨੁਸਾਰ ਐਕਟਿਵ ਕੇਸ ਕੁੱਲ ਕੇਸਾਂ ਦਾ 0.15 ਫੀਸਦੀ ਹੈ, ਜਦ ਕਿ ਰਿਕਵਰੀ ਰੇਟ 98.66 ਫੀਸਦੀ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੋਰੋਨਾ ਦੇ 11,692 ਨਵੇਂ ਮਾਮਲੇ ਸਾਹਮਣੇ ਆਏ ਸਨ। ਯਾਨੀ ਪਿਛਲੇ 24 ਘੰਟਿਆਂ ‘ਚ 501 ਨਵੇਂ ਮਾਮਲੇ ਵਧੇ ਹਨ। ਜਾਣਕਾਰੀ ਮੁਤਾਬਕ ਸਭ ਤੋਂ ਵੱਧ ਮਾਮਲੇ ਕੇਰਲ ਤੋਂ ਆ ਰਹੇ ਹਨ। ਇਸ ਤੋਂ ਇਲਾਵਾ ਦਿੱਲੀ, ਮਹਾਰਾਸ਼ਟਰ ਵਰਗੇ ਵੱਡੇ ਸੂਬੇ ਵੀ ਕੋਰੋਨਾ ਦੇ ਹੌਟਸਪੌਟ ਬਣ ਗਏ ਹਨ।


